BREAKING NEWS
ਅਕਾਲੀ ਆਗੂ ਜੱਥੇਦਾਰ ਤੋਤਾ ਸਿੰਘ ਦਾ ਦੇਹਾਂਤਮੁੱਖ ਮੰਤਰੀ 15 ਅਗਸਤ ਨੂੰ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤਰੇਲਵੇ ਭਰਤੀ ਘਪਲਾ : ਸੀਬੀਆਈ ਵੱਲੋਂ ਲਾਲੂ ਯਾਦਵ ਦੇ 16 ਟਿਕਾਣਿਆਂ ’ਤੇ ਛਾਪੇਮਾਰੀਮਹਾਰਾਸ਼ਟਰ : ਟੈਂਕਰ ਤੇ ਟਰੱਕ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 9 ਜਣੇ ਜਿਊਂਦੇ ਸੜੇਪੰਜਾਬ ’ਚ ਅਗਲੇ ਦਿਨਾਂ ’ਚ ਬਾਰਿਸ਼ ਦੀ ਸੰਭਾਵਨਾਮਾਨਸੂਨ ਦੇ ਅਗਲੇ ਹਫ਼ਤੇ ਕੇਰਲ ਪਹੁੰਚਣ ਦੀ ਸੰਭਾਵਨਾਸੜਕ ਹਾਦਸੇ ’ਚ ਸਪੀਕਰ ਗਿਆਨ ਚੰਦ ਗੁਪਤਾ ਵਾਲ-ਵਾਲ ਬਚੇ, ਗੱਡੀ ਨੁਕਸਾਨੀਬਹਿਬਲ ਕਲਾਂ, ਬਰਗਾੜੀ ਗੋਲੀ ਕਾਂਡ ਤੇ ਬੇਅਦਬੀਆਂ ਨੂੰ ਲੈ ਕੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਦਾ ਮੁੜ ਛਲਕਿਆ ਦਰਦਏਸ਼ੀਆ ਕੱਪ ਹਾਕੀ ਲਈ ਭਾਰਤੀ ਪੁਰਸ਼ ਟੀਮ ਜਕਾਰਤਾ ਰਵਾਨਾਆਮਰਪਾਲੀ ਲਈਅਰ ਵੈਲੀ ਖ਼ਿਲਾਫ਼ 230 ਕਰੋੜ ਦੀ ਬੈਂਕ ਧੋਖਾਧੜੀ ਦਾ ਕੇਸ ਦਰਜ

ਪੰਜਾਬ

ਨਸ਼ਿਆਂ ਦੇ ਖਾਤਮੇ ਲਈ ਬਟਾਲਾ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਅਰੰਭੀ ਜਾਵੇਗੀ : ਐੱਸ.ਐੱਸ.ਪੀ. ਬਟਾਲਾ

May 14, 2022 01:53 PM

ਬਟਾਲਾ, 13 ਮਈ/ ਬਲਵਿੰਦਰ ਭੱਲਾ : ਐੱਸ.ਐੱਸ.ਪੀ. ਬਟਾਲਾ ਸ. ਰਾਜਪਾਲ ਸਿੰਘ ਸੰਧੂ ਨੇ ਪੁਲਿਸ ਜ਼ਿਲ੍ਹਾ ਬਟਾਲਾ ਦੇ ਸਮੂਹ ਵਸਨੀਕਾਂ ਨੂੰ ਭਰੋਸਾ ਦਿੱਤਾ ਹੈ ਕਿ ਬਟਾਲਾ ਪੁਲਿਸ ਜਾਨ-ਮਾਲ ਤੇ ਅਮਨ-ਕਾਨੂੰਨ ਦੀ ਰਾਖੀ ਲਈ ਵਚਨਬੱਧ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਬਟਾਲਾ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਅਰੰਭੀ ਜਾਵੇਗੀ ਅਤੇ ਇਸ ਨੂੰ ਕਾਮਯਾਬ ਕਰਨ ਲਈ ਸਮਾਜ ਦੇ ਹਰ ਵਰਗ ਦਾ ਸਾਥ ਲਿਆ ਜਾਵੇਗਾ। ਐੱਸ.ਐੱਸ.ਪੀ. ਬਟਾਲਾ ਸ. ਰਾਜਪਾਲ ਸਿੰਘ ਸੰਧੂ ਅੱਜ ਸਥਾਨਕ ਪੁਲਿਸ ਲਾਈਨ ਵਿਖੇ ਪੱਤਰਕਾਰਾਂ ਨਾਲ ਮੀਟਿੰਗ ਕਰ ਰਹੇ ਸਨ। ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਕਿਸੇ ਵੀ ਮੁਹਿੰਮ ਦੀ ਸਫਲਤਾ ਲਈ ਲੋਕਾਂ ਦਾ ਸਾਥ ਬੇਹੱਦ ਜਰੂਰੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਦੇ ਸ਼ਿਕਾਰ ਨੌਜਵਾਨਾਂ ਨੂੰ ਇਲਾਜ ਕਰਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਸਰਕਾਰ ਵੱਲੋਂ ਉਨ੍ਹਾਂ ਦਾ ਮੁੜ ਵਸੇਬਾ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਨਸ਼ਾ ਵੇਚਣ ਵਾਲਿਆਂ ਸਬੰਧੀ ਕੋਈ ਵੀ ਜਾਣਕਾਰੀ ਹੈ ਤਾਂ ਉਹ ਬਿਨ੍ਹਾਂ ਕਿਸੇ ਸੰਕੋਚ ਤੋਂ ਉਨ੍ਹਾਂ ਨਾਲ ਸਾਂਝੀ ਕਰਨ। ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਪੂਰੀ ਤਰਾਂ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਐੱਸ.ਪੀ. ਹੈੱਡ-ਕੁਆਟਰ ਸ. ਗੁਰਪ੍ਰੀਤ ਸਿੰਘ ਗਿੱਲ, ਡੀ.ਐੱਸ.ਪੀ. ਹਰਿੰਦਰ ਸਿੰਘ ਗਿੱਲ, ਡੀ.ਐੱਸ.ਪੀ. ਹਰਮਿੰਦਰ ਸਿੰਘ ਸੰਧੂ, ਪੀ.ਆਰ.ਓ. ਪੁਲਿਸ ਵਿਭਾਗ ਇੰਸਪੈਕਟਰ ਸੁਖਪਾਲ ਸਿੰਘ ਵੀ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

"ਸਾਈਨਸ ਔਗਮੈਂਟੇਸ਼ਨ" ਤੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਰਾਸ਼ਟਰੀ ਗੋਸ਼ਟੀ

ਸੀਟੂ ਵਰਕਰਾਂ ਵੱਲੋਂ ਮਹਿੰਗਾਈ ਖ਼ਿਲਾਫ਼ ਨਾਅਰੇਬਾਜ਼ੀ

ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰੇ ‘ਆਪ’ : ਰਾਜੂ ਮੁਛਾਲ

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਨੂੰ ਗੁਲਾਮੀ ਵਾਲਾ ਨੇ ਕੀਤੀਆਂ ਕਿਤਾਬਾਂ ਭੇਟ

ਸਰਦਾਰ ਐਗਰੋਟੈਕ ਕੁਲਬੁਰਛਾਂ ਵਿਖੇ ਖੂਨਦਾਨ ਕੈਂਪ ਲਗਾਇਆ

ਜ਼ਮੀਨ ਹੇਠਲੇ ਪਾਣੀ ਦੇ ਪੱਧਰ ’ਚ ਆ ਰਹੀ ਗਿਰਾਵਟ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਤਕਨੀਕ ਅਪਣਾਉਣ ਦੀ ਜ਼ਰੂਰਤ : ਡਿਪਟੀ ਕਮਿਸ਼ਨਰ

ਲੋਕ ਭਲਾਈ ਮਸਲਿਆਂ ’ਤੇ ਸੀਟੂ ਨੇ ਡੀਸੀ ਨੂੰ ਭੇਜਿਆ ਮੰਗ ਪੱਤਰ

ਪਸ਼ੂ ਪਾਲਣ ਕਿੱਤੇ ਸੂਬੇ ਦੀ ਨੁਹਾਰ ਬਦਲ ਸਕਦੇ ਹਨ : ਕੁਲਦੀਪ ਸਿੰਘ ਧਾਲੀਵਾਲ

ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵਿਖੇ ਟੂਰਿਸਟ ਵੀਜ਼ਾ ਸਬੰਧੀ ਸੈਮੀਨਾਰ

ਵਿਆਹ ਪੁਰਬ ਤੋਂ ਪਹਿਲਾਂ ਗੁਰਦੁਆਰਾ ਸਾਹਿਬਾਨ ਨੂੰ ਜਾਂਦੇ ਰਸਤਿਆਂ ਤੇ ਨਗਰ ਕੀਰਤਨ ਦੇ ਰੂਟ ਦੀਆਂ ਸਾਰੀਆਂ ਸੜਕਾਂ ਦੇ ਕੰਮ ਨੂੰ ਮੁਕੰਮਲ ਕੀਤਾ ਜਾਵੇ : ਡਿਪਟੀ ਕਮਿਸ਼ਨਰ