BREAKING NEWS
ਅਕਾਲੀ ਆਗੂ ਜੱਥੇਦਾਰ ਤੋਤਾ ਸਿੰਘ ਦਾ ਦੇਹਾਂਤਮੁੱਖ ਮੰਤਰੀ 15 ਅਗਸਤ ਨੂੰ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤਰੇਲਵੇ ਭਰਤੀ ਘਪਲਾ : ਸੀਬੀਆਈ ਵੱਲੋਂ ਲਾਲੂ ਯਾਦਵ ਦੇ 16 ਟਿਕਾਣਿਆਂ ’ਤੇ ਛਾਪੇਮਾਰੀਮਹਾਰਾਸ਼ਟਰ : ਟੈਂਕਰ ਤੇ ਟਰੱਕ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 9 ਜਣੇ ਜਿਊਂਦੇ ਸੜੇਪੰਜਾਬ ’ਚ ਅਗਲੇ ਦਿਨਾਂ ’ਚ ਬਾਰਿਸ਼ ਦੀ ਸੰਭਾਵਨਾਮਾਨਸੂਨ ਦੇ ਅਗਲੇ ਹਫ਼ਤੇ ਕੇਰਲ ਪਹੁੰਚਣ ਦੀ ਸੰਭਾਵਨਾਸੜਕ ਹਾਦਸੇ ’ਚ ਸਪੀਕਰ ਗਿਆਨ ਚੰਦ ਗੁਪਤਾ ਵਾਲ-ਵਾਲ ਬਚੇ, ਗੱਡੀ ਨੁਕਸਾਨੀਬਹਿਬਲ ਕਲਾਂ, ਬਰਗਾੜੀ ਗੋਲੀ ਕਾਂਡ ਤੇ ਬੇਅਦਬੀਆਂ ਨੂੰ ਲੈ ਕੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਦਾ ਮੁੜ ਛਲਕਿਆ ਦਰਦਏਸ਼ੀਆ ਕੱਪ ਹਾਕੀ ਲਈ ਭਾਰਤੀ ਪੁਰਸ਼ ਟੀਮ ਜਕਾਰਤਾ ਰਵਾਨਾਆਮਰਪਾਲੀ ਲਈਅਰ ਵੈਲੀ ਖ਼ਿਲਾਫ਼ 230 ਕਰੋੜ ਦੀ ਬੈਂਕ ਧੋਖਾਧੜੀ ਦਾ ਕੇਸ ਦਰਜ

ਦੇਸ਼

ਦਹਿਸ਼ਤਗਰਦਾਂ ਹੱਥੋਂ ਮਾਰੇ ਗਏ ਰਾਹੁਲ ਭੱਟ ਦਾ ਸਸਕਾਰ

May 14, 2022 11:13 AM

- ਕਸ਼ਮੀਰੀ ਪੰਡਿਤਾਂ ਵੱਲੋਂ ਮੋਦੀ ਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ

ਏਜੰਸੀ
ਜੰਮੂ ਕਸ਼ਮੀਰ, 13 ਮਈ : ਕੇਂਦਰੀ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ’ਚ ਸਰਕਾਰੀ ਦਫਤਰ ਅੰਦਰ ਅਤਿਵਾਦੀਆਂ ਦੀ ਗੋਲੀ ਦਾ ਸ਼ਿਕਾਰ ਹੋਏ ਸਰਕਾਰੀ ਕਰਮਚਾਰੀ ਰਾਹੁਲ ਭੱਟ ਦਾ ਅੱਜ ਇਥੇ ਕਸ਼ਮੀਰੀ ਪੰਡਿਤ ਭਾਈਚਾਰੇ ਦੇ ਮੈਂਬਰਾਂ ਨੇ ਕੇਂਦਰ ਸਰਕਾਰ ਦਾ ਵਿਰੋਧ ਕਰਦਿਆਂ ਅੰਤਿਮ ਸੰਸਕਾਰ ਕਰ ਦਿੱਤਾ। ਰਾਹੁਲ ਭੱਟ ਨੂੰ ਸਾਲ 2010-11 ਵਿੱਚ ਪਰਵਾਸੀਆਂ ਲਈ ਵਿਸੇਸ਼ ਰੁਜ਼ਗਾਰ ਪੈਕੇਜ ਤਹਿਤ ਕਲਰਕ ਦੀ ਨੌਕਰੀ ਮਿਲੀ ਸੀ। ਅੱਜ ਸਵੇਰੇ ਜਦੋਂ ਰਾਹੁਲ ਦੀ ਮ੍ਰਿਤਕ ਦੇਹ ਜੰਮੂ ਦੇ ਦੁਰਗਾ ਨਗਰ ਇਲਾਕੇ ’ਚ ਸਥਿਤ ਉਨ੍ਹਾਂ ਦੇ ਘਰ ਪਹੁੰਚੀ ਤਾਂ ਉਨ੍ਹਾਂ ਦੇ ਰਿਸਤੇਦਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਰਾਹੁਲ ਭੱਟ ਦੀ ਪਤਨੀ ਅਤੇ ਧੀ ਵੀ ਇਸ ਵੇਲੇ ਹਾਜ਼ਰ ਸਨ।
ਇਸ ਦੌਰਾਨ ਜੰਮੂ ਵਿੱਚ ਭੱਟ ਦੇ ਘਰ ਅੰਤਿਮ ਸੰਸਕਾਰ ਲਈ ਸੈਂਕੜੇ ਕਸ਼ਮੀਰੀ ਪੰਡਤ ਇਕੱਠੇ ਹੋਏ। ਰਾਹੁਲ ਭੱਟ ਦੇ ਪਰਿਵਾਰ ਸਮੇਤ ਭਾਈਚਾਰੇ ਦੇ ਮੈਂਬਰਾਂ ਨੇ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ’ਤੇ ਭਾਈਚਾਰੇ ਦੇ ਮੁੜ ਵਸੇਬੇ ਦੇ ਨਾਂ ’ਤੇ ਨੌਜਵਾਨ ਕਸ਼ਮੀਰੀ ਹਿੰਦੂਆਂ ਨੂੰ ਮੌਤ ਤੇ ਮੂੰਹ ’ਚ ਸੁੱਟਣ ਦਾ ਦੋਸ਼ ਲਗਾਇਆ। ਉਨ੍ਹਾਂ ਇਹ ਵੀ ਕਿਹਾ ਕਿ ਇਸ ਘਟਨਾ ਨੇ ਘਾਟੀ ਵਿੱਚ ਪੱਕੇ ਤੌਰ ’ਤੇ ਮੁੜ ਵਸਣ ਦਾ ਉਨ੍ਹਾਂ ਦਾ ਸੁਪਨਾ ਚਕਨਾਚੂਰ ਕਰ ਦਿੱਤਾ ਹੈ। ਰਾਹੁਲ ਭੱਟ ਦੇ ਰਿਸਤੇਦਾਰ ਸੋਨ ਨਾਥ ਭੱਟ ਨੇ ਕਿਹਾ, ‘ਤੁਸੀਂ (ਭਾਜਪਾ) ਨੌਜਵਾਨ ਕਸ਼ਮੀਰੀ ਪੰਡਤਾਂ ਨੂੰ ਨੌਕਰੀਆਂ ਦੇਣ ਅਤੇ ਉਨ੍ਹਾਂ ਦੇ ਮੁੜ ਵਸੇਬੇ ਦੇ ਨਾਂ ’ਤੇ ਕਤਲ ਕਰਾਉਣ ਦੀ ਸਾਜਿਸ਼ ਰਚੀ ਹੈ।’ ਜੰਮੂ-ਕਸਮੀਰ ਭਾਜਪਾ ਦੇ ਪ੍ਰਧਾਨ ਰਵਿੰਦਰ ਰੈਨਾ ਅਤੇ ਹੋਰ ਪਾਰਟੀ ਨੇਤਾ, ਜੋ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ, ਨੂੰ ਭਾਈਚਾਰੇ ਦੇ ਮੈਂਬਰਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਕਸ਼ਮੀਰੀ ਪੰਡਿਤਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੰਮੂ, ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਤੇ ਭਾਜਪਾ ਵਿਰੁੱਧ ਨਾਅਰੇਬਾਜੀ ਕੀਤੀ। ਪ੍ਰਦਰਸਨਕਾਰੀਆਂ ਨੇ ਸੜਕ ਜਾਮ ਵੀ ਕਰ ਦਿੱਤੀ।
ਰਾਹੁਲ ਭੱਟ ਦੀ ਹੱਤਿਆ ਦੇ ਵਿਰੋਧ ਵਿੱਚ ਸ੍ਰੀਨਗਰ ਹਵਾਈ ਅੱਡੇ ਵੱਲ ਮਾਰਚ ਕਰ ਰਹੇ ਕਸਮੀਰੀ ਪੰਡਿਤ ਭਾਈਚਾਰੇ ਦੇ ਮੈਂਬਰਾਂ ਨੂੰ ਖਿੰਡਾਉਣ ਲਈ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਪ੍ਰਦਰਸ਼ਨਕਾਰੀ ਪਹਿਲਾਂ ਮੱਧ ਕਸਮੀਰ ਦੇ ਬਡਗਾਮ ਜ਼ਿਲ੍ਹੇ ਦੇ ਸੇਖਪੋਰਾ ਖੇਤਰ ਵਿੱਚ ਇਕੱਠੇ ਹੋਏ ਅਤੇ ਫਿਰ ਹਵਾਈ ਅੱਡੇ ਵੱਲ ਵਧਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਦੌਰਾਨ ਪੀਡੀਪੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਦਾਅਵਾ ਕੀਤਾ ਕਿ ਪ੍ਰਦਰਸ਼ਨ ਕਰ ਰਹੇ ਕਸ਼ਮੀਰੀ ਪੰਡਤਾਂ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਉਨ੍ਹਾਂ ਨੂੰ ਬਡਗਾਮ ਜਾਣ ਤੋਂ ਰੋਕਣ ਲਈ ਉਨ੍ਹਾਂ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ