ਸ੍ਰੀ ਫ਼ਤਹਿਗੜ੍ਹ ਸਾਹਿਬ/ 12 ਮਈ (ਰਵਿੰਦਰ ਸਿੰਘ ਢੀਂਡਸਾ) : ਬਾਬਾ ਮੋਤੀ ਰਾਮ ਮਹਿਰਾ ਖੂਨਦਾਨ ਸੁਸਾਇਟੀ ਅਤੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਸੁਸਾਇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ 132ਵਾਂ ਵਿਸ਼ਾਲ ਖੂਨਦਾਨ ਕੈਂਪ 14 ਮਈ ਦਿਨ ਸ਼ਨੀਵਾਰ ਨੂੰ ਗੁਰੂਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ। ਸੁਸਾਇਟੀ ਦੇ ਪ੍ਰਧਾਨ ਸ਼ੇਰ ਸਿੰਘ ਅਤੇ ਸਕੱਤਰ ਨਿਸ਼ਾਨ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਦੌਰਾਨ ਬਲੱਡ ਬੈਂਕ ਸੈਕਟਰ 16 ਹਸਪਤਾਲ ਚੰਡੀਗੜ੍ਹ ਦੀ ਟੀਮ ਸਵੇਰੇ 9 ਵਜੇ ਤੋਂ ਦੁਪਹਿਰ 1.30 ਵਜੇ ਤੱਕ ਖੂਨ ਇਕੱਤਰ ਕਰਨ ਲਈ ਹਾਜ਼ਰ ਰਹੇਗੀ। ਉਨਾਂ ਇਲਾਕਾ ਵਾਸੀਆਂ ਨੂੰ ਮਨੁੱਖਤਾ ਦੀ ਸੇਵਾ ਲਈ ਵੱਧ ਤੋਂ ਵੱਧ ਗਿਣਤੀ 'ਚ ਖੂਨਦਾਨ ਕਰਨ ਦੀ ਅਪੀਲ ਕੀਤੀ।