ਰਾਜਨ ਵੋਹਰਾ
ਰੂਪਨਗਰ/16 ਮਈ : ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਜੀ ਦੀ ਸਰਪ੍ਰਸਤੀ ਅਤੇ ਪੰਜਾਬੀ ਵਿਭਾਗ, ਅੰਗਰੇਜ਼ੀ ਵਿਭਾਗ ਅਤੇ ਸਰੀਰਿਕ ਸਿੱਖਿਆ ਵਿਭਾਗ ਦੇ ਮੁੱਖੀ ਪ੍ਰੋ. ਹਰਜੀਤ ਸਿੰਘ ਦੀ ਅਗਵਾਈ ਹੇਠ ਬੀ.ਏ. ਭਾਗ ਪਹਿਲਾ ਦੇ ਸਾਰੇ ਵਿਦਿਆਰਥੀਆਂ ਦਾ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਕ੍ਰਿਕਟ ਅਤੇ ਵਾਲੀਬਾਲ ਦਾ ਫ੍ਰੈਂਡਲੀ ਮੈਚ ਕਰਵਾਏ ਗਏ।
ਜਿਸਦਾ ਉਦੇਸ਼ ਵਿਦਿਆਰਥੀਆਂ ਨੂੰ ਚੰਗੀ ਸਿਹਤ ਅਤੇ ਖੇਡਾਂ ਵੱਲ ਪ੍ਰੇਰਿਤ ਕਰਨਾ ਸੀ। ਵਾਲੀਬਾਲ ਅਤੇ ਕ੍ਰਿਕਟ ਖੇਡ ਦਾ ਮੁਕਾਬਲਾ ਬੀ.ਏ. ਭਾਗ ਪਹਿਲਾ ਦੇ ਵਿਦਿਆਰਥੀਆਂ ਵਿਚਕਾਰ ਕਰਵਾਇਆ ਗਿਆ। ਜਿਸਦੇ ਕ੍ਰਿਕਟ ਖੇਡ ਵਿੱਚ ਸੈਕਸ਼ਨ ਐੱਫ ਅਤੇ ਵਾਲੀਬਾਲ ਖੇਡ ਵਿੱਚ ਸੈਕਸ਼ਨ ਡੀ ਜੇਤੂ ਰਿਹਾ। ਇਨਾਮ ਵੰਡ ਦੀ ਰਸਮ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ ਵੱਲੋਂ ਅਦਾ ਕੀਤੀ ਅਤੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਤੇ ਜਿਲ੍ਹਾ ਵਾਲੀਬਾਲ ਕੋਚ ਮੈਡਮ ਹਰਵਿੰਦਰ ਕੌਰ ਨੇ ਮੈਚ ਸੁਚਾਰੂ ਢੰਗ ਨਾਲ ਕਰਵਾਉਣ ਲਈ ਹਾਜ਼ਰ ਰਹੇ। ਇਸ ਦੇ ਸੰਚਾਲਨ ਵਿੱਚ ਡਾ. ਹਰਮਨਦੀਪ ਕੌਰ, ਪ੍ਰੋ. ਬਲਜਿੰਦਰ ਕੌਰ, ਪ੍ਰੋ. ਤਰਨਜੋਤ ਕੌਰ, ਪ੍ਰੋ. ਹਰਦੀਪ ਕੌਰ, ਪ੍ਰੋ. ਰਜਿੰਦਰ ਕੌਰ, ਪ੍ਰੋ. ਨਤਾਸ਼ਾ ਕਾਲੜਾ ਅਤੇ ਪ੍ਰੋ. ਨਵਜੋਤ ਕੌਰ ਨੇ ਅਹਿਮ ਸਹਿਯੋਗ ਦਿੱਤਾ।
ਇਸ ਮੌਕੇ ਕਾਲਜ ਕੌਂਸਲ ਮੈਂਬਰ ਡਾ. ਕੁਲਵੀਰ ਕੌਰ, ਡਾ. ਸੁਖਜਿੰਦਰ ਕੌਰ, ਪ੍ਰੋ. ਮੀਨਾ ਕੁਮਾਰੀ ਤੋਂ ਇਲਾਵਾ ਪ੍ਰੋ. ਸ਼ਮਿੰਦਰ ਕੌਰ, ਪ੍ਰੋ. ਉਪਦੇਸ਼ਦੀਪ ਕੌਰ, ਡਾ. ਦਲਵਿੰਦਰ ਸਿੰਘ, ਪ੍ਰੋ. ਅਰਵਿੰਦਰ ਕੌਰ, ਪ੍ਰੋ. ਮਨਪ੍ਰੀਤ ਸਿੰਘ ਆਦਿ ਸਟਾਫ ਮੈਂਬਰ ਹਾਜ਼ਰ ਸਨ। ਮੰਚ ਸੰਚਾਲਨ ਡਾ. ਨਿਰਮਲ ਸਿੰਘ ਬਰਾੜ ਅਤੇ ਇਨਾਮ ਵੰਡ ਸਮਾਗਮ ਦਾ ਸੰਚਾਲਨ ਪ੍ਰੋ. ਹਰਜੀਤ ਸਿੰਘ ਨੇ ਕੀਤਾ। ਦਰਸ਼ਕਾਂ ਨੇ ਇਸ ਫ੍ਰੈਂਡਲੀ ਮੈਚ ਦਾ ਭਰਪੂਰ ਆਨੰਦ ਮਾਣਿਆ।