BREAKING NEWS
ਅਕਾਲੀ ਆਗੂ ਜੱਥੇਦਾਰ ਤੋਤਾ ਸਿੰਘ ਦਾ ਦੇਹਾਂਤਮੁੱਖ ਮੰਤਰੀ 15 ਅਗਸਤ ਨੂੰ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤਰੇਲਵੇ ਭਰਤੀ ਘਪਲਾ : ਸੀਬੀਆਈ ਵੱਲੋਂ ਲਾਲੂ ਯਾਦਵ ਦੇ 16 ਟਿਕਾਣਿਆਂ ’ਤੇ ਛਾਪੇਮਾਰੀਮਹਾਰਾਸ਼ਟਰ : ਟੈਂਕਰ ਤੇ ਟਰੱਕ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 9 ਜਣੇ ਜਿਊਂਦੇ ਸੜੇਪੰਜਾਬ ’ਚ ਅਗਲੇ ਦਿਨਾਂ ’ਚ ਬਾਰਿਸ਼ ਦੀ ਸੰਭਾਵਨਾਮਾਨਸੂਨ ਦੇ ਅਗਲੇ ਹਫ਼ਤੇ ਕੇਰਲ ਪਹੁੰਚਣ ਦੀ ਸੰਭਾਵਨਾਸੜਕ ਹਾਦਸੇ ’ਚ ਸਪੀਕਰ ਗਿਆਨ ਚੰਦ ਗੁਪਤਾ ਵਾਲ-ਵਾਲ ਬਚੇ, ਗੱਡੀ ਨੁਕਸਾਨੀਬਹਿਬਲ ਕਲਾਂ, ਬਰਗਾੜੀ ਗੋਲੀ ਕਾਂਡ ਤੇ ਬੇਅਦਬੀਆਂ ਨੂੰ ਲੈ ਕੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਦਾ ਮੁੜ ਛਲਕਿਆ ਦਰਦਏਸ਼ੀਆ ਕੱਪ ਹਾਕੀ ਲਈ ਭਾਰਤੀ ਪੁਰਸ਼ ਟੀਮ ਜਕਾਰਤਾ ਰਵਾਨਾਆਮਰਪਾਲੀ ਲਈਅਰ ਵੈਲੀ ਖ਼ਿਲਾਫ਼ 230 ਕਰੋੜ ਦੀ ਬੈਂਕ ਧੋਖਾਧੜੀ ਦਾ ਕੇਸ ਦਰਜ

ਪੰਜਾਬ

ਪੁਲਿਸ ਵੱਲੋਂ ਮੋਹਾਲੀ ਬਲਾਸਟ ਮਾਮਲਾ ਸੁਲਝਾਉਣ ਦਾ ਦਾਅਵਾ, ਗੈਂਗਸਟਰ ਲਖਬੀਰ ਲੰਡਾ ਸੀ ਮਾਸਟਰਮਾਈਂਡ

May 14, 2022 11:29 AM

- ਹਮਲਾਵਰਾਂ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਲਈ 6 ਵਿਅਕਤੀ ਗ੍ਰਿਫ਼ਤਾਰ; ਦੋ ਕਾਰਾਂ ਤੇ ਆਰਪੀਜੀ ਸਲੀਵ ਬਰਾਮਦ
- ਮੁੱਖ ਹਮਲਾਵਰ ਚੜ੍ਹਤ ਸਿੰਘ ਤੇ ਉਸ ਦੇ ਦੋ ਸਾਥੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ : ਡੀਜੀਪੀ

ਵੀ ਪੀ ਸਿੰਘ ਨਾਗਰਾ
ਚੰਡੀਗੜ੍ਹ, 13 ਮਈ : ਪੰਜਾਬ ਪੁਲਿਸ ਨੇ ਅੱਜ ਰਾਕੇਟ ਪ੍ਰੋਪੇਲਡ ਗਰਨੇਡ (ਆਰਪੀਜੀ) ਹਮਲੇ ਦੇ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੰਜਾਬ ਦੇ ਡੀਜੀਪੀ ਵੀ.ਕੇ. ਭਾਵਰਾ ਨੇ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਮਾਮਲੇ ’ਚ ਕੈਨੇਡਾ ਅਧਾਰਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਮਾਸਟਰਮਾਈਂਡ ਵਜੋਂ ਸਾਹਮਣੇ ਆਇਆ ਹੈ, ਜਿਸ ਨੇ ਸੋਮਵਾਰ ਸਾਮ ਨੂੰ ਮੋਹਾਲੀ ’ਚ ਪੰਜਾਬ ਪੁਲਸ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਅੱਤਵਾਦੀ ਹਮਲਾ ਕਰਵਾਉਣ ਲਈ ਆਰਪੀਜੀ, ਏਕੇ-47 ਤੇ ਲੌਜਿਸਟਿਕ ਸਹਾਇਤਾ ਲਈ ਅਪਰਾਧੀਆਂ ਨੂੰ ਸਥਾਨਕ ਨੈੱਟਵਰਕ ਪ੍ਰਦਾਨ ਕੀਤਾ ਸੀ। ਲੰਡਾ (33), ਜੋ ਕਿ ਤਰਨਤਾਰਨ ਦਾ ਵਸਨੀਕ ਹੈ ਤੇ 2017 ’ਚ ਕੈਨੇਡਾ ਭੱਜ ਗਿਆ ਸੀ, ਪਾਕਿਸਤਾਨ ਅਧਾਰਤ ਲੋੜੀਂਦੇ ਗੈਂਗਸਟਰ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਨਜਦੀਕੀ ਸਾਥੀ ਹੈ। ਦੱਸਣਯੋਗ ਹੈ ਕਿ ਰਿੰਦਾ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀਕੇਆਈ) ਵਿੱਚ ਸ਼ਾਮਲ ਹੋ ਗਿਆ ਸੀ।
ਉਨ੍ਹਾਂ ਦੱਸਿਆ ਕਿ ਪੁਲਿਸ ਨੇ ਹਮਲੇ ਦੀ ਯੋਜਨਾ ਬਣਾਉਣ ਅਤੇ ਹਮਲਾਵਰਾਂ ਨੂੰ ਸਥਾਨਕ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਾਲੇ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਿਸ਼ਾਨ ਸਿੰਘ ਵਾਸੀ ਪਿੰਡ ਕੁੱਲਾ, ਭਿੱਖੀਵਿੰਡ, ਤਰਨ ਤਾਰਨ, ਐਸਏਐਸ ਨਗਰ ਦੇ ਸੈਕਟਰ 85 ਸਥਿਤ ਵੇਵ ਅਸਟੇਟ ਦੇ ਰਹਿਣ ਵਾਲੇ ਜਗਦੀਪ ਸਿੰਘ ਕੰਗ, ਅੰਮ੍ਰਿਤਸਰ ਦੇ ਗੁਮਟਾਲਾ ਦੇ ਕੰਵਰਜੀਤ ਸਿੰਘ ਉਰਫ ਕੰਵਰ ਬਾਠ (40), ਬਲਜਿੰਦਰ ਸਿੰਘ ਉਰਫ ਰੈਂਬੋ (41) ਵਾਸੀ ਪੱਟੀ, ਤਰਨ ਤਾਰਨ; ਬਲਜੀਤ ਕੌਰ ਉਰਫ ਸੁੱਖੀ (50) ਵਾਸੀ ਕੋਟ ਖ਼ਾਲਸਾ, ਅੰਮ੍ਰਿਤਸਰ ਅਤੇ ਅਨੰਤ ਦੀਪ ਸਿੰਘ ਉਰਫ ਸੋਨੂੰ (32) ਵਾਸੀ ਗੁਰੂ ਨਾਨਕ ਕਲੋਨੀ, ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਨੇ ਦੱਸਿਆ ਕਿ ਇਨ੍ਹਾਂ ਕੋਲੋਂ ਦੋ ਕਾਰਾਂ ਬਰਾਮਦ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਐਸ.ਯੂ.ਵੀ ਟੋਆਇਟਾ ਫਾਰਚੂਨਰ ਅਤੇ ਹੈਚਬੈਕ ਮਾਰੂਤੀ ਸਵਿਫਟ ਸ਼ਾਮਲ ਹੈ। ਪੁਲਿਸ ਨੇ ਹਾਲ ਹੀ ਵਿੱਚ ਆਰਪੀਜੀ ਦੀ ਸਲੀਵ ਵੀ ਬਰਾਮਦ ਕੀਤੀ ਸੀ।
ਜ਼ਿਕਰਯੋਗ ਹੈ ਕਿ ਨਿਸਾਨ ਨੂੰ ਫਰੀਦਕੋਟ ਪੁਲਿਸ ਨੇ 11 ਮਈ ਨੂੰ ਆਰਮਜ ਐਕਟ ਦੇ ਕੇਸ ’ਚ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ 16 ਮਈ ਤੱਕ ਪੁਲਿਸ ਰਿਮਾਂਡ ’ਤੇ ਹੈ।
ਡੀਜੀਪੀ, ਜਿਹਨਾਂ ਨਾਲ ਏਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ ਅਤੇ ਮੋਹਾਲੀ ਦੇ ਐਸਐਸਪੀ ਵਿਵੇਕ ਸੀਲ ਸੋਨੀ ਵੀ ਸਨ, ਨੇ ਦੱਸਿਆ ਕਿ ਲੰਡਾ ਨੇ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਆਰਪੀਜੀ ਹਮਲਾ ਕਰਨ ਲਈ ਨਿਸ਼ਾਨ ਅਤੇ ਉਸ ਦੇ ਇੱਕ ਹੋਰ ਸਾਥੀ ਜਿਸ ਦੀ ਪਛਾਣ ਚੜ੍ਹਤ ਸਿੰਘ ਵਾਸੀ ਖੇਮਕਰਨ ਵਜੋਂ ਹੋਈ ਹੈ, ਦੀ ਮਦਦ ਲਈ ਅਤੇ ਸਥਾਨਕ ਨਿਵਾਸੀ ਹੋਣ ਦੇ ਨਾਤੇ ਜਗਦੀਪ ਨੇ ਸੋਮਵਾਰ ਸਵੇਰੇ ਇੰਟੈਲੀਜੈਂਸ ਦਫ਼ਤਰ ਦੀ ਰੇਕੀ ਕਰਨ ਵਿੱਚ ਚੜ੍ਹਤ ਸਿੰਘ ਦੀ ਮਦਦ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸੋਮਵਾਰ ਸਾਮ ਨੂੰ, ਚੜ੍ਹਤ ਅਤੇ ਉਸ ਦੇ ਦੋ ਸਹਿਯੋਗੀਆਂ, ਜਿਨ੍ਹਾਂ ਦੀ ਅਜੇ ਪਛਾਣ ਨਹੀਂ ਹੋ ਸਕੀ, ਨੇ ਲਗਭਗ ਸ਼ਾਮ 7.42 ਵਜੇ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਆਰਪੀਜੀ ਹਮਲਾ ਕੀਤਾ ਸੀ। ਡੀਜੀਪੀ ਭਾਵਰਾ ਨੇ ਦੱਸਿਆ ਕਿ ਪਹਿਲਾਂ ਚੜ੍ਹਤ ਸਿੰਘ ਨੇ ਦੋ ਹਮਲਾਵਰਾਂ ਨੂੰ ਛੁਪਣਗਾਹਾਂ ਮੁਹੱਈਆ ਕਰਵਾਈਆਂ ਸਨ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਨਿਸ਼ਾਨ ਦੇ ਹਵਾਲੇ ਕਰ ਦਿੱਤਾ ਸੀ, ਜਿਸ ਨੇ 27 ਅਪ੍ਰੈਲ ਤੋਂ 7 ਮਈ ਤੱਕ ਅੰਮ੍ਰਿਤਸਰ ਵਿੱਚ ਕੰਵਰਜੀਤ ਬਾਠ ਅਤੇ ਬਲਜੀਤ ਕੌਰ ਦੀ ਰਿਹਾਇਸ ’ਤੇ ਉਨ੍ਹਾਂ ਦੇ ਲੁਕਣ ਦਾ ਪ੍ਰਬੰਧ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਨਿਸ਼ਾਨ ਨੇ ਲੰਡਾ ਦੇ ਨਿਰਦੇਸ਼ਾਂ ’ਤੇ ਕੁੱਲਾ-ਪੱਟੀ ਰੋਡ ’ਤੇ ਨਿਰਧਾਰਤ ਸਥਾਨ ਤੋਂ ਆਰਪੀਜੀ ਵੀ ਪ੍ਰਾਪਤ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਬਲਜਿੰਦਰ ਰੈਂਬੋ, ਜੋ ਕਿ ਐਨ.ਡੀ.ਪੀ.ਐਸ. ਕੇਸਾਂ ਵਿੱਚ ਫੜਿਆ ਗਿਆ ਸੀ ਅਤੇ ਨਸ਼ੇ ਦਾ ਆਦੀ ਹੈ, ਨੇ ਨਿਸ਼ਾਨ ਦੇ ਕਹਿਣ ’ਤੇ ਚੜ੍ਹਤ ਅਤੇ ਉਸ ਦੇ ਦੋ ਸਾਥੀਆਂ ਨੂੰ ਏ.ਕੇ.-47 ਦੀ ਖੇਪ ਪਹੁੰਚਾਈ ਸੀ। ਉਨ੍ਹਾਂ ਅੱਗੇ ਦੱਸਿਆ ਕਿ ਅਨੰਤ ਦੀਪ, ਜੋ ਕਿ ਨਿਸ਼ਾਨ ਦਾ ਜੀਜਾ ਹੈ, ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਿੱਚ ਮਦਦ ਕਰਦਾ ਸੀ।
ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਚੜ੍ਹਤ ਸਿੰਘ, ਜੋ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ ਤੇ ਇਸ ਸਮੇਂ ਪੈਰੋਲ ’ਤੇ ਹੈ, ਅਤੇ ਉਸ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਲਦ ਹੀ ਤਿੰਨਾਂ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਪੁਲਿਸ ਨੇ ਬਿਹਾਰ ਦੇ ਜ਼ਿਲ੍ਹਾ ਉੜੀਆ ਦੇ ਰਹਿਣ ਵਾਲੇ ਮੁਹੰਮਦ ਨਸੀਮ ਆਲਮ ਅਤੇ ਮੁਹੰਮਦ ਸਰਾਫ ਰਾਜ ਨੂੰ ਨੋਇਡਾ ਤੋਂ ਪੁੱਛਗਿੱਛ ਲਈ ਲਿਆਂਦਾ ਹੈ ਕਿਉਂਕਿ ਉਹ ਦੋਵੇਂ ਅਣਪਛਾਤੇ ਹਮਲਾਵਰਾਂ ਦੇ ਸੰਪਰਕ ਵਿੱਚ ਪਾਏ ਗਏ ਹਨ। ਇਸ ਮਾਮਲੇ ’ਚ ਆਈਪੀਸੀ ਦੀ ਧਾਰਾ 307 ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਦੇ ਤਹਿਤ ਐਸ.ਏ.ਐਸ.ਨਗਰ ਦੇ ਥਾਣਾ ਸੋਹਾਣਾ ਵਿਖੇ ਪਹਿਲਾਂ ਹੀ ਮਾਮਲਾ ਦਰਜ ਕੀਤਾ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

"ਸਾਈਨਸ ਔਗਮੈਂਟੇਸ਼ਨ" ਤੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਰਾਸ਼ਟਰੀ ਗੋਸ਼ਟੀ

ਸੀਟੂ ਵਰਕਰਾਂ ਵੱਲੋਂ ਮਹਿੰਗਾਈ ਖ਼ਿਲਾਫ਼ ਨਾਅਰੇਬਾਜ਼ੀ

ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰੇ ‘ਆਪ’ : ਰਾਜੂ ਮੁਛਾਲ

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਨੂੰ ਗੁਲਾਮੀ ਵਾਲਾ ਨੇ ਕੀਤੀਆਂ ਕਿਤਾਬਾਂ ਭੇਟ

ਸਰਦਾਰ ਐਗਰੋਟੈਕ ਕੁਲਬੁਰਛਾਂ ਵਿਖੇ ਖੂਨਦਾਨ ਕੈਂਪ ਲਗਾਇਆ

ਜ਼ਮੀਨ ਹੇਠਲੇ ਪਾਣੀ ਦੇ ਪੱਧਰ ’ਚ ਆ ਰਹੀ ਗਿਰਾਵਟ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਤਕਨੀਕ ਅਪਣਾਉਣ ਦੀ ਜ਼ਰੂਰਤ : ਡਿਪਟੀ ਕਮਿਸ਼ਨਰ

ਲੋਕ ਭਲਾਈ ਮਸਲਿਆਂ ’ਤੇ ਸੀਟੂ ਨੇ ਡੀਸੀ ਨੂੰ ਭੇਜਿਆ ਮੰਗ ਪੱਤਰ

ਪਸ਼ੂ ਪਾਲਣ ਕਿੱਤੇ ਸੂਬੇ ਦੀ ਨੁਹਾਰ ਬਦਲ ਸਕਦੇ ਹਨ : ਕੁਲਦੀਪ ਸਿੰਘ ਧਾਲੀਵਾਲ

ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵਿਖੇ ਟੂਰਿਸਟ ਵੀਜ਼ਾ ਸਬੰਧੀ ਸੈਮੀਨਾਰ

ਵਿਆਹ ਪੁਰਬ ਤੋਂ ਪਹਿਲਾਂ ਗੁਰਦੁਆਰਾ ਸਾਹਿਬਾਨ ਨੂੰ ਜਾਂਦੇ ਰਸਤਿਆਂ ਤੇ ਨਗਰ ਕੀਰਤਨ ਦੇ ਰੂਟ ਦੀਆਂ ਸਾਰੀਆਂ ਸੜਕਾਂ ਦੇ ਕੰਮ ਨੂੰ ਮੁਕੰਮਲ ਕੀਤਾ ਜਾਵੇ : ਡਿਪਟੀ ਕਮਿਸ਼ਨਰ