BREAKING NEWS
ਅਕਾਲੀ ਆਗੂ ਜੱਥੇਦਾਰ ਤੋਤਾ ਸਿੰਘ ਦਾ ਦੇਹਾਂਤਮੁੱਖ ਮੰਤਰੀ 15 ਅਗਸਤ ਨੂੰ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤਰੇਲਵੇ ਭਰਤੀ ਘਪਲਾ : ਸੀਬੀਆਈ ਵੱਲੋਂ ਲਾਲੂ ਯਾਦਵ ਦੇ 16 ਟਿਕਾਣਿਆਂ ’ਤੇ ਛਾਪੇਮਾਰੀਮਹਾਰਾਸ਼ਟਰ : ਟੈਂਕਰ ਤੇ ਟਰੱਕ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 9 ਜਣੇ ਜਿਊਂਦੇ ਸੜੇਪੰਜਾਬ ’ਚ ਅਗਲੇ ਦਿਨਾਂ ’ਚ ਬਾਰਿਸ਼ ਦੀ ਸੰਭਾਵਨਾਮਾਨਸੂਨ ਦੇ ਅਗਲੇ ਹਫ਼ਤੇ ਕੇਰਲ ਪਹੁੰਚਣ ਦੀ ਸੰਭਾਵਨਾਸੜਕ ਹਾਦਸੇ ’ਚ ਸਪੀਕਰ ਗਿਆਨ ਚੰਦ ਗੁਪਤਾ ਵਾਲ-ਵਾਲ ਬਚੇ, ਗੱਡੀ ਨੁਕਸਾਨੀਬਹਿਬਲ ਕਲਾਂ, ਬਰਗਾੜੀ ਗੋਲੀ ਕਾਂਡ ਤੇ ਬੇਅਦਬੀਆਂ ਨੂੰ ਲੈ ਕੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਦਾ ਮੁੜ ਛਲਕਿਆ ਦਰਦਏਸ਼ੀਆ ਕੱਪ ਹਾਕੀ ਲਈ ਭਾਰਤੀ ਪੁਰਸ਼ ਟੀਮ ਜਕਾਰਤਾ ਰਵਾਨਾਆਮਰਪਾਲੀ ਲਈਅਰ ਵੈਲੀ ਖ਼ਿਲਾਫ਼ 230 ਕਰੋੜ ਦੀ ਬੈਂਕ ਧੋਖਾਧੜੀ ਦਾ ਕੇਸ ਦਰਜ

ਦੇਸ਼

ਸੁਪਰੀਮ ਕੋਰਟ ਵੱਲੋਂ ਨੀਟ-ਪੀਜੀ 2022 ਪ੍ਰੀਖਿਆ ਮੁਲਤਵੀ ਕਰਨ ਤੋਂ ਨਾਂਹ

May 14, 2022 10:47 AM

ਏਜੰਸੀਆਂ
ਨਵੀਂ ਦਿੱਲੀ, 13 ਮਈ : ਸੁਪਰੀਮ ਕੋਰਟ ਨੇ ਡਾਕਟਰਾਂ ਦੀ ਪਟੀਸ਼ਨ ’ਤੇ ਨੀਟ-ਪੀਜੀ 2022 ਪ੍ਰੀਖਿਆ ਮੁਲਤਵੀ ਕਰਨ ਤੋਂ ਸ਼ੁੱਕਰਵਾਰ ਨੂੰ ਇਨਕਾਰ ਕਰਦੇ ਹੋਏ ਕਿਹਾ ਕਿ ਦੇਰੀ ਕਰਨ ਨਾਲ ਡਾਕਟਰਾਂ ਦੀ ਗੈਰ-ਉਪਲੱਬਧਤਾ ਹੋਵੇਗੀ ਅਤੇ ਮਰੀਜ਼ਾਂ ਦੀ ਦੇਖਭਾਲ ’ਤੇ ਗੰਭੀਰ ਅਸਰ ਪਵੇਗਾ। ਜਸਟਿਸ ਡੀ.ਵਾਈ. ਚੰਦਰਚੂੜ ਅਤੇ ਜਸਟਿਸ ਸੂਰੀਆਕਾਂਤ ਦੀ ਬੈਂਚ ਨੇ ਕਿਹਾ ਕਿ ਪ੍ਰੀਖਿਆ ਮੁਲਤਵੀ ਕਰਨ ਨਾਲ ‘ਅਰਾਜਕਤਾ ਅਤੇ ਅਨਿਸ਼ਚਿਤਤਾ’ ਦੀ ਸਥਿਤੀ ਪੈਦਾ ਹੋਵੇਗੀ ਅਤੇ ਵਿਦਿਆਰਥੀਆਂ ਦੇ ਇਕ ਵੱਡੇ ਵਰਗ ’ਤੇ ਇਸ ਦਾ ਅਸਰ ਪਵੇਗਾ, ਜਿਨ੍ਹਾਂ ਨੇ ਪ੍ਰੀਖਿਆ ਲਈ ਰਜਿਸਟਰੇਸ਼ਨ ਕਰਵਾਇਆ ਹੈ। ਬੈਂਚ ਨੇ ਕਿਹਾ, ‘‘ਵਿਦਿਆਰਥੀਆਂ ਦੇ 2 ਵਰਗ ਹਨ- ਇਕ ਜੋ ਮੁਲਤਵੀ ਕਰਨ ਦੀ ਮੰਗ ਕਰ ਰਿਹਾ ਹੈ ਅਤੇ 2 ਲੱਖ 6 ਹਜ਼ਾਰ ਤੋਂ ਵੱਧ ਉਮੀਦਵਾਰਾਂ ਦਾ ਇਕ ਵੱਡਾ ਵਰਗ ਹੈ, ਜੋ ਪ੍ਰੀਖਿਆ ਲਈ ਤਿਆਰੀ ਕਰ ਚੁਕਿਆ ਹੈ ਅਤੇ ਇਸ ਦੇ ਮੁਲਤਵੀ ਹੋਣ ਨਾਲ ਉਹ ਪ੍ਰਭਾਵਿਤ ਹੋਵੇਗਾ।’’
ਅਦਾਲਤ ਨੇ ਕਿਹਾ ਕਿ ਸਰਕਾਰ ਤੈਅ ਸਮੇਂ ’ਤੇ ਪ੍ਰੀਖਿਆ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਕਿਉਂਕਿ ਮਹਾਮਾਰੀ ਕਾਰਨ ਪਹਿਲਾਂ ਹੀ ਪ੍ਰੀਖਿਆ ’ਤੇ ਅਸਰ ਪਿਆ ਹੈ। ਬੈਂਚ ਨੇ ਕਿਹਾ, ‘‘ਮਹਾਮਾਰੀ ਕਾਰਨ ਪ੍ਰਭਾਵਿਤ ਹੋਏ ਦੇਸ਼ ਦੇ ਪੱਟੜੀ ’ਤੇ ਪਰਤਣ ਨਾਲ ਇਸ ਅਦਾਲਤ ਵਲੋਂ ਤੈਅ ਕੀਤੇ ਗਏ ਸਮੇਂ ਦਾ ਪਾਲਣ ਕੀਤਾ ਜਾਣਾ ਚਾਹੀਦਾ ਹੈ।’’
ਦੱਸਣਯੋਗ ਹੈ ਕਿ 10 ਮਈ ਨੂੰ ਸੁਪਰੀਮ ਕੋਰਟ ਡਾਕਟਰਾਂ ਦੀਆਂ ਉਨ੍ਹਾਂ ਪਟੀਸ਼ਨਾਂ ’ਤੇ ਸੁਣਵਾਈ ਕਰਨ ਲਈ ਰਾਜ਼ੀ ਹੋ ਗਿਆ ਸੀ, ਜਿਸ ’ਚ ਮਾਸਟਰਜ਼ ਲਈ ਰਾਸ਼ਟਰੀ ਪਾਤਰਤਾ ਸਹਿ ਪ੍ਰਵੇਸ਼ ਪ੍ਰੀਖਿਆ (ਨੀਟ-ਪੀਜੀ 2022) ਮੁਲਤਵੀ ਕਰਨ ਦੀ ਅਪੀਲ ਕੀਤੀ ਗਈ। ਇਹ ਪ੍ਰੀਖਿਆ 21 ਮਈ ਨੂੰ ਹੋਣੀ ਹੈ। ਪ੍ਰੀਖਿਆ ਨੂੰ ਇਸ ਆਧਾਰ ’ਤੇ ਰੱਦ ਕਰਨ ਦੀ ਅਪੀਲ ਕੀਤੀ ਗਈ ਕਿ ਇਸ ਦੀ ਤਾਰੀਖ ਅਤੇ ਨੀਟ-ਪੀਜੀ 2021 ਲਈ ਚੱਲ ਰਹੀ ਕਾਊਂਸਲਿੰਗ ਦੀ ਤਾਰੀਖ ਇਕੋ ਹੀ ਦਿਨ ਪਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ