BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਹਰਿਆਣਾ

ਹਰਿਆਣਾ : ਤਲਾਬ ’ਚ ਡੁੱਬਣ ਕਾਰਨ 3 ਬੱਚਿਆਂ ਦੀ ਮੌਤ

May 17, 2022 10:55 AM

ਦਸਬ
ਭਿਵਾਨੀ/16 ਮਈ : ਹਰਿਆਣਾ ਦੇ ਭਿਵਾਨੀ ਸਥਿਤ ਬਹਿਲ ਦੀ ਖਾੜੀ ਪਿੰਡ ’ਚ ਸੋਮਵਾਰ ਨੂੰ ਗੰਦੇ ਪਾਣੀ ਨਾਲ ਭਰੇ ਤਲਾਬ ’ਚ ਡੁੱਬਣ ਨਾਲ ਤਿੰਨ ਬੱਚਿਆਂ ਦੀ ਮੌਤ ਹੋ ਗਈ। ਇਹ ਜਾਣਕਾਰੀ ਪੁਲਿਸ ਨੇ ਦਿੱਤੀ। ਪਿੰਡ ਦੇ ਬੰਟੀ ਗੋਸਵਾਮੀ ਸ਼ਰਮਾ ਨੇ ਦੱਸਿਆ ਕਿ ਬਹਿਲ ਵਿਚ ਤਲਾਬ ਨੂੰ ਅੰਮ੍ਰਿਤ ਸਰੋਵਰ ਸਕੀਮ ਤਹਿਤ ਵਿਕਸਤ ਕੀਤਾ ਗਿਆ ਸੀ ਅਤੇ ਮੌਜੂਦਾ ਸਮੇਂ ਵਿਚ ਇਹ ਗੰਦੇ ਪਾਣੀ ਨਾਲ ਭਰਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸੁਸ਼ੀਲ ਉਰਫ ਗੋਲੂ (10), ਸਚਿਨ (11) ਅਤੇ ਲਖਨ (8) ਦੀ ਸੋਮਵਾਰ ਸਵੇਰੇ ਤਲਾਬ ’ਚ ਡੁੱਬਣ ਕਾਰਨ ਮੌਤ ਹੋ ਗਈ। ਸ਼ਰਮਾ ਨੇ ਦੱਸਿਆ ਕਿ ਜਦੋਂ ਤਿੰਨੇ ਲੜਕੇ ਤਲਾਬ ਦੇ ਕੰਢੇ ’ਤੇ ਬਣੀ ਪਗਡੰਡੀ ਤੋਂ ਲੰਘ ਰਹੇ ਸਨ ਤਾਂ ਇਕ ਮੁੰਡੇ ਦੀ ਲੱਤ ਤਿਲਕ ਗਈ ਅਤੇ ਉਹ ਤਲਾਬ ’ਚ ਡਿੱਗ ਗਿਆ। ਉਨ੍ਹਾਂ ਦੱਸਿਆ ਕਿ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਬਾਕੀ ਦੋ ਮੁੰਡੇ ਵੀ ਡੁੱਬ ਗਏ। ਪਿੰਡ ਵਾਸੀਆਂ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਲੋਕਾਂ ਨੇ ਤਿੰਨੋਂ ਲੜਕਿਆਂ ਨੂੰ ਬੇਹੋਸ਼ੀ ਦੀ ਹਾਲਤ ’ਚ ਬਾਹਰ ਕੱਢਿਆ। ਦੋ ਲੜਕਿਆਂ ਨੂੰ ਹਿਸਾਰ ਅਤੇ ਇਕ ਨੂੰ ਭਿਵਾਨੀ ਦੇ ਹਸਪਤਾਲ ਭੇਜਿਆ ਗਿਆ, ਪਰ ਮੁੱਢਲੀ ਸਹਾਇਤਾ ਤੋਂ ਬਾਅਦ ਤਿੰਨਾਂ ਦੀ ਮੌਤ ਹੋ ਗਈ।
ਪੁਲਿਸ ਅਨੁਸਾਰ ਤਿੰਨੋਂ ਮ੍ਰਿਤਕ ਬਹਿਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ 4ਵੀਂ, 6ਵੀਂ ਅਤੇ 2ਵੀਂ ਜਮਾਤ ਦੇ ਵਿਦਿਆਰਥੀ ਸਨ। ਉਨ੍ਹਾਂ ਦੱਸਿਆ ਕਿ ਤਿੰਨੋਂ ਲੜਕਿਆਂ ਦੀਆਂ ਲਾਸ਼ਾਂ ਸਿਵਲ ਹਸਪਤਾਲ ਲੋਹਾਰੂ ਵਿਖੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀਆਂ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ