BREAKING NEWS
ਅਕਾਲੀ ਆਗੂ ਜੱਥੇਦਾਰ ਤੋਤਾ ਸਿੰਘ ਦਾ ਦੇਹਾਂਤਮੁੱਖ ਮੰਤਰੀ 15 ਅਗਸਤ ਨੂੰ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤਰੇਲਵੇ ਭਰਤੀ ਘਪਲਾ : ਸੀਬੀਆਈ ਵੱਲੋਂ ਲਾਲੂ ਯਾਦਵ ਦੇ 16 ਟਿਕਾਣਿਆਂ ’ਤੇ ਛਾਪੇਮਾਰੀਮਹਾਰਾਸ਼ਟਰ : ਟੈਂਕਰ ਤੇ ਟਰੱਕ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 9 ਜਣੇ ਜਿਊਂਦੇ ਸੜੇਪੰਜਾਬ ’ਚ ਅਗਲੇ ਦਿਨਾਂ ’ਚ ਬਾਰਿਸ਼ ਦੀ ਸੰਭਾਵਨਾਮਾਨਸੂਨ ਦੇ ਅਗਲੇ ਹਫ਼ਤੇ ਕੇਰਲ ਪਹੁੰਚਣ ਦੀ ਸੰਭਾਵਨਾਸੜਕ ਹਾਦਸੇ ’ਚ ਸਪੀਕਰ ਗਿਆਨ ਚੰਦ ਗੁਪਤਾ ਵਾਲ-ਵਾਲ ਬਚੇ, ਗੱਡੀ ਨੁਕਸਾਨੀਬਹਿਬਲ ਕਲਾਂ, ਬਰਗਾੜੀ ਗੋਲੀ ਕਾਂਡ ਤੇ ਬੇਅਦਬੀਆਂ ਨੂੰ ਲੈ ਕੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਦਾ ਮੁੜ ਛਲਕਿਆ ਦਰਦਏਸ਼ੀਆ ਕੱਪ ਹਾਕੀ ਲਈ ਭਾਰਤੀ ਪੁਰਸ਼ ਟੀਮ ਜਕਾਰਤਾ ਰਵਾਨਾਆਮਰਪਾਲੀ ਲਈਅਰ ਵੈਲੀ ਖ਼ਿਲਾਫ਼ 230 ਕਰੋੜ ਦੀ ਬੈਂਕ ਧੋਖਾਧੜੀ ਦਾ ਕੇਸ ਦਰਜ

ਪੰਜਾਬ

ਬਿਜਲੀ ਮੰਤਰੀ ਵੱਲੋਂ ਝੋਨੇ ਦੇ ਸੀਜ਼ਨ ਲਈ ਲੋੜੀਂਦੇ ਕੋਲੇ ਤੇ ਬਿਜਲੀ ਪ੍ਰਬੰਧਾਂ ਦਾ ਜਾਇਜ਼ਾ

May 14, 2022 11:19 AM

ਦਸਨਸ
ਚੰਡੀਗੜ, 13 ਅਪ੍ਰੈਲ : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਲੋੜੀਂਦੇ ਕੋਲੇ ਅਤੇ ਬਿਜਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪੀ.ਐਸ.ਪੀ.ਸੀ.ਐਲ. ਦੇ ਸਾਰੇ ਵਸੀਲਿਆਂ ਤੋਂ ਵੱਧ ਤੋਂ ਵੱਧ ਬਿਜਲੀ ਉਤਪਾਦਨ ਕਰਨ ਅਤੇ ਝੋਨੇ ਦੀ ਸਿੱਧੀ ਬਿਜਾਈ ਲਈ ਬਿਜਲੀ ਦੀ ਨਿਯਮਤ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਉਨਾਂ ਝੋਨੇ ਦੇ ਸੀਜ਼ਨ ਦੌਰਾਨ ਨਿਰਧਾਰਤ ਬਿਜਲੀ ਸਪਲਾਈ ਦੇਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨੂੰ ਦੇਣ ਲਈ ਲੋੜੀਂਦੇ ਠੋਸ ਪ੍ਰਬੰਧ ਮੁਕੰਮਲ ਕਰ ਲਏ ਜਾਣ ਤਾਂ ਜੋ ਕਿਸਾਨਾਂ ਨੂੰ ਨਿਰਧਾਰਤ ਸਮਾਂ ਸੀਮਾ ਅਨੁਸਾਰ ਬਿਜਲੀ ਸਪਲਾਈ ਦਿੱਤੀ ਜਾ ਸਕੇ।
ਬਿਜਲੀ ਮੰਤਰੀ ਨੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ, ਸੀ.ਐਮ.ਡੀ., ਪੀ.ਐਸ.ਪੀ.ਸੀ.ਐਲ. ਸ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਵੰਡ ਸ. ਡੀ.ਪੀ.ਐਸ. ਗਰੇਵਾਲ ਅਤੇ ਹੋਰਨਾਂ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਆਗਾਮੀ ਝੋਨੇ ਦੇ ਸੀਜ਼ਨ ਲਈ ਲੋੜੀਂਦੇ ਕੋਲੇ ਅਤੇ ਬਿਜਲੀ ਦੇ ਪ੍ਰਬੰਧਾਂ ਸੰਬੰਧੀ ਜਾਣਕਾਰੀ ਲਈ ਅਤੇ ਵਿਚਾਰ ਵਟਾਂਦਰਾ ਕੀਤਾ। ਉਨਾਂ ਨੇ ਪੀ.ਐਸ.ਪੀ.ਸੀ.ਐਲ. ਨੂੰ ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਮਜਬੂਤ ਕਰਨ ਲਈ ਮੈਨਪਾਵਰ ਨੂੰ ਵਧਾਉਣ ਅਤੇ ਓਵਰਲੋਡ ਗਰਿੱਡਾਂ, ਲਾਈਨਾਂ ਅਤੇ ਟਰਾਂਸਫਾਰਮਰਾਂ ਨੂੰ ਡੀਲੋਡ ਕਰਨ ਦੇ ਨਿਰਦੇਸ਼ ਦਿੱਤੇ।
ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਦੁਆਰਾ ਨੋਟੀਫਾਈ ਕੀਤੇ ਗਏ ਕਾਰਜਕ੍ਰਮ ਅਨੁਸਾਰ ਝੋਨੇ ਦੀ ਸਿੱਧੀ ਬਿਜਾਈ ਲਈ ਖੇਤੀਬਾੜੀ ਸੈਕਟਰ ਨੂੰ ਬਿਜਲੀ ਦੀ ਨਿਯਮਤ ਸਪਲਾਈ ਯਕੀਨੀ ਬਣਾਉਣ। ਉਨਾਂ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਇਹ ਪ੍ਰਣਾਲੀ ਨੂੰ ਅਪਣਾ ਕੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਸਹਿਯੋਗ ਕਰਨ ਅਤੇ ਸੂਬਾ ਸਰਕਾਰ ਵੱਲੋਂ ਦਿੱਤੀ ਜਾ ਰਹੀ 1500 ਰੁਪਏ ਪ੍ਰਤੀ ਏਕੜ ਦੀ ਸਬਸਿਡੀ ਦਾ ਲਾਭ ਲੈਣ।
ਬਿਜਲੀ ਮੰਤਰੀ ਨੇ ਸੂਬੇ ਵਿੱਚ ਬਿਜਲੀ ਚੋਰੀ ਦੀ ਸਮੱਸਿਆ ਨੂੰ ਕਾਬੂ ਕਰਨ ਲਈ ਹਦਾਇਤਾਂ ਦਿੱਤੀਆਂ। ਉਨਾਂ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਖਪਤਕਾਰਾਂ ਦੀਆਂ ਸਾਰੀਆਂ ਸ੍ਰੇਣੀਆਂ ਨੂੰ ਨਿਯਮਤ ਅਤੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਆਪਣੇ ਯਤਨਾਂ ਵਿੱਚ ਸਹਿਯੋਗ ਕਰਨ ਦਾ ਸੱਦਾ ਦਿੱਤਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

"ਸਾਈਨਸ ਔਗਮੈਂਟੇਸ਼ਨ" ਤੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਰਾਸ਼ਟਰੀ ਗੋਸ਼ਟੀ

ਸੀਟੂ ਵਰਕਰਾਂ ਵੱਲੋਂ ਮਹਿੰਗਾਈ ਖ਼ਿਲਾਫ਼ ਨਾਅਰੇਬਾਜ਼ੀ

ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰੇ ‘ਆਪ’ : ਰਾਜੂ ਮੁਛਾਲ

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਨੂੰ ਗੁਲਾਮੀ ਵਾਲਾ ਨੇ ਕੀਤੀਆਂ ਕਿਤਾਬਾਂ ਭੇਟ

ਸਰਦਾਰ ਐਗਰੋਟੈਕ ਕੁਲਬੁਰਛਾਂ ਵਿਖੇ ਖੂਨਦਾਨ ਕੈਂਪ ਲਗਾਇਆ

ਜ਼ਮੀਨ ਹੇਠਲੇ ਪਾਣੀ ਦੇ ਪੱਧਰ ’ਚ ਆ ਰਹੀ ਗਿਰਾਵਟ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਤਕਨੀਕ ਅਪਣਾਉਣ ਦੀ ਜ਼ਰੂਰਤ : ਡਿਪਟੀ ਕਮਿਸ਼ਨਰ

ਲੋਕ ਭਲਾਈ ਮਸਲਿਆਂ ’ਤੇ ਸੀਟੂ ਨੇ ਡੀਸੀ ਨੂੰ ਭੇਜਿਆ ਮੰਗ ਪੱਤਰ

ਪਸ਼ੂ ਪਾਲਣ ਕਿੱਤੇ ਸੂਬੇ ਦੀ ਨੁਹਾਰ ਬਦਲ ਸਕਦੇ ਹਨ : ਕੁਲਦੀਪ ਸਿੰਘ ਧਾਲੀਵਾਲ

ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵਿਖੇ ਟੂਰਿਸਟ ਵੀਜ਼ਾ ਸਬੰਧੀ ਸੈਮੀਨਾਰ

ਵਿਆਹ ਪੁਰਬ ਤੋਂ ਪਹਿਲਾਂ ਗੁਰਦੁਆਰਾ ਸਾਹਿਬਾਨ ਨੂੰ ਜਾਂਦੇ ਰਸਤਿਆਂ ਤੇ ਨਗਰ ਕੀਰਤਨ ਦੇ ਰੂਟ ਦੀਆਂ ਸਾਰੀਆਂ ਸੜਕਾਂ ਦੇ ਕੰਮ ਨੂੰ ਮੁਕੰਮਲ ਕੀਤਾ ਜਾਵੇ : ਡਿਪਟੀ ਕਮਿਸ਼ਨਰ