BREAKING NEWS
ਅਕਾਲੀ ਆਗੂ ਜੱਥੇਦਾਰ ਤੋਤਾ ਸਿੰਘ ਦਾ ਦੇਹਾਂਤਮੁੱਖ ਮੰਤਰੀ 15 ਅਗਸਤ ਨੂੰ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤਰੇਲਵੇ ਭਰਤੀ ਘਪਲਾ : ਸੀਬੀਆਈ ਵੱਲੋਂ ਲਾਲੂ ਯਾਦਵ ਦੇ 16 ਟਿਕਾਣਿਆਂ ’ਤੇ ਛਾਪੇਮਾਰੀਮਹਾਰਾਸ਼ਟਰ : ਟੈਂਕਰ ਤੇ ਟਰੱਕ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 9 ਜਣੇ ਜਿਊਂਦੇ ਸੜੇਪੰਜਾਬ ’ਚ ਅਗਲੇ ਦਿਨਾਂ ’ਚ ਬਾਰਿਸ਼ ਦੀ ਸੰਭਾਵਨਾਮਾਨਸੂਨ ਦੇ ਅਗਲੇ ਹਫ਼ਤੇ ਕੇਰਲ ਪਹੁੰਚਣ ਦੀ ਸੰਭਾਵਨਾਸੜਕ ਹਾਦਸੇ ’ਚ ਸਪੀਕਰ ਗਿਆਨ ਚੰਦ ਗੁਪਤਾ ਵਾਲ-ਵਾਲ ਬਚੇ, ਗੱਡੀ ਨੁਕਸਾਨੀਬਹਿਬਲ ਕਲਾਂ, ਬਰਗਾੜੀ ਗੋਲੀ ਕਾਂਡ ਤੇ ਬੇਅਦਬੀਆਂ ਨੂੰ ਲੈ ਕੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਦਾ ਮੁੜ ਛਲਕਿਆ ਦਰਦਏਸ਼ੀਆ ਕੱਪ ਹਾਕੀ ਲਈ ਭਾਰਤੀ ਪੁਰਸ਼ ਟੀਮ ਜਕਾਰਤਾ ਰਵਾਨਾਆਮਰਪਾਲੀ ਲਈਅਰ ਵੈਲੀ ਖ਼ਿਲਾਫ਼ 230 ਕਰੋੜ ਦੀ ਬੈਂਕ ਧੋਖਾਧੜੀ ਦਾ ਕੇਸ ਦਰਜ

ਪੰਜਾਬ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ

May 14, 2022 12:19 PM

- 5 ਸਕੂਲ ਵਾਹਨਾਂ ਦੇ ਕੱਟੇ ਗਏ ਚਲਾਨ

ਬਲਕਾਰ ਸਿੰਘ ਬੱਲ
ਨਵਾਂਸ਼ਹਿਰ/13 ਮਈ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਨਵਾਂਸ਼ਹਿਰ ਅਤੇ ਬਲਾਚੌਰ ਵਿੱਚ 20 ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਸਾਹਮਣੇ ਆਈਆਂ ਖਾਮੀਆਂ ਦੇ ਆਧਾਰ ’ਤੇ 5 ਬੱਸਾਂ ਦੇ ਚਲਾਨ ਕੀਤੇ ਗਏ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਨਵਜੋਤ ਸਿੰਘ ਰੰਧਾਵਾ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ ਦੋ ਚੈਕਿੰਗ ਟੀਮਾਂ ਦਾ ਗਠਨ ਕਰਕੇ, ਇਸ ਕਾਰਵਾਈ ਨੂੰ ਨੇਪਰੇ ਚਾੜ੍ਹਿਆ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਚੈਕਿੰਗ ਦੌਰਾਨ ਪਾਇਆ ਗਿਆ ਕਿ ਕਈ ਸਕੂਲ ਵਾਹਨਾਂ ਦੇ ਦਸਤਾਵੇਜ਼ ਪੂਰੇ ਨਹੀ ਸਨ, ਜਿਨ੍ਹਾਂ ਵਿੱਚ ਪ੍ਰਦੂਸ਼ਨ ਸਰਟੀਫ਼ਿਕੇਟ, ਡਰਾਈਵਰ ਦੀ ਵਰਦੀ, ਬੀਮਾ, ਵਹੀਕਲ ਪਰਮਿਟ ਦੀ ਵੀ ਚੈਕਿੰਗ ਕੀਤੀ ਗਈ। ਜਿਨ੍ਹਾਂ 5 ਬੱਸਾਂ ਦੇ ਚਲਾਨ ਕੱਟੇ ਗਏ, ਜਿਸ ਵਿੱਚ ਸੇਂਟ ਜੋਸਫ਼ ਕਾਨਵੈਂਟ ਸਕੂਲ, ਮੱਲਪੁਰ, ਸੇਂਟ ਸੋਲਜ਼ਰ ਸਕੂਲ, ਕੁਲਾਮ ਅਤੇ ਐਫ.ਸੀ.ਐਸ. ਆਦਰਸ਼ ਸੀ.ਸੈਂ ਸਕੂਲ, ਨਵਾਂ ਗਰਾਂ, ਪੋਜੇਵਾਲ, ਬਲਾਚੌਰ ਦੀਆਂ ਬੱਸਾਂ ਸ਼ਾਮਲ ਸਨ।
ਉਨ੍ਹਾਂ ਦੱਸਿਆ ਕਿ ਨਵਾਂਸ਼ਹਿਰ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਸ਼੍ਰੀਮਤੀ ਕੰਚਨ ਅਰੋੜਾ, ਨਿਰਮਲ ਸਿੰਘ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਕਮਲਜੀਤ ਸਿੰਘ ਅਤੇ ਸ਼੍ਰੀ ਜਸਵਿੰਦਰ ਸਿੰਘ (ਏ.ਐਸ.ਆਈ, ਟ੍ਰੈਫ਼ਿਕ ਪੁਲਿਸ) ਅਤੇ ਰਾਜੇਸ਼ ਕੁਮਾਰ (ਪ੍ਰਿੰਸੀਪਲ, ਸਸਸਸ, ਮੂਸਾਪੁਰ) ਨਵਾਂਸ਼ਹਿਰ ਵੱਲੋ ਕੀਤੀ ਗਈ ਜਦਕਿ ਬਲਾਕ ਬਲਾਚੌਰ ਵਿਖੇ ਸ਼੍ਰੀਮਤੀ ਰਾਜਿੰਦਰ ਕੌਰ (ਬਾਲ ਸੁਰੱਖਿਆ ਅਫ਼ਸਰ (ਐਨ.ਆਈ.ਸੀ), ਰੋਹਿਤਾ (ਆਉਟ ਰੀਚ ਵਰਕਰ) ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸੁਖਜੀਤ ਸਿੰਘ (ਪ੍ਰਿੰਸੀਪਲ, ਸਸਸਸ, ਮਹਿੰਦੀਪੁਰ), ਹੁਸਨ ਲਾਲ (ਐਸ.ਆਈ, ਪੁਲਿਸ ਵਿਭਾਗ) ਅਤੇ ਜੋਗਿੰਦਰ ਸਿੰਘ ਪਾਲ (ਏ.ਐਸ.ਆਈ., ਇੰਚਾਰਜ ਟ੍ਰੈਫ਼ਿਕ ਪੁਲਿਸ), ਬਲਵੰਤ ਸਿੰਘ (ਏ.ਐਸ.ਆਈ., ਟ੍ਰੈਫ਼ਿਕ ਪੁਲਿਸ) ਵੱਲੋਂ ਕੀਤੀ ਗਈ।
ਇਸ ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ’ਚ ਦਰਜ ਹਦਾਇਤਾਂ ਸਬੰਧੀ ਡਰਾਈਵਰਾਂ/ਵਾਹਨ ਮਾਲਕਾਂ ਨੂੰ ਜਾਣੂ ਕਰਵਾਇਅ ਗਿਆ ਅਤੇ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਸਕੂਲੀ ਬੱਸਾਂ ਨਾਲ ਸਬੰਧਤ ਦਸਤਾਵੇਜ਼ਾਂ ਅਤੇ ਹੋਰ ਸ਼ਰਤਾਂ ਦੀ ਜਾਂਚ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਲਗਾਤਾਰ ਕੀਤੀ ਜਾਵੇਗੀ ਤਾਂ ਜੋ ਬੱਸਾਂ ਰਾਹੀਂ ਸਕੂਲ ਤੱਕ ਸਫਰ ਕਰਨ ਵਾਲੇ ਬੱਚਿਆ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

"ਸਾਈਨਸ ਔਗਮੈਂਟੇਸ਼ਨ" ਤੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਰਾਸ਼ਟਰੀ ਗੋਸ਼ਟੀ

ਸੀਟੂ ਵਰਕਰਾਂ ਵੱਲੋਂ ਮਹਿੰਗਾਈ ਖ਼ਿਲਾਫ਼ ਨਾਅਰੇਬਾਜ਼ੀ

ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰੇ ‘ਆਪ’ : ਰਾਜੂ ਮੁਛਾਲ

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਨੂੰ ਗੁਲਾਮੀ ਵਾਲਾ ਨੇ ਕੀਤੀਆਂ ਕਿਤਾਬਾਂ ਭੇਟ

ਸਰਦਾਰ ਐਗਰੋਟੈਕ ਕੁਲਬੁਰਛਾਂ ਵਿਖੇ ਖੂਨਦਾਨ ਕੈਂਪ ਲਗਾਇਆ

ਜ਼ਮੀਨ ਹੇਠਲੇ ਪਾਣੀ ਦੇ ਪੱਧਰ ’ਚ ਆ ਰਹੀ ਗਿਰਾਵਟ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਤਕਨੀਕ ਅਪਣਾਉਣ ਦੀ ਜ਼ਰੂਰਤ : ਡਿਪਟੀ ਕਮਿਸ਼ਨਰ

ਲੋਕ ਭਲਾਈ ਮਸਲਿਆਂ ’ਤੇ ਸੀਟੂ ਨੇ ਡੀਸੀ ਨੂੰ ਭੇਜਿਆ ਮੰਗ ਪੱਤਰ

ਪਸ਼ੂ ਪਾਲਣ ਕਿੱਤੇ ਸੂਬੇ ਦੀ ਨੁਹਾਰ ਬਦਲ ਸਕਦੇ ਹਨ : ਕੁਲਦੀਪ ਸਿੰਘ ਧਾਲੀਵਾਲ

ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵਿਖੇ ਟੂਰਿਸਟ ਵੀਜ਼ਾ ਸਬੰਧੀ ਸੈਮੀਨਾਰ

ਵਿਆਹ ਪੁਰਬ ਤੋਂ ਪਹਿਲਾਂ ਗੁਰਦੁਆਰਾ ਸਾਹਿਬਾਨ ਨੂੰ ਜਾਂਦੇ ਰਸਤਿਆਂ ਤੇ ਨਗਰ ਕੀਰਤਨ ਦੇ ਰੂਟ ਦੀਆਂ ਸਾਰੀਆਂ ਸੜਕਾਂ ਦੇ ਕੰਮ ਨੂੰ ਮੁਕੰਮਲ ਕੀਤਾ ਜਾਵੇ : ਡਿਪਟੀ ਕਮਿਸ਼ਨਰ