BREAKING NEWS
ਅਕਾਲੀ ਆਗੂ ਜੱਥੇਦਾਰ ਤੋਤਾ ਸਿੰਘ ਦਾ ਦੇਹਾਂਤਮੁੱਖ ਮੰਤਰੀ 15 ਅਗਸਤ ਨੂੰ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤਰੇਲਵੇ ਭਰਤੀ ਘਪਲਾ : ਸੀਬੀਆਈ ਵੱਲੋਂ ਲਾਲੂ ਯਾਦਵ ਦੇ 16 ਟਿਕਾਣਿਆਂ ’ਤੇ ਛਾਪੇਮਾਰੀਮਹਾਰਾਸ਼ਟਰ : ਟੈਂਕਰ ਤੇ ਟਰੱਕ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 9 ਜਣੇ ਜਿਊਂਦੇ ਸੜੇਪੰਜਾਬ ’ਚ ਅਗਲੇ ਦਿਨਾਂ ’ਚ ਬਾਰਿਸ਼ ਦੀ ਸੰਭਾਵਨਾਮਾਨਸੂਨ ਦੇ ਅਗਲੇ ਹਫ਼ਤੇ ਕੇਰਲ ਪਹੁੰਚਣ ਦੀ ਸੰਭਾਵਨਾਸੜਕ ਹਾਦਸੇ ’ਚ ਸਪੀਕਰ ਗਿਆਨ ਚੰਦ ਗੁਪਤਾ ਵਾਲ-ਵਾਲ ਬਚੇ, ਗੱਡੀ ਨੁਕਸਾਨੀਬਹਿਬਲ ਕਲਾਂ, ਬਰਗਾੜੀ ਗੋਲੀ ਕਾਂਡ ਤੇ ਬੇਅਦਬੀਆਂ ਨੂੰ ਲੈ ਕੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਦਾ ਮੁੜ ਛਲਕਿਆ ਦਰਦਏਸ਼ੀਆ ਕੱਪ ਹਾਕੀ ਲਈ ਭਾਰਤੀ ਪੁਰਸ਼ ਟੀਮ ਜਕਾਰਤਾ ਰਵਾਨਾਆਮਰਪਾਲੀ ਲਈਅਰ ਵੈਲੀ ਖ਼ਿਲਾਫ਼ 230 ਕਰੋੜ ਦੀ ਬੈਂਕ ਧੋਖਾਧੜੀ ਦਾ ਕੇਸ ਦਰਜ

ਪੰਜਾਬ

ਸਿਵਲ ਹਸਪਤਾਲ ਤਪਾ ’ਚ ਥੈਲੇਸੀਮੀਆ ਬਿਮਾਰੀ ਬਾਰੇ ਕੀਤਾ ਜਾਗਰੂਕ

May 13, 2022 11:42 AM

ਯਾਦਵਿੰਦਰ ਸਿੰਘ ਤਪਾ
ਤਪਾ ਮੰਡੀ/12 ਮਈ : ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ ‘ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਜੋਤਪਾਲ ਸਿੰਘ ਭੁੱਲਰ ਦੀ ਅਗਵਾਈ ਵਿਚ ਵਿਸ਼ਵ ਥੈਲੇਸੀਮੀਆ ਦਿਵਸ ਮੌਕੇ ਮਰੀਜਾਂ ‘ਤੇ ਸਟਾਫ ਨੂੰ ਇਸ ਬਿਮਾਰੀ ਬਾਰੇ ਜਾਗਰੂਕ ਕੀਤਾ ਗਿਆ। ਐਸਐਮਓ ਡਾ. ਨਵਜੋਤਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਥੈਲੇਸੀਮੀਆ ਇਕ ਜੈਨੇਟਿਕ ਰੋਗ ਹੈ। ਇਸ ਬਿਮਾਰੀ ਕਾਰਨ ਖ਼ੂਨ ਦੇ ਲਾਲ ਸੈੱਲ ਬਣਾਉਣ ਦੀ ਸ਼ਕਤੀ ਘੱਟ ਜਾਂ ਖ਼ਤਮ ਹੋ ਜਾਂਦੀ ਹੈ। ਥਕਾਵਟ, ਗਾੜ੍ਹਾ ਪਿਸ਼ਾਬ, ਚਮੜੀ ਦਾ ਪੀਲਾ ਹੋਣਾ, ਜਿਗਰ ਤੇ ਤਿੱਲੀ ਦਾ ਵਧਣਾ ਅਤੇ ਚਿਹਰੇ ਦੀ ਬਨਾਵਟ ਵਿਚ ਬਦਲਾਅ ਦਿਖਦਾ ਹੈ ਅਤੇ ਜੇਕਰ ਅਜਿਹੇ ਲੱਛਣ ਨਜ਼ਰ ਆਉਂਦੇ ਹਨ ਤਾਂ ਡਾਕਟਰੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।
ਡਾ. ਭੁੱਲਰ ਨੇ ਦੱਸਿਆ ਕਿ ਅਜਿਹੇ ਮਰੀਜਾਂ ਨੂੰ ਹਰ 15-20 ਦਿਨਾਂ ਬਾਅਦ ਸਾਰੀ ਉਮਰ ਖ਼ੂਨ ਚੜ੍ਹਾਉਣ ਦੀ ਜ਼ਰੂਰਤ ਪੈਂਦੀ ਹੈ। ਇਸ ਦੀ ਜਾਂਚ ਲਈ ਐਚ.ਪੀ.ਐਲ.ਸੀ. ਮਸ਼ੀਨਾਂ ਰਾਹੀਂ ਖ਼ੂਨ ਦਾ 8212 ਟੈਸਟ ਰਾਜ ਦੇ ਤਿੰਨ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਪਟਿਆਲਾ ਤੇ ਫ਼ਰੀਦਕੋਟ ਦੇ ਨਾਲ-ਨਾਲ ਏਮਸ ਬਠਿੰਡਾ ਤੇ ਸਰਕਾਰੀ ਹਸਪਤਾਲ ਲੁਧਿਆਣਾ, ਜਲੰਧਰ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿਚ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਆਰਬੀਐਸਕੇ ਅਧੀਨ ਆਂਗਣਵਾੜੀ ਕੇਂਦਰਾਂ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਪੜ੍ਹਦੇ 18 ਸਾਲ ਤੱਕ ਦੇ ਬੱਚਿਆਂ ਵਿਚ ਅਨੀਮੀਆ ਜਾਂਚ ਲਈ ਖੂਨ ਦੇ ਸਾਲਾਨਾ ਟੈਸਟ ਅਤੇ ਇਲਾਜ ਮੁਫਤ ਦਿੱਤੇ ਜਾਂਦੇ ਹਨ। ਇਸ ਮੌਕੇ ਮੈਡੀਕਲ ਅਫ਼ਸਰ ਡਾ. ਸ਼ਿਖਾ ਅਗਰਵਾਲ, ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ, ਮਲਟੀਪਰਪਜ ਸੁਪਰਵਾਈਜ਼ਰ ਜਸਪਾਲ ਕੌਰ ਤੇ ਆਸਾ ਵਰਕਰ ਵੀ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

"ਸਾਈਨਸ ਔਗਮੈਂਟੇਸ਼ਨ" ਤੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਰਾਸ਼ਟਰੀ ਗੋਸ਼ਟੀ

ਸੀਟੂ ਵਰਕਰਾਂ ਵੱਲੋਂ ਮਹਿੰਗਾਈ ਖ਼ਿਲਾਫ਼ ਨਾਅਰੇਬਾਜ਼ੀ

ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰੇ ‘ਆਪ’ : ਰਾਜੂ ਮੁਛਾਲ

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਨੂੰ ਗੁਲਾਮੀ ਵਾਲਾ ਨੇ ਕੀਤੀਆਂ ਕਿਤਾਬਾਂ ਭੇਟ

ਸਰਦਾਰ ਐਗਰੋਟੈਕ ਕੁਲਬੁਰਛਾਂ ਵਿਖੇ ਖੂਨਦਾਨ ਕੈਂਪ ਲਗਾਇਆ

ਜ਼ਮੀਨ ਹੇਠਲੇ ਪਾਣੀ ਦੇ ਪੱਧਰ ’ਚ ਆ ਰਹੀ ਗਿਰਾਵਟ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਤਕਨੀਕ ਅਪਣਾਉਣ ਦੀ ਜ਼ਰੂਰਤ : ਡਿਪਟੀ ਕਮਿਸ਼ਨਰ

ਲੋਕ ਭਲਾਈ ਮਸਲਿਆਂ ’ਤੇ ਸੀਟੂ ਨੇ ਡੀਸੀ ਨੂੰ ਭੇਜਿਆ ਮੰਗ ਪੱਤਰ

ਪਸ਼ੂ ਪਾਲਣ ਕਿੱਤੇ ਸੂਬੇ ਦੀ ਨੁਹਾਰ ਬਦਲ ਸਕਦੇ ਹਨ : ਕੁਲਦੀਪ ਸਿੰਘ ਧਾਲੀਵਾਲ

ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵਿਖੇ ਟੂਰਿਸਟ ਵੀਜ਼ਾ ਸਬੰਧੀ ਸੈਮੀਨਾਰ

ਵਿਆਹ ਪੁਰਬ ਤੋਂ ਪਹਿਲਾਂ ਗੁਰਦੁਆਰਾ ਸਾਹਿਬਾਨ ਨੂੰ ਜਾਂਦੇ ਰਸਤਿਆਂ ਤੇ ਨਗਰ ਕੀਰਤਨ ਦੇ ਰੂਟ ਦੀਆਂ ਸਾਰੀਆਂ ਸੜਕਾਂ ਦੇ ਕੰਮ ਨੂੰ ਮੁਕੰਮਲ ਕੀਤਾ ਜਾਵੇ : ਡਿਪਟੀ ਕਮਿਸ਼ਨਰ