BREAKING NEWS
ਅਕਾਲੀ ਆਗੂ ਜੱਥੇਦਾਰ ਤੋਤਾ ਸਿੰਘ ਦਾ ਦੇਹਾਂਤਮੁੱਖ ਮੰਤਰੀ 15 ਅਗਸਤ ਨੂੰ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤਰੇਲਵੇ ਭਰਤੀ ਘਪਲਾ : ਸੀਬੀਆਈ ਵੱਲੋਂ ਲਾਲੂ ਯਾਦਵ ਦੇ 16 ਟਿਕਾਣਿਆਂ ’ਤੇ ਛਾਪੇਮਾਰੀਮਹਾਰਾਸ਼ਟਰ : ਟੈਂਕਰ ਤੇ ਟਰੱਕ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 9 ਜਣੇ ਜਿਊਂਦੇ ਸੜੇਪੰਜਾਬ ’ਚ ਅਗਲੇ ਦਿਨਾਂ ’ਚ ਬਾਰਿਸ਼ ਦੀ ਸੰਭਾਵਨਾਮਾਨਸੂਨ ਦੇ ਅਗਲੇ ਹਫ਼ਤੇ ਕੇਰਲ ਪਹੁੰਚਣ ਦੀ ਸੰਭਾਵਨਾਸੜਕ ਹਾਦਸੇ ’ਚ ਸਪੀਕਰ ਗਿਆਨ ਚੰਦ ਗੁਪਤਾ ਵਾਲ-ਵਾਲ ਬਚੇ, ਗੱਡੀ ਨੁਕਸਾਨੀਬਹਿਬਲ ਕਲਾਂ, ਬਰਗਾੜੀ ਗੋਲੀ ਕਾਂਡ ਤੇ ਬੇਅਦਬੀਆਂ ਨੂੰ ਲੈ ਕੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਦਾ ਮੁੜ ਛਲਕਿਆ ਦਰਦਏਸ਼ੀਆ ਕੱਪ ਹਾਕੀ ਲਈ ਭਾਰਤੀ ਪੁਰਸ਼ ਟੀਮ ਜਕਾਰਤਾ ਰਵਾਨਾਆਮਰਪਾਲੀ ਲਈਅਰ ਵੈਲੀ ਖ਼ਿਲਾਫ਼ 230 ਕਰੋੜ ਦੀ ਬੈਂਕ ਧੋਖਾਧੜੀ ਦਾ ਕੇਸ ਦਰਜ

ਪੰਜਾਬ

ਭ੍ਰਿਸ਼ਟਾਚਾਰ ਦੇ ਦੋਸ਼ ’ਚ ਲੋਕ ਨਿਰਮਾਣ ਵਿਭਾਗ ਦਾ ਨਿਗਰਾਨ ਇੰਜੀਨੀਅਰ ਮੁਅੱਤਲ

May 14, 2022 10:59 AM

ਦਸਬ
ਚੰਡੀਗੜ੍ਹ, 13 ਮਈ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਦੇ ਆਦੇਸ਼ਾਂ ਤੇ ਅੱਜ ਲੋਕ ਨਿਰਮਾਣ ਵਿਭਾਗ ਦੇ ਵਰਿੰਦਰ ਕੁਮਾਰ, ਨਿਗਰਾਨ ਇੰਜੀਨੀਅਰ ਉਸਾਰੀ ਹਲਕਾ, ਹੁਸ਼ਿਆਰਪੁਰ ਨੂੰ ਪ੍ਰੀਵੈਨਸ਼ਨ ਆਫ ਕੁਰੱਪਸ਼ਨ ਐਕਟ ਅਧੀਨ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ 4 ਤਹਿਤ ਤੁਰੰਤ ਪ੍ਰਭਾਵ ਤੋਂ ਸਰਕਾਰੀ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ।
ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸਖਤ ਕਦਮ ਚੁੱਕੇਗੀ ਅਤੇ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਅੱਤਲੀ ਦੌਰਾਨ ਅਧਿਕਾਰੀ ਦਾ ਹੈੱਡਕੁਆਟਰ ਮੁੱਖ ਇੰਜੀਨੀਅਰ (ਹੈੱਡਕੁਆਟਰ) ਦਫ਼ਤਰ ਪਟਿਆਲਾ ਹੋਵੇਗਾ ਅਤੇ ਸਬੰਧਤ ਅਧਿਕਾਰੀ ਮੁੱਖ ਇੰਜੀਨੀਅਰ (ਹੈੱਡਕੁਆਟਰ) ਦੀ ਪ੍ਰਵਾਨਗੀ ਤੋਂ ਬਿਨਾਂ ਹੈੱਡਕੁਆਟਰ ਨਹੀਂ ਛੱਡੇਗਾ।
ਲੋਕ ਨਿਰਮਾਣ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬੰਧਤ ਅਧਿਕਾਰੀ ਦੀ ਇੱਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਉਹ ਠੇਕੇਦਾਰ ਤੋਂ ਪੈਸੇ ਵਸੂਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪਰੰਤ ਐਫਆਈਆਰ ਦਰਜ ਕੀਤੀ ਗਈ ਸੀ, ਜਿਸ ਮਗਰੋਂ ਸਬੰਧਤ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ। ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਦੱਸਿਆ ਕਿ ਵਿਭਾਗ ’ਚ ਭ੍ਰਿਸ਼ਟਾਚਾਰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਵਿਭਾਗ ਦਾ ਜੋ ਵੀ ਪ੍ਰੋਜੈਕਟ ਪ੍ਰਗਤੀ ਅਧੀਨ ਹੈ, ਦਾ ਸਾਰਾ ਪੈਸਾ ਸਬੰਧਤ ਪ੍ਰੋਜੈਕਟ ’ਤੇ ਹੀ ਲੱਗੇ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕਿਸੇ ਵੀ ਕਰਮਚਾਰੀ ਜਾਂ ਅਧਿਕਾਰੀ ਦੀ ਭ੍ਰਿਸ਼ਟਾਚਾਰ ਜਾਂ ਕਿਸੇ ਕਿਸਮ ਦੀ ਕਮਿਸ਼ਨ ਵਸੂਲੀ ਦੇ ਮਾਮਲੇ ਵਿੱਚ ਸ਼ਮੂਲੀਅਤ ਪਾਏ ਜਾਣ ’ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

"ਸਾਈਨਸ ਔਗਮੈਂਟੇਸ਼ਨ" ਤੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਰਾਸ਼ਟਰੀ ਗੋਸ਼ਟੀ

ਸੀਟੂ ਵਰਕਰਾਂ ਵੱਲੋਂ ਮਹਿੰਗਾਈ ਖ਼ਿਲਾਫ਼ ਨਾਅਰੇਬਾਜ਼ੀ

ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰੇ ‘ਆਪ’ : ਰਾਜੂ ਮੁਛਾਲ

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਨੂੰ ਗੁਲਾਮੀ ਵਾਲਾ ਨੇ ਕੀਤੀਆਂ ਕਿਤਾਬਾਂ ਭੇਟ

ਸਰਦਾਰ ਐਗਰੋਟੈਕ ਕੁਲਬੁਰਛਾਂ ਵਿਖੇ ਖੂਨਦਾਨ ਕੈਂਪ ਲਗਾਇਆ

ਜ਼ਮੀਨ ਹੇਠਲੇ ਪਾਣੀ ਦੇ ਪੱਧਰ ’ਚ ਆ ਰਹੀ ਗਿਰਾਵਟ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਤਕਨੀਕ ਅਪਣਾਉਣ ਦੀ ਜ਼ਰੂਰਤ : ਡਿਪਟੀ ਕਮਿਸ਼ਨਰ

ਲੋਕ ਭਲਾਈ ਮਸਲਿਆਂ ’ਤੇ ਸੀਟੂ ਨੇ ਡੀਸੀ ਨੂੰ ਭੇਜਿਆ ਮੰਗ ਪੱਤਰ

ਪਸ਼ੂ ਪਾਲਣ ਕਿੱਤੇ ਸੂਬੇ ਦੀ ਨੁਹਾਰ ਬਦਲ ਸਕਦੇ ਹਨ : ਕੁਲਦੀਪ ਸਿੰਘ ਧਾਲੀਵਾਲ

ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵਿਖੇ ਟੂਰਿਸਟ ਵੀਜ਼ਾ ਸਬੰਧੀ ਸੈਮੀਨਾਰ

ਵਿਆਹ ਪੁਰਬ ਤੋਂ ਪਹਿਲਾਂ ਗੁਰਦੁਆਰਾ ਸਾਹਿਬਾਨ ਨੂੰ ਜਾਂਦੇ ਰਸਤਿਆਂ ਤੇ ਨਗਰ ਕੀਰਤਨ ਦੇ ਰੂਟ ਦੀਆਂ ਸਾਰੀਆਂ ਸੜਕਾਂ ਦੇ ਕੰਮ ਨੂੰ ਮੁਕੰਮਲ ਕੀਤਾ ਜਾਵੇ : ਡਿਪਟੀ ਕਮਿਸ਼ਨਰ