BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਮਨੋਰੰਜਨ

ਦਾੜ੍ਹੀ-ਮੁੱਛ ’ਤੇ ਕੁਮੈਂਟ ਕਰਕੇ ਫ਼ਸੀ ਕਾਮੇਡੀਅਨ ਭਾਰਤੀ ਸਿੰਘ, ਮੰਗਣੀ ਪਈ ਮਾਫ਼ੀ

May 17, 2022 11:02 AM

ਏਜੰਸੀਆਂ
ਨਵੀਂ ਦਿੱਲੀ/16 ਮਈ : ਦਾੜ੍ਹੀ ਮੁੱਛ ਨੂੰ ਲੈ ਕੇ ਦਿੱਤੇ ਆਪਣੇ ਬਿਆਨ ਲਈ ਕਾਮੇਡੀਅਨ ਭਾਰਤੀ ਸਿੰਘ ਨੇ ਮੁਆਫੀ ਮੰਗ ਲਈ ਹੈ। ਸੋਮਵਾਰ ਨੂੰ ਇੰਸਟਾਗ੍ਰਾਮ ’ਤੇ ਉਸ ਨੇ ਇੱਕ ਵੀਡੀਓ ਜਾਰੀ ਕੀਤਾ ਤੇ ਕਿਹਾ ਕਿ ਉਹ ਸਿਰਫ ਕਾਮੇਡੀ ਕਰ ਰਹੀ ਸੀ। ਭਾਰਤੀ ਨੇ ਕਿਹਾ ਕਿ ਮੈਂ ਲੋਕਾਂ ਨੂੰ ਖੁਸ਼ ਕਰਨ ਲਈ ਕਾਮੇਡੀ ਕਰਦੀ ਹਾਂ, ਕਿਸੇ ਦਾ ਦਿਲ ਦੁਖਾਉਣ ਲਈ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਮੇਰੀਆਂ ਗੱਲਾਂ ਨਾਲ ਕਿਸੇ ਦਾ ਦਿਲ ਦੁਖਿਆ ਹੋਵੇ ਤਾਂ ਮੈਨੂੰ ਆਪਣੀ ਭੈਣ ਸਮਝ ਕੇ ਮੁਆਫ ਕਰ ਦੇਣਾ।
ਦਰਅਸਲ ਹਾਲ ਹੀ ਵਿੱਚ ਭਾਰਤੀ ਸਿੰਘ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ ਵਿੱਚ ਉਹ ਦਾੜ੍ਹੀ-ਮੁੱਛਾਂ ਨੂੰ ਲੈ ਕੇ ਕਾਮੇਡੀ ਕਰਦੀ ਨਜ਼ਰ ਆ ਰਹੀ ਸੀ। ਇੱਕ ਟੀਵੀ ਸ਼ੋਅ ਵਿੱਚ ਭਾਰਤੀ ਸਿੰਘ ਇਹ ਕਹਿੰਦੇ ਹੋਏ ਨਜ਼ਰ ਆ ਰਹੀ ਹੈ, ਮੁੱਛ ਕਿਉਂ ਨਹੀਂ ਚਾਹੀਦੀ ? ਦਾੜ੍ਹੀ ਮੁੱਛਾਂ ਦੇ ਬਹੁਤ ਫਾਇਦੇ ਹੁੰਦੇ ਹਨ। ਦੁੱਧ ਪੀਓ ਤੇ ਦਾੜ੍ਹੀ ਨੂੰ ਮੂੰਹ ਵਿੱਚ ਪਾਓ, ਸੇਵੀਆਂ ਕਾ ਟੈਸਟ ਆਉਂਦਾ ਹੈ। ਮੇਰੇ ਕਈ ਦੋਸਤਾਂ ਦੇ ਵਿਆਹ ਹੋਏ ਹਨ, ਜਿਨ੍ਹਾਂ ਦੇ ਪਤੀਆਂ ਦੀਆਂ ਐਨੀਆਂ ਐਨੀਆਂ ਦਾੜ੍ਹੀਆਂ ਹਨ। ਉਹ ਸਾਰਾ ਦਿਨ ਦਾੜ੍ਹੀ ਵਿੱਚੋਂ ਜੂਆਂ ਕੱਢਦੀਆਂ ਰਹਿੰਦੀਆਂ ਹਨ।
ਭਾਰਤੀ ਦੇ ਇਸ ਬਿਆਨ ’ਤੇ ਵਿਵਾਦ ਪੈਦਾ ਹੋ ਗਿਆ। ਟਵਿਟਰ ’ਤੇ ਉਨ੍ਹਾਂ ਦੀ ਕਾਫੀ ਆਲੋਚਨਾ ਹੋ ਰਹੀ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਵੀ ਭਾਰਤੀ ਸਿੰਘ ਖ਼ਿਲਾਫ਼ ਪੁਲਿਸ ਸ਼ਿਕਾਇਤ ਦਰਜ ਕਰਵਾਉਣ ਦੀ ਗੱਲ ਕਹੀ ਹੈ।
ਮਾਮਲਾ ਵਧਦਾ ਦੇਖ ਭਾਰਤੀ ਸਿੰਘ ਨੇ ਬਿਆਨ ਜਾਰੀ ਕਰਕੇ ਆਪਣੇ ਪਾਸਿਓਂ ਪੂਰੀ ਤਸਵੀਰ ਸਾਫ ਕਰ ਦਿੱਤੀ ਹੈ ਤੇ ਆਪਣਾ ਸਪੱਸ਼ਟੀਕਰਨ ਦਿੰਦੇ ਹੋਏ ਮੁਆਫੀ ਵੀ ਮੰਗ ਲਈ ਹੈ।
ਭਾਰਤੀ ਸਿੰਘ ਨੇ ਵੀਡੀਓ ’ਚ ਕਿਹਾ ਕਿ ਮੈਂ ਉਸ ਵੀਡੀਓ ਨੂੰ ਵਾਰ-ਵਾਰ ਦੇਖਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਤੁਸੀਂ ਵੀ ਉਹ ਵੀਡੀਓ ਜ਼ਰੂਰ ਦੇਖੋ। ਉਨ੍ਹਾਂ ਕਿਹਾ, ‘‘ਮੈਂ ਕਿਸੇ ਵੀ ਧਰਮ ਜਾਂ ਜਾਤ ਬਾਰੇ ਇਹ ਨਹੀਂ ਕਿਹਾ ਕਿ ਇਸ ਧਰਮ ਦੇ ਲੋਕ ਦਾੜ੍ਹੀ ਰੱਖਦੇ ਹਨ ਤੇ ਇਹ ਸਮੱਸਿਆ ਹੈ। ਤੁਸੀਂ ਵੀਡੀਓ ਦੇਖੋ। ਮੈਂ ਕਿਸੇ ਪੰਜਾਬੀ ਬਾਰੇ ਇਹ ਨਹੀਂ ਕਿਹਾ ਕਿ ਪੰਜਾਬੀ ਲੋਕ ਦਾੜ੍ਹੀ ਰੱਖਦੇ ਹਨ ਜਾਂ ਦਾੜ੍ਹੀ ਮੁੱਛਾਂ ਦਿੱਕਤ ਹੁੰਦੀ ਹੈ। ...ਮੈਂ ਆਪਣੇ ਦੋਸਤ ਨਾਲ ਕਾਮੇਡੀ ਕਰ ਰਹੀ ਸੀ...ਪਰ ਮੇਰੇ ਇਕ ਸ਼ਬਦ ਨੇ ਜੇ ਕਿਸੇ ਵੀ ਧਰਮ ਦੇ ਲੋਕਾਂ ਦੇ ਦਿਲ ਨੂੰ ਠੇਸ ਪਹੁੰਚਾਈ ਹੈ ਤਾਂ ਮੈਂ ਹੱਥ ਜੋੜ ਕੇ ਮੁਆਫੀ ਮੰਗਦੀ ਹਾਂ। “ਭਾਰਤੀ ਸਿੰਘ ਨੇ ਵੀਡੀਓ ’ਚ ਕਿਹਾ ਕਿ ਉਹ ਖੁਦ ਪੰਜਾਬੀ ਹੈ ਤੇ ਉਸ ਦਾ ਜਨਮ ਅੰਮ੍ਰਿਤਸਰ ’ਚ ਹੋਇਆ ਹੈ। ਇਸ ਲਈ ਉਹ ਪੰਜਾਬ ਦਾ ਪੂਰਾ ਸਤਿਕਾਰ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਪੰਜਾਬੀ ਹੋਣ ’ਤੇ ਮਾਣ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ