ਏਜੰਸੀਆਂ
ਸ੍ਰੀਨਗਰ, 13 ਮਈ : ਜੰਮੂ-ਕਸ਼ਮੀਰ ਦੇ ਕਟੜਾ ਵਿਚ ਅੱਜ ਬੱਸ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ’ਚ ਚਾਰ ਸਵਾਰੀਆਂ ਦੀ ਮੌਤ ਹੋ ਗਈ ਤੇ 22 ਸਵਾਰੀਆਂ ਜ਼ਖ਼ਮੀ ਹੋ ਗਈਆਂ। ਇਹ ਹਾਦਸਾ ਕਟੜਾ ਤੋਂ ਤਿੰਨ ਕਿਲੋਮੀਟਰ ਦੂਰ ਨੋਮਾਈ ਵਿਚ ਹੋਇਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ।