BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਪੰਜਾਬ

"ਰਾਸ਼ਟਰੀ ਡੇਂਗੂ ਦਿਵਸ" ਦੇ ਮੌਕੇ ਤੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ

May 16, 2022 03:55 PM

- "ਡੇਂਗੂ ਰੋਕਥਾਮ ਯੋਗ ਹੈ-ਆਓ ਹੱਥ ਮਿਲਾਈਏ" ਥੀਮ ਤੇ ਕੀਤਾ ਜਾਵੇ ਅਮਲ : ਸਿਵਲ ਸਰਜਨ

ਸ੍ਰੀ ਫ਼ਤਹਿਗੜ੍ਹ ਸਾਹਿਬ/ 16 ਮਈ (ਰਵਿੰਦਰ ਸਿੰਘ ਢੀਂਡਸਾ) : ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ. ਹਰਵਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਤੋਂ "ਆਜ਼ਾਦੀ ਕਾ ਅੰਮ੍ਰਿਤ ਮਹਾਂ-ਉਤਸਵ" ਨੂੰ ਸਮਰਪਿਤ ਰਾਸ਼ਟਰੀ ਡੇਂਗੂ ਦਿਵਸ ਦੇ ਮੌਕੇ 'ਤੇ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਸਿਵਲ ਸਰਜਨ ਵੱਲੋਂ ਹਰੀ ਝੰਡੀ ਦੇਕੇ ਰਵਾਨਾ ਕੀਤਾ ਗਿਆ। ਸਰਸਵਤੀ ਨਰਸਿੰਗ ਕਾਲਜ ਕੁਰਾਲੀ ਦੇ ਨਰਸਿੰਗ ਵਿਦਿਆਰਥੀਆਂ ਦੁਆਰਾ ਹੱਥਾਂ ਵਿੱਚ ਡੇਂਗੂ ਵਿਰੋਧੀ ਜਾਗਰੂਕਤਾ ਤਖ਼ਤੀਆਂ ਫੜ੍ਹਕੇ ਅਤੇ ਨਾਅਰੇ ਜਿਵੇਂ ਹਰ ਫਰਾਈਡੇ-ਮਨਾਓ ਡ੍ਰਾਈ ਡੇ, ਹਰ ਐਤਵਾਰ-ਡੇਂਗੂ ਤੇ ਵਾਰ, ਆਦਿ ਲਗਾ ਕੇ ਸਰਹਿੰਦ ਸ਼ਹਿਰ ਵਿੱਚ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਵਿੰਦਰ ਸਿੰਘ ਨੇ ਇਸ ਸਾਲ ਦੀ ਥੀਮ "ਡੇਂਗੂ ਰੋਕਥਾਮ ਯੋਗ ਹੈ-ਆਓ ਹੱਥ ਮਿਲਾਈਏ" ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥੋੜ੍ਹੀਆਂ ਜਿਹੀਆਂ ਸਾਵਧਾਨੀਆਂ ਵਰਤਣ ਅਤੇ ਇਕ ਦੂਜੇ ਦਾ ਸਹਿਯੋਗ ਕਰਨ ਨਾਲ ਅਸੀਂ ਸਹਿਜੇ ਹੀ ਡੇਂਗੂ ਤੇ ਕਾਬੂ ਪਾ ਸਕਦੇ ਹਾਂ ਕਿਉਂਕਿ ਡੇਂਗੂ ਫੈਲਾਉਣ ਵਾਲਾ ਮੱਛਰ ਖਡ਼੍ਹੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਅਸੀਂ ਆਪਣੇ ਆਲੇ ਦੁਆਲੇ ਅਤੇ ਘਰਾਂ ਅੰਦਰ ਕਿਸੇ ਵੀ ਥਾਂ ਤੇ ਪਾਣੀ ਖੜ੍ਹਾ ਨਾ ਹੋਣ ਦੇਈਏ। ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਡੇਂਗੂ ਫੈਲਾਉਣ ਵਾਲਾ ਮਾਦਾ ਮੱਛਰ ਏਡੀਜ਼ ਅਜਿਪਟੀ ਮਨੁੱਖ ਨੂੰ ਦਿਨ ਵੇਲੇ ਕੱਟਦਾ ਹੈ, ਤੇਜ਼ ਬੁਖਾਰ, ਸਿਰਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਾਸਪੇਸ਼ੀਆਂ ਵਿੱਚ ਦਰਦ, ਮਸੂੜਿਆਂ ਵਿੱਚੋਂ ਖੂਨ ਦਾ ਵਗਣਾ, ਜੋੜਾਂ ਵਿੱਚ ਦਰਦ, ਆਦਿ ਇਸ ਦੇ ਮੁੱਖ ਲੱਛਣ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਅਲਾਮਤਾਂ ਹੋਣ ਤੇ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ ਕਿਉਂਕਿ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਸੰਸਥਾਵਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ 'ਤੇ ਜ਼ਿਲ੍ਹਾ ਸਿਹਤ ਅਫਸਰ ਡਾ. ਨਵਜੋਤ ਕੌਰ, ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਦੀਪਤੀ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਅਮਰਜੀਤ ਸਿੰਘ ਸੋਹੀ, ਸਹਾਇਕ ਮਲੇਰੀਆ ਅਫਸਰ ਦਲਬੀਰ ਸਿੰਘ, ਨਰਿੰਦਰ ਸਿੰਘ, ਸਿਹਤ ਸੁਪਰਵਾਈਜ਼ਰ ਇੰਦਰਜੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਕਸ਼ੀਤਿਜ ਸੀਮਾ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਲੈਬਾਰਟਰੀ ਟੈਕਨੀਸ਼ੀਅਨ ਹਰਵਿੰਦਰ ਕੌਰ, ਇੰਸੈਕਟ ਕੁਲੈਕਟਰ ਮਨਦੀਪ ਕੌਰ ਆਦਿ ਹਾਜ਼ਰ ਸਨ।


 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਅਤੇ ਐਸਡੀਐਨ ਟਰੱਸਟ, ਬੈਂਗਲੁਰੂ ਨੇ ਐਮ.ਓ.ਯੂ. ਤੇ ਹਸਤਾਖਰ ਕੀਤੇ

ਐਸਡੀਐਮ ਜੈਤੋ ਤੋਂ ਛੱਪੜ ਦੀ ਸਫਾਈ ਤੇ ਚਾਰ-ਦਿਵਾਰੀ ਕਰਨ ਦੀ ਕੀਤੀ ਮੰਗ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

ਤੇਜ਼ ਰਫ਼ਤਾਰ ਬੱਸ ਨੇ ਪੈਦਲ ਜਾ ਰਹੇ ਸ਼ਰਧਾਲੂ ਦਰੜੇ, ਇੱਕ ਦੀ ਮੌਤ, 2 ਜ਼ਖ਼ਮੀ

ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ’ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

‘ਇਕ ਸੁਨੇਹਾ’ ਗੀਤ ਦੇ ਪੋਸਟਰ ਦੀ ਹੋਈ ਘੁੰਢ ਚੁਕਾਈ

ਮੀਂਹ ਪੈਂਦੇ ਸਾਰ ਹੀ ਟੋਭੇ ਦਾ ਰੂਪ ਧਾਰ ਲੈਂਦਾ ਹੈ ਸਰਹਿੰਦ ਮੰਡੀ ਦਾ ਮੇਨ ਬਾਜ਼ਾਰ

ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪੂਰਿਆ ਜਾ ਰਿਹੈ ਮਲਕਸਰ ਛੱਪੜ