ਏਜੰਸੀਆਂ
ਮੁੰਬਈ/16 ਮਈ : ਦੱਖਣੀ ਮੁੰਬਈ ’ਚ ਸੋਮਵਾਰ ਦੁਪਹਿਰ ਨੂੰ ਇੱਕ ਨਿਰਮਾਣ ਅਧੀਨ ਇਮਾਰਤ ’ਚ ਅੱਗ ਲੱਗ ਗਈ। ਨਗਰ ਨਿਗਮ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ’ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਬ੍ਰਹਨਮੁੰਬਈ ਮਿਉਂਸਪਲ ਕਾਰਪੋਰੇਸਨ (ਬੀਐਮਸੀ) ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇੱਥੇ ਕਾਲਾ ਘੋੜਾ ਖੇਤਰ ਵਿਚ ਐਸਪਲੈਂਡ ਹਾਊਸ ਦੇ ਸਾਹਮਣੇ ਸਥਿਤ ਇਕ ਨਿਰਮਾਣ ਅਧੀਨ ਇਮਾਰਤ ਦੀ ਜ਼ਮੀਨੀ ਮੰਜ਼ਿਲ ਉੱਤੇ ਦੁਪਹਿਰ ਕਰੀਬ 1 ਵਜੇ ਅੱਗ ਲੱਗ ਗਈ। ਅਧਿਕਾਰੀ ਨੇ ਦੱਸਿਆ ਕਿ ਟਰੈਫਿਕ ਕੰਟਰੋਲ ਰੂਮ ਵੱਲੋਂ ਫਾਇਰ ਬ੍ਰਿਗੇਡ ਨੂੰ ਸੂਚਿਤ ਕਰਨ ਤੋਂ ਬਾਅਦ ਚਾਰ ਫਾਇਰ ਟੈਂਡਰ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਅੱਗ ਨਾਲ ਕੋਈ ਜ਼ਖ਼ਮੀ ਨਹੀਂ ਹੋਇਆ ਹੈ। ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਹਾਲੇੇ ਪਤਾ ਨਹੀਂ ਲੱਗ ਸਕਿਆ ਹੈ।