BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਹਰਿਆਣਾ

ਏਸ਼ੀਆ ਕੱਪ ਤੀਰ ਅੰਦਾਜ਼ੀ ਮੁਕਾਬਲਿਆ ’ਚ ਛਾਈ ਨਚੀਕੇਤਨ ਪਬਲਿਕ ਸਕੂਲ ਐਲਨਾਬਾਦ ਦੀ ਵਿਦਿਆਰਥਣ ਭਜਨ ਕੌਰ

May 14, 2022 12:27 PM

- ਇਰਾਕ ’ਚ ਹੋਏ ਏਸ਼ੀਆ ਕੱਪ ਸਟੇਜ-2 ਦੇ ਤੀਰ-ਅੰਦਾਜ਼ੀ ਮੁਕਾਬਲਿਆਂ ’ਚ ਜਿੱਤੇ ਤਿੰਨ ਮੈਡਲ

ਸੁਰਿੰਦਰਪਾਲ ਸਿੰਘ
ਸਿਰਸਾ/13 ਮਈ : ਨਚੀਕੇਤਨ ਪਬਲਿਕ ਸਕੂਲ ਐਲਨਾਬਾਦ ਦੀ ਵਿਦਿਆਰਥਣ ਭਜਨ ਕੌਰ ਨੇ 6 ਤੋਂ 11 ਮਈ ਤੱਕ ਸੁਲੇਮਾਨੀਆ (ਇਰਾਕ) ਵਿਖੇ ਆਯੋਜਿਤ ਹੋਏ ਏਸ਼ੀਆ ਕੱਪ ਸਟੇਜ-2 ਦੇ ਤੀਰ-ਅੰਦਾਜ਼ੀ ਮੁਕਾਬਲੇ ਵਿੱਚ ਤਿੰਨ ਤਮਗੇ ਜਿੱਤਕੇ ਐਲਨਾਬਾਦ ਖੇਤਰ ਅਤੇ ਭਾਰਤ ਦਾ ਨਾਮ ਰੋਸ਼ਨ ਕੀਤਾ ਹੈ। ਇਨਾਂ ਮੁਕਾਬਲਿਆਂ ਵਿੱਚ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਭਜਨ ਕੌਰ ਨੇ ਇੱਕ ਸੋਨੇ ਦਾ ਅਤੇ ਦੋ ਚਾਂਦੀ ਦੇ ਤਮਗੇ ਜਿੱਤੇ। ਸਕੂਲ ਦੇ ਨਿਰਦੇਸ਼ਕ ਰਣਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਭਜਨ ਕੌਰ ਇਸਤੋਂ ਪਹਿਲਾ ਸੂਬਾਈ ਅਤੇ ਕੌਮੀ ਪੱਧਰ ਤੇ ਵੀ ਅਨੇਕ ਮੈਡਲ ਜਿੱਤ ਚੁੱਕੀ ਹੈ ਅਤੇ ਹੁਣ ਉਸਨੇ ਕੌਮਾਂਤਰੀ ਪੱਧਰ ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਭਾਰਤ ਦਾ ਨਾਮ ਚਮਕਾਇਆ ਹੈ ਜੋ ਬਹੁਤ ਵੱਡੀ ਪ੍ਰਾਪਤੀ ਹੈ। ਇਸ ਹੋਣਹਾਰ ਵਿਦਿਆਰਥਣ ਦੀ ਵਿਸੇਸ਼ ਪ੍ਰਾਪਤੀ ਤੇ ਚੈਅਰਮੈਨ ਰਾਜਿੰਦਰ ਸਿੰਘ ਸਿੱਧੂ, ਸਕੱਤਰ ਛਬੀਲ ਦਾਸ ਸੁਥਾਰ, ਨਿਰਦੇਸ਼ਕ ਰਣਜੀਤ ਸਿੰਘ ਸਿੱਧੂ, ਪ੍ਰਸ਼ਾਸਕ ਅਸ਼ੋਕ ਕੁਮਾਰ, ਪ੍ਰਿੰਸੀਪਲ ਸਤਿਆ ਨਰਾਇਣ ਪਾਰੀਕ, ਪਰਮਿੰਦਰ ਸਿੰਘ ਸਿੱਧੂ, ਕਪਿਲ ਸੁਥਾਰ, ਗੁਰਸੇਵਕ ਸਿੰਘ, ਕੋਚ ਵਿਨੋਦ ਕੁਮਾਰ, ਸੰਦੀਪ ਜਾਖੜ, ਸੁਮੇਰ ਦਹੀਆ ਸਹਿਤ ਸਕੂਲ ਸਟਾਫ਼ ਨੇ ਵਿਦਿਆਰਥਣ ਅਤੇ ਉਸਦੇ ਮਾਪਿਆਂ ਨੂੰ ਵਧਾਈ ਦਿੰਦਿਆ ਉਸਦੇ ਉਜ਼ਲ ਭਵਿੱਖ ਦੀ ਕਾਮਨਾ ਕੀਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ