BREAKING NEWS
ਅਕਾਲੀ ਆਗੂ ਜੱਥੇਦਾਰ ਤੋਤਾ ਸਿੰਘ ਦਾ ਦੇਹਾਂਤਮੁੱਖ ਮੰਤਰੀ 15 ਅਗਸਤ ਨੂੰ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤਰੇਲਵੇ ਭਰਤੀ ਘਪਲਾ : ਸੀਬੀਆਈ ਵੱਲੋਂ ਲਾਲੂ ਯਾਦਵ ਦੇ 16 ਟਿਕਾਣਿਆਂ ’ਤੇ ਛਾਪੇਮਾਰੀਮਹਾਰਾਸ਼ਟਰ : ਟੈਂਕਰ ਤੇ ਟਰੱਕ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 9 ਜਣੇ ਜਿਊਂਦੇ ਸੜੇਪੰਜਾਬ ’ਚ ਅਗਲੇ ਦਿਨਾਂ ’ਚ ਬਾਰਿਸ਼ ਦੀ ਸੰਭਾਵਨਾਮਾਨਸੂਨ ਦੇ ਅਗਲੇ ਹਫ਼ਤੇ ਕੇਰਲ ਪਹੁੰਚਣ ਦੀ ਸੰਭਾਵਨਾਸੜਕ ਹਾਦਸੇ ’ਚ ਸਪੀਕਰ ਗਿਆਨ ਚੰਦ ਗੁਪਤਾ ਵਾਲ-ਵਾਲ ਬਚੇ, ਗੱਡੀ ਨੁਕਸਾਨੀਬਹਿਬਲ ਕਲਾਂ, ਬਰਗਾੜੀ ਗੋਲੀ ਕਾਂਡ ਤੇ ਬੇਅਦਬੀਆਂ ਨੂੰ ਲੈ ਕੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਦਾ ਮੁੜ ਛਲਕਿਆ ਦਰਦਏਸ਼ੀਆ ਕੱਪ ਹਾਕੀ ਲਈ ਭਾਰਤੀ ਪੁਰਸ਼ ਟੀਮ ਜਕਾਰਤਾ ਰਵਾਨਾਆਮਰਪਾਲੀ ਲਈਅਰ ਵੈਲੀ ਖ਼ਿਲਾਫ਼ 230 ਕਰੋੜ ਦੀ ਬੈਂਕ ਧੋਖਾਧੜੀ ਦਾ ਕੇਸ ਦਰਜ

ਪੰਜਾਬ

ਪੰਜਾਬ ਸਰਕਾਰ ਨਿਵੇਸਕਾਂ ਦੀ ਸਹੂਲਤ ਲਈ ਹਰੇਕ ਜ਼ਿਲ੍ਹੇ ਵਿੱਚ ਸਿੰਗਲ ਵਿੰਡੋ ਸਥਾਪਤ ਕਰੇਗੀ : ਐਡਵੋਕੇਟ ਅਮਰਪਾਲ ਸਿੰਘ

May 14, 2022 12:55 PM

ਬਲਵਿੰਦਰ ਭੱਲਾ
ਬਟਾਲਾ/ 13 ਮਈ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਹਰੇਕ ਜ਼ਿਲ੍ਹੇ ਵਿੱਚ ਸਿੰਗਲ ਵਿੰਡੋ ਸਥਾਪਤ ਕੀਤੀ ਜਾਵੇਗੀ ਤਾਂ ਕਿ ਉਦਯੋਗਪਤੀਆਂ ਲਈ ਪ੍ਰਵਾਨਗੀ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਸਿੰਗਲ ਵਿੰਡੋਜ ਉਦਯੋਗਪਤੀਆਂ ਨੂੰ ਆਪਣੇ ਪ੍ਰੋਜੈਕਟਾਂ ਲਈ ਫੌਰੀ, ਨਿਰਵਿਘਨ ਅਤੇ ਔਕੜ ਰਹਿਤ ਪ੍ਰਵਾਨਗੀ ਪ੍ਰਾਪਤ ਕਰਨ ਦੇ ਯੋਗ ਬਣਾਉਣਗੀਆਂ। ਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਹਰੇਕ ਜ਼ਿਲ੍ਹੇ ਵਿੱਚ ਸਿੰਗਲ ਵਿੰਡੋਜ ਸਥਾਪਤ ਹੋਣ ਨਾਲ ਉਦਯੋਗਪਤੀਆਂ ਨੂੰ ਦਫਤਰਾਂ ਵਿੱਚ ਭੱਜ-ਦੌੜ ਕਰਨ ਤੋਂ ਬਿਨਾਂ ਹੀ ਪ੍ਰਵਾਨਗੀਆਂ ਪ੍ਰਾਪਤ ਹੋ ਸਕਣਗੀਆਂ, ਜਿਸ ਨਾਲ ਉਨਾਂ ਦਾ ਸਮਾਂ, ਪੈਸਾ ਅਤੇ ਊਰਜਾ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਿਵੇਸਕਾਂ ਤੇ ਉੱਦਮੀਆਂ ਨੂੰ ਵੱਡੀ ਪੱਧਰ ’ਤੇ ਸਹੂਲਤ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਦਯੋਗਿਕ ਵਿਕਾਸ ਦੇ ਯੁੱਗ ਦੀ ਸੁਰੂਆਤ ਇੱਕ ਪਾਸੇ ਸੂਬੇ ਦੀ ਤਰੱਕੀ ਅਤੇ ਦੂਜੇ ਪਾਸੇ ਲੋਕਾਂ ਦੀ ਖੁਸਹਾਲੀ ਵਿੱਚ ਬਹੁਤ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗ ਸਥਾਪਤ ਕਰਨ ਲਈ ਪਹਿਲਾਂ ਹੀ ਦੇਸ ਭਰ ਦੇ ਉਦਯੋਗਿਕ ਦਿੱਗਜ਼ਾਂ ਤੱਕ ਪਹੁੰਚ ਕਰ ਰਹੀ ਹੈ। ਉਨਾਂ ਕਿਹਾ ਕਿ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਨਾਲ ਉਦਯੋਗਪਤੀਆਂ ਅਤੇ ਨੌਜਵਾਨਾਂ, ਦੋਵਾਂ ਨੂੰ ਹੀ ਫਾਇਦਾ ਹੋਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

"ਸਾਈਨਸ ਔਗਮੈਂਟੇਸ਼ਨ" ਤੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਰਾਸ਼ਟਰੀ ਗੋਸ਼ਟੀ

ਸੀਟੂ ਵਰਕਰਾਂ ਵੱਲੋਂ ਮਹਿੰਗਾਈ ਖ਼ਿਲਾਫ਼ ਨਾਅਰੇਬਾਜ਼ੀ

ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰੇ ‘ਆਪ’ : ਰਾਜੂ ਮੁਛਾਲ

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਨੂੰ ਗੁਲਾਮੀ ਵਾਲਾ ਨੇ ਕੀਤੀਆਂ ਕਿਤਾਬਾਂ ਭੇਟ

ਸਰਦਾਰ ਐਗਰੋਟੈਕ ਕੁਲਬੁਰਛਾਂ ਵਿਖੇ ਖੂਨਦਾਨ ਕੈਂਪ ਲਗਾਇਆ

ਜ਼ਮੀਨ ਹੇਠਲੇ ਪਾਣੀ ਦੇ ਪੱਧਰ ’ਚ ਆ ਰਹੀ ਗਿਰਾਵਟ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਤਕਨੀਕ ਅਪਣਾਉਣ ਦੀ ਜ਼ਰੂਰਤ : ਡਿਪਟੀ ਕਮਿਸ਼ਨਰ

ਲੋਕ ਭਲਾਈ ਮਸਲਿਆਂ ’ਤੇ ਸੀਟੂ ਨੇ ਡੀਸੀ ਨੂੰ ਭੇਜਿਆ ਮੰਗ ਪੱਤਰ

ਪਸ਼ੂ ਪਾਲਣ ਕਿੱਤੇ ਸੂਬੇ ਦੀ ਨੁਹਾਰ ਬਦਲ ਸਕਦੇ ਹਨ : ਕੁਲਦੀਪ ਸਿੰਘ ਧਾਲੀਵਾਲ

ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵਿਖੇ ਟੂਰਿਸਟ ਵੀਜ਼ਾ ਸਬੰਧੀ ਸੈਮੀਨਾਰ

ਵਿਆਹ ਪੁਰਬ ਤੋਂ ਪਹਿਲਾਂ ਗੁਰਦੁਆਰਾ ਸਾਹਿਬਾਨ ਨੂੰ ਜਾਂਦੇ ਰਸਤਿਆਂ ਤੇ ਨਗਰ ਕੀਰਤਨ ਦੇ ਰੂਟ ਦੀਆਂ ਸਾਰੀਆਂ ਸੜਕਾਂ ਦੇ ਕੰਮ ਨੂੰ ਮੁਕੰਮਲ ਕੀਤਾ ਜਾਵੇ : ਡਿਪਟੀ ਕਮਿਸ਼ਨਰ