BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਪੰਜਾਬ

ਵਿਧਾਇਕ ਵਲੋਂ ਸਰਕਾਰੀ ਮੁੜ ਵਸੇਬਾ ਕੇਂਦਰ ਤੇ ਨਸ਼ਾ ਛੁਡਾਊ ਕੇਂਦਰ ਜਨੇਰ ਦਾ ਦੌਰਾ

May 17, 2022 01:09 PM

ਜੋਗਿੰਦਰਪਾਲ ਮਾਲੜਾ
ਕੋਟ ਈਸੇ ਖਾਂ, 16 ਮਈ : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਮੁਤਾਬਿਕ ਨਸ਼ਾ ਪੀੜਤ ਵਿਅਕਤੀਆਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਅਤੇ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਲਈ ਸਰਕਾਰ ਵਲੋਂ ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾ ਵਿਚਾਰਾ ਦਾ ਪ੍ਰਗਟਾਵਾ ਕਰਦੇ ਹੋਏ ਐਮ ਐਲ ਏ ਮੋਗਾ ਡਾ ਅਮਨਪ੍ਰੀਤ ਕੌਰ ਅਰੋੜਾ ਨੇ ਅੱਜ ਮੁੜ ਵਸੇਬਾ ਸੈਂਟਰ ਵਿੱਚ ਦੌਰਾ ਕਰਨ ਉਪਰੰਤ ਨਸ਼ਾ ਪੀੜਤ ਵਿਅਕਤੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਾ ਸਿਹਤ ਲਈ ਹਾਨੀਕਾਰਕ ਹੈ ਅਤੇ ਇਸ ਤੋ ਪ੍ਰਹੇਜ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਨਸ਼ਾ ਪੀੜਤ ਵਿਅਕਤੀਆਂ ਨੂੰ ਕੋਈ ਵੀ ਮੁਸ਼ਕਲ ਨਾ ਆਵੇ ਅਤੇ ਸਭ ਨਾਲ ਹਮਦਰਦੀ ਦਾ ਵਤੀਰਾ ਕਰਨ ਦੇ ਹੁਕਮ ਜਾਰੀ ਕੀਤੇ। ਇਸ ਮੌਕੇ ਤੇ ਹਾਜਰ ਡਾ ਰਾਜੇਸ਼ ਅੱਤਰੀ ਡਿਪਟੀ ਮੈਡੀਕਲ ਕਮਿਸ਼ਨਰ ਮੋਗਾ ਨੇ ਕਿਹਾ ਕਿ ਕਈ ਵਿਅਕਤੀ ਪਹਿਲਾਂ ਸ਼ੌਂਕ ਨਾਲ ਨਸ਼ਾ ਕਰਦੇ ਹਨ ਪਰ ਫਿਰ ਇਹ ਨਸ਼ਾ ਕਰਨਾ ਵਿਅਕਤੀ ਦੀ ਸਰੀਰਕ ਮਜਬੂਰੀ ਬਣ ਜਾਂਦਾ ਹੈ ਅਤੇ ਨਸ਼ਾ ਸਮਾਜਿਕ, ਮਾਨਸਿਕ ਅਤੇ ਆਰਥਿਕ ਤੌਰ ਬਰਬਾਦ ਕਰਕੇ ਰੱਖ ਦਿੰਦਾ ਹੈ। ਇਸ ਲਈ ਜਿੰਦਗੀ ਵਿੱਚ ਨਸ਼ੇ ਨੂੰ ਨਾਂਹ ਕਹੋ ਅਤੇ ਚੰਗੀ ਜਿੰਦਗੀ ਨੂੰ ਹਾਂ ਕਹੋ। ਇਸ ਮੌਕੇ ਪੂਜਾ ਰਿਸ਼ੀ ਕੌਂਸਲਰ ਨੇ ਨਸ਼ਾ ਪੀੜਤ ਵਿਅਕਤੀਆਂ ਦੀ ਕੌਂਸਲਿੰਗ ਕੀਤੀ ਅਤੇ ਚੰਗੀ ਸਿਹਤ ਰੱਖਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਡਾ ਚਰਨਪ੍ਰੀਤ ਸਿੰਘ, ਡਾ ਕੰਵਲਪ੍ਰੀਤ ਸਿੰਘ, ਰਾਕੇਸ਼ ਕੁਮਾਰ, ਚਰਨਜੀਤ ਪਾਲ, ਅੰਮ੍ਰਿਤਪਾਲ ਸਿੰਘ, ਵਿਸ਼ਵ ਵਡੇਰਾ, ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਅਤੇ ਐਸਡੀਐਨ ਟਰੱਸਟ, ਬੈਂਗਲੁਰੂ ਨੇ ਐਮ.ਓ.ਯੂ. ਤੇ ਹਸਤਾਖਰ ਕੀਤੇ

ਐਸਡੀਐਮ ਜੈਤੋ ਤੋਂ ਛੱਪੜ ਦੀ ਸਫਾਈ ਤੇ ਚਾਰ-ਦਿਵਾਰੀ ਕਰਨ ਦੀ ਕੀਤੀ ਮੰਗ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

ਤੇਜ਼ ਰਫ਼ਤਾਰ ਬੱਸ ਨੇ ਪੈਦਲ ਜਾ ਰਹੇ ਸ਼ਰਧਾਲੂ ਦਰੜੇ, ਇੱਕ ਦੀ ਮੌਤ, 2 ਜ਼ਖ਼ਮੀ

ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ’ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

‘ਇਕ ਸੁਨੇਹਾ’ ਗੀਤ ਦੇ ਪੋਸਟਰ ਦੀ ਹੋਈ ਘੁੰਢ ਚੁਕਾਈ

ਮੀਂਹ ਪੈਂਦੇ ਸਾਰ ਹੀ ਟੋਭੇ ਦਾ ਰੂਪ ਧਾਰ ਲੈਂਦਾ ਹੈ ਸਰਹਿੰਦ ਮੰਡੀ ਦਾ ਮੇਨ ਬਾਜ਼ਾਰ

ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪੂਰਿਆ ਜਾ ਰਿਹੈ ਮਲਕਸਰ ਛੱਪੜ