BREAKING NEWS
ਅਕਾਲੀ ਆਗੂ ਜੱਥੇਦਾਰ ਤੋਤਾ ਸਿੰਘ ਦਾ ਦੇਹਾਂਤਮੁੱਖ ਮੰਤਰੀ 15 ਅਗਸਤ ਨੂੰ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤਰੇਲਵੇ ਭਰਤੀ ਘਪਲਾ : ਸੀਬੀਆਈ ਵੱਲੋਂ ਲਾਲੂ ਯਾਦਵ ਦੇ 16 ਟਿਕਾਣਿਆਂ ’ਤੇ ਛਾਪੇਮਾਰੀਮਹਾਰਾਸ਼ਟਰ : ਟੈਂਕਰ ਤੇ ਟਰੱਕ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 9 ਜਣੇ ਜਿਊਂਦੇ ਸੜੇਪੰਜਾਬ ’ਚ ਅਗਲੇ ਦਿਨਾਂ ’ਚ ਬਾਰਿਸ਼ ਦੀ ਸੰਭਾਵਨਾਮਾਨਸੂਨ ਦੇ ਅਗਲੇ ਹਫ਼ਤੇ ਕੇਰਲ ਪਹੁੰਚਣ ਦੀ ਸੰਭਾਵਨਾਸੜਕ ਹਾਦਸੇ ’ਚ ਸਪੀਕਰ ਗਿਆਨ ਚੰਦ ਗੁਪਤਾ ਵਾਲ-ਵਾਲ ਬਚੇ, ਗੱਡੀ ਨੁਕਸਾਨੀਬਹਿਬਲ ਕਲਾਂ, ਬਰਗਾੜੀ ਗੋਲੀ ਕਾਂਡ ਤੇ ਬੇਅਦਬੀਆਂ ਨੂੰ ਲੈ ਕੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਦਾ ਮੁੜ ਛਲਕਿਆ ਦਰਦਏਸ਼ੀਆ ਕੱਪ ਹਾਕੀ ਲਈ ਭਾਰਤੀ ਪੁਰਸ਼ ਟੀਮ ਜਕਾਰਤਾ ਰਵਾਨਾਆਮਰਪਾਲੀ ਲਈਅਰ ਵੈਲੀ ਖ਼ਿਲਾਫ਼ 230 ਕਰੋੜ ਦੀ ਬੈਂਕ ਧੋਖਾਧੜੀ ਦਾ ਕੇਸ ਦਰਜ

ਪੰਜਾਬ

ਐਸ ਸੀ ਕਮਿਸ਼ਨ ਦੇ ਮੈਂਬਰਾਂ ਗਿਆਨ ਚੰਦ ਤੇ ਪ੍ਰਭ ਦਿਆਲ ਵੱਲੋਂ ਜਾਡਲਾ ਅਤੇ ਹਿਆਲਾ ਦਾ ਦੌਰਾ

May 14, 2022 12:39 PM

- ਕਮਿਸ਼ਨ ਕੋਲ ਪੁੱਜੀਆਂ ਸ਼ਿਕਾਇਤਾਂ ਸਬੰਧੀ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

ਬਲਕਾਰ ਸਿੰਘ ਬੱਲ
ਨਵਾਂਸ਼ਹਿਰ/13 ਮਈ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰਾਂ ਗਿਆਨ ਚੰਦ ਅਤੇ ਪ੍ਰਭ ਦਿਆਲ ਵੱਲੋਂ ਅੱਜ ਕਮਿਸ਼ਨ ਕੋਲ ਪੁੱਜੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਜਾਡਲਾ ਅਤੇ ਹਿਆਲਾ ਪਿੰਡਾਂ ਦਾ ਦੌਰਾ ਕਰਕੇ ਮੌਕਾ ਦੇਖਿਆ ਗਿਆ। ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨੂੰ ਸ਼ਿਕਾਇਤ ਕਰਤਾਵਾਂ ਵੱਲੋਂ ਜ਼ਾਹਿਰ ਕੀਤੇ ਗਏ ਖਦਸ਼ਿਆਂ ਦੇ ਮੱਦੇਨਜ਼ਰ ਲੋੜੀਂਦੀ ਕਾਰਵਾਈ ਕਰਕੇ, ਕਮਿਸ਼ਨ ਨੂੰ ਰਿਪੋਰਟ ਭੇਜਣ ਲਈ ਵੀ ਕਿਹਾ ਗਿਆ। ਦੋਵਾਂ ਮੈਂਬਰਾਂ ਨੇ ਦੱਸਿਆ ਕਿ ਜਾਡਲਾ ਵਿਖੇ ਗੰਦੇੇ ਪਾਣੀ ਦੀ ਨਿਕਾਸੀ ਸਬੰਧੀ ਕਮਿਸ਼ਨ ਕੋਲ ਕੀਤੀ ਗਈ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਪਿੰਡ ’ਚ ਮੌਕਾ ਦੇਖਿਆ ਗਿਆ ਅਤੇ ਗੰਦੇ ਪਾਣੀ ਦੀ ਨਿਕਾਸੀ ਉਚਿੱਤ ਢੰਗ ਨਾਲ ਜ਼ਮੀਨਦੋਜ਼ ਪਾਈਪਾਂ ਪਾ ਕੇ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਦੇ ਨਾਲ ਹੀ ਛੱਪੜ ਦੀ ਸਫ਼ਾਈ ਕਰਵਾਉਣ ਅਤੇ ਪਿੰਡ ’ਚ ਸਥਿਤ ਡਾ. ਬੀ ਆਰ ਅੰਬੇਦਕਰ ਜੀ ਦੇ ਬੁੱਤ ਵੱਲ ਜਾਂਦੇ ਪਾਣੀ ਦੀ ਵੀ ਢੁਕਵੀਂ ਨਿਕਾਸੀ ਕਰਨ ਲਈ ਕਿਹਾ ਗਿਆ। ਪਿੰਡ ਹਿਆਲਾ ਵਿਖੇ ਵੀ ਕਮਿਸ਼ਨ ਕੋਲ ਪੁੱਜੀ ਸ਼ਿਕਾਇਤ ’ਤੇ ਮੌਕਾ ਦੇਖਣ ਪੁੱਜੇ ਕਮਿਸ਼ਨ ਮੈਂਬਰਾਂ ਗਿਆਨ ਚੰਦ ਅਤੇ ਪ੍ਰਭ ਦਿਆਲ ਨੇ ਪਿੰਡ ਵਿੱਚ ਬਣ ਰਹੇ ਸੀਚੇਵਾਲ ਮਾਡਲ ਛੱਪੜ ਕਾਰਨ ਸ਼ਿਕਾਇਤ ਕਰਤਾ ਵੱਲੋਂ ਆਪਣੀ ਕਲੋਨੀ ਵੱਲ ਪਾਣੀ ਆਉਣ ਦੇ ਪ੍ਰਗਟਾਏ ਖਦਸ਼ੇ ਦੀ ਜਾਂਚ ਕੀਤੀ। ਉਨ੍ਹਾਂ ਇਸ ਮੌਕੇ ਸਬੰਧਤ ਅਧਿਕਾਰੀਆਂ ਪਾਸੋਂ ਰਿਪੋਰਟ ਮੰਗਦੇ ਹੋਏ, ਛੱਪੜ ਦੇ ਚੱਲ ਰਹੇ ਕੰਮ ਕਾਰਨ ਕਿਸੇ ਨੂੰ ਵੀ ਮੁਸ਼ਕਿਲ ਨਾ ਆਉਣ ਦੇਣ ਦੀ ਤਾਕੀਦ ਕੀਤੀ। ਉਨ੍ਹਾਂ ਦੁਹਰਾਇਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਅਨਿਆ ਨਾ ਹੋਣ ਦੇਣ ਲਈ ਵਚਨਬੱਧ ਹੈ। ਇਸੇ ਲਈ ਉਨ੍ਹਾਂ ਵੱਲੋਂ ਕਿਸੇ ਵੀ ਸ਼ਿਕਾਇਤ ਦੇ ਮੱਦੇਨਜ਼ਰ, ਕੋਈ ਵੀ ਕਾਰਵਾਈ ਅਮਲ ਵਿੱਚ ਲਿਆਉਣ ਤੋਂ ਪਹਿਲਾਂ ਉਸ ਦੀ ਜ਼ਮੀਨੀ ਹਕੀਕਤ ਜਾਣਨ ਲਈ ਖੁਦ ਮੌਕੇ ਦਾ ਦੌਰਾ ਕੀਤਾ ਜਾਂਦਾ ਹੈ ਅਤੇ ਰਿਪੋਰਟ ਕਮਿਸ਼ਨ ਦੇ ਚੇਅਰਮੈਨ ਨੂੰ ਅਗਲੇਰੀ ਕਾਰਵਾਈ ਲਈ ਸੌਂਪੀ ਜਾਂਦੀ ਹੈ। ਇਸ ਮੌਕੇ ਤਹਿਸੀਲਦਾਰ ਨਵਾਂਸ਼ਹਿਰ ਕੁਲਵੰਤ ਸਿੰਘ ਸਿੱਧੂ, ਐਸ ਐਚ ਓ ਸਦਰ ਥਾਣਾ ਨਵਾਂਸ਼ਹਿਰ ਨਰੇਸ਼ ਕੁਮਾਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

"ਸਾਈਨਸ ਔਗਮੈਂਟੇਸ਼ਨ" ਤੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਰਾਸ਼ਟਰੀ ਗੋਸ਼ਟੀ

ਸੀਟੂ ਵਰਕਰਾਂ ਵੱਲੋਂ ਮਹਿੰਗਾਈ ਖ਼ਿਲਾਫ਼ ਨਾਅਰੇਬਾਜ਼ੀ

ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰੇ ‘ਆਪ’ : ਰਾਜੂ ਮੁਛਾਲ

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਨੂੰ ਗੁਲਾਮੀ ਵਾਲਾ ਨੇ ਕੀਤੀਆਂ ਕਿਤਾਬਾਂ ਭੇਟ

ਸਰਦਾਰ ਐਗਰੋਟੈਕ ਕੁਲਬੁਰਛਾਂ ਵਿਖੇ ਖੂਨਦਾਨ ਕੈਂਪ ਲਗਾਇਆ

ਜ਼ਮੀਨ ਹੇਠਲੇ ਪਾਣੀ ਦੇ ਪੱਧਰ ’ਚ ਆ ਰਹੀ ਗਿਰਾਵਟ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਤਕਨੀਕ ਅਪਣਾਉਣ ਦੀ ਜ਼ਰੂਰਤ : ਡਿਪਟੀ ਕਮਿਸ਼ਨਰ

ਲੋਕ ਭਲਾਈ ਮਸਲਿਆਂ ’ਤੇ ਸੀਟੂ ਨੇ ਡੀਸੀ ਨੂੰ ਭੇਜਿਆ ਮੰਗ ਪੱਤਰ

ਪਸ਼ੂ ਪਾਲਣ ਕਿੱਤੇ ਸੂਬੇ ਦੀ ਨੁਹਾਰ ਬਦਲ ਸਕਦੇ ਹਨ : ਕੁਲਦੀਪ ਸਿੰਘ ਧਾਲੀਵਾਲ

ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵਿਖੇ ਟੂਰਿਸਟ ਵੀਜ਼ਾ ਸਬੰਧੀ ਸੈਮੀਨਾਰ

ਵਿਆਹ ਪੁਰਬ ਤੋਂ ਪਹਿਲਾਂ ਗੁਰਦੁਆਰਾ ਸਾਹਿਬਾਨ ਨੂੰ ਜਾਂਦੇ ਰਸਤਿਆਂ ਤੇ ਨਗਰ ਕੀਰਤਨ ਦੇ ਰੂਟ ਦੀਆਂ ਸਾਰੀਆਂ ਸੜਕਾਂ ਦੇ ਕੰਮ ਨੂੰ ਮੁਕੰਮਲ ਕੀਤਾ ਜਾਵੇ : ਡਿਪਟੀ ਕਮਿਸ਼ਨਰ