BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਪੰਜਾਬ

ਕਿਸਾਨਾਂ ਵੱਲੋਂ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਪੱਕਾ ਧਰਨਾ ਸ਼ੁਰੂ

May 18, 2022 10:46 AM

- ਮੰਗਾਂ ਨਾ ਮੰਨੇ ਜਾਣ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ
- ਸਰਕਾਰ ਬਾਸਮਤੀ ’ਤੇ ਐਮਐਸਪੀ ਦਾ ਨੋਟੀਫਿਕਸ਼ੇਨ ਜਾਰੀ ਕਰੇ : ਡੱਲੇਵਾਲ
- ਕਣਕ ਦਾ ਝਾੜ ਘਟਣ ਕਾਰਨ ਸਰਕਾਰ ਬੋਨਸ ਦੇਵੇ : ਲੱਖੋਵਾਲ
- ਬਿਜਲੀ ਦੀ ਨਿਰਵਿਘਨ ਸਪਲਾਈ ਤੇ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤੇ ਜਾਣ ਦੀ ਮੰਗ

ਹਰਬੰਸ ਬਾਗੜੀ
ਨਵੀਂ ਦਿੱਲੀ/17 ਮਈ : ਪੰਜਾਬ ਦੀਆਂ 23 ਕਿਸਾਨ ਜਥੇਬੰਦੀਆਂ ਨੇ ਮੰਗਲਵਾਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਲਗਾਏ ਮੋਰਚੇ ਦੀ ਤਰਜ਼ ’ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਵੀ ਮੋਰਚਾ ਖੋਲ੍ਹਦਿਆਂ ਮੋਹਾਲੀ ਦੀ ਚੰਡੀਗੜ੍ਹ ਸਰਹੱਦ ’ਤੇ ਆਪਣਾ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਸੈਂਕੜੇ ਟਰੈਕਟਰ-ਟਰਾਲੀਆਂ ’ਤੇ ਸਵਾਰ ਹੋ ਕੇ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ ਆਪਣੇ ਨਾਲ ਰਾਸ਼ਨ ਪਾਣੀ ਲੈ ਕੇ ਇੱਥੇ ਪੁੱਜੇ ਅਤੇ ਚੰਡੀਗੜ੍ਹ ਵੱਲ ਕੂਚ ਕੀਤਾ ਗਿਆ ।
ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਦੇ ਮੁੱਖ ਦੁਆਰ ’ਤੇ ਵੱਡੇ-ਵੱਡੇ ਟਰਾਲੇ ਅਤੇ ਹੋਰ ਰੋਕਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਪੁਲਿਸ ਨਾਲ ਜਲ ਤੋਪਾਂ ਤਾਇਨਾਤ ਕਰ ਕੇ ਇਕ ਵਾਰ ਸਿੰਘ ਬਾਰਡਰ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ। ਕਿਸਾਨਾਂ ਨੇ ਆਪਣੀਆਂ ਟਰਾਲੀਆਂ ਵਿੱਚ ਰਹਿਣ-ਬਸੇਰੇ ਅਤੇ ਰਾਸ਼ਨ ਲਿਆ ਕੇ ਪੱਕਾ ਮੋਰਚਾ ਲਗਾ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਦੇਰ ਸ਼ਾਮ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਰਾਤ ਤੱਕ ਮੰਗਾਂ ਨਾ ਮੰਨੀਆਂ ਤਾਂ ਬੁੱਧਵਾਰ ਤੋਂ ਪੱਕਾ ਮੋਰਚਾ ਲਗਾ ਦਿੱਤਾ ਜਾਵੇਗਾ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਸਬੰਧੀ ਸਿਰਫ਼ ਮੁੱਖ ਮੰਤਰੀ ਨਾਲ ਹੀ ਗੱਲਬਾਤ ਕਰਨਗੇ। ਉਧਰ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨਾਲ ਗੱਲਬਾਤ ਕੀਤੇ ਬਿਨਾਂ ਹੀ ਦਿੱਲੀ ਰਵਾਨਾ ਹੋ ਗਏ। ਦਿੱਲੀ ਵਿਖੇ ਭਗਵੰਤ ਮਾਨ ਵੱਲੋਂ ਆਪ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਕਿਸਾਨਾਂ ਦੇ ਮਸਲੇ ’ਤੇ ਗੱਲਬਾਤ ਕੀਤੀ ਅਤੇ ਸ਼ਾਮ ਨੂੰ ਚੰਡੀਗੜ੍ਹ ਪਰਤ ਆਏ। ਮੰਗਲਵਾਰ ਸਵੇਰ ਤੋਂ ਪੰਜਾਬ ਭਰ ਤੋਂ ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਮੋਹਾਲੀ ਦੇ ਫੇਜ਼ 7 ’ਚ ਪੈਂਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਣੇ ਸ਼ੁਰੂ ਹੋ ਗਏ। ਬਾਅਦ ਦੁਪਹਿਰ ਟਰੈਕਟਰ-ਟਰਾਲੀਆਂ ’ਤੇ ਸਵਾਰ ਹੋ ਕੇ ਕਿਸਾਨ ਇੱਕ ਜਲੂਸ ਦੀ ਸ਼ਕਲ ਵਿੱਚ ਚੰਡੀਗੜ੍ਹ ਵੱਲ ਤੁਰ ਪਏ। ਜਿਊਂ ਹੀ ਕਿਸਾਨਾਂ ਦਾ ਕਾਫ਼ਲਾ ਵਾਈਪੀਐਸ ਚੌਕ ਮੋਹਾਲੀ ਵਿਖੇ ਪੁੱਜਿਆ ਤਾਂ ਉਥੇ ਪੰਜਾਬ ਪੁਲਿਸ ਨੇ ਰੋਕਾਂ ਲਗਾ ਕੇ ਕਿਸਾਨਾਂ ਨੂੰ ਰੋਕ ਲਿਆਂ ।
ਇਸ ਮੌਕੇ ਕਿਸਾਨਾਂ ਅਤੇ ਪੰਜਾਬ ਪੁਲਿਸ ਵਿਚ ਜ਼ੋਰ-ਅਜਮਾਈ ਵੀ ਹੋਈ। ਆਖਰਕਾਰ ਕਿਸਾਨਾਂ ਨੇ ਪੰਜਾਬ ਪੁਲਿਸ ਦਾ ਪਹਿਲਾ ਨਾਕਾ ਤੋੜ ਕੇ ਚੰਡੀਗੜ੍ਹ ਵੱਲ ਵੱਧਣਾ ਸ਼ੁਰੂ ਕੀਤਾ। ਚੰਡੀਗੜ੍ਹ-ਮੋਹਾਲੀ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਵਾਈਪੀਐਸ ਚੌਕ ਨੇੜਲੇ ਚੰਡੀਗੜ੍ਹ-ਮੁਹਾਲੀ ਬੈਰੀਅਰ ’ਤੇ ਸਖਤ ਬੈਰੀਕੇਡਿੰਗ ਕੀਤੀ ਗਈ। ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕਰਨ ਤੋਂ ਇਲਾਵਾ ਵਾਟਰ ਕੈਨਨ ਅਤੇ ਟਰੱਕਾਂ ਨੂੰ ਸੜਕ ਉਪਰ ਖੜ੍ਹਾ ਕਰਕੇ ਸੜਕ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ । ਵਾਈਪੀਐਸ ਚੌਕ ਨੇੜਲੇ ਬੈਰੀਅਰ ਨੂੰ ਸੀਲ ਕਰਨ ਤੋਂ ਇਲਾਵਾ ਮੋਹਾਲੀ ਅਤੇ ਚੰਡੀਗੜ੍ਹ ਨੂੰ ਜਾਣ ਵਾਲੇ ਹੋਰ ਕਈ ਰਸਤਿਆਂ ਨੂੰ ਵੀ ਪੁਲਿਸ ਵੱਲੋਂ ਬੈਰੀਕੇਡਿੰਗ ਕਰ ਕੇ ਅਤੇ ਸੜਕ ’ਤੇ ਟਿੱਪਰ ਖੜ੍ਹੇ ਕਰਕੇ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਇਸ ਕਾਰਨ ਚੰਡੀਗੜ੍ਹ ਤੋਂ ਮੋਹਾਲੀ ਜਾਂ ਮੋਹਾਲੀ ਤੋਂ ਚੰਡੀਗੜ੍ਹ ਆਉਣ ਵਾਲੇ ਲੋਕਾਂ ਨੂੰ ਭਾਰੀ ਖੱਜਲ–ਖੁਆਰੀ ਦਾ ਸਾਹਮਣਾ ਕਰਨਾ ਪਿਆ।
ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਹਰਜਿੰਦਰ ਸਿੰਘ ਲੱਖੋਵਾਲ ਸਮੇਤ ਵੱਡੀ ਗਿਣਤੀ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ’ਤੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੀ ਮੋਦੀ ਸਰਕਾਰ ਵਾਂਗ ਹੀ ਕਿਸਾਨਾਂ ’ਤੇ ਜੁਲਮ ਕਰਨ ਦੀਆਂ ਵਿਊਂਤਾਂ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਮਹੀਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਚੰਡੀਗੜ੍ਹ ਵਿਖੇ ਹੋਈ ਸੀ, ਜਿਸ ਵਿੱਚ ਫੈਸਲਾ ਹੋਇਆ ਸੀ ਕਿ ਸਰਕਾਰ ਜਲਦੀ ਹੀ ਕਣਕ ਉੱਪਰ ਬੋਨਸ ਦਾ ਐਲਾਨ, ਨੁਕਸਾਨੇ ਨਰਮੇ ਦੇ ਮੁਆਵਜ਼ੇ ਦਾ ਐਲਾਨ, ਐਮਐਸਪੀ ’ਤੇ ਨੋਟੀਫਿਕੇਸਨ ਜਾਰੀ ਕਰੇਗੀ। ਪਰ ਹੁਣ ਤੱਕ ਇਹ ਸਿਰਫ ਫੋਕੇ ਐਲਾਨ ਹੀ ਸਾਬਤ ਹੋਏ ਹਨ ਅਤੇ ਪਿਛਲੇ ਹਫਤੇ ਹੀ ਪੰਜਾਬ ਦੇ ਬਿਜਲੀ ਮੰਤਰੀ ਨਾਲ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਈ ਸੀ, ਜਿਸ ਵਿੱਚ ਕਿਸਾਨਾਂ ਦੀ ਮੰਗ ਸੀ ਕਿ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਖੁੱਲ੍ਹ ਦਿੱਤੀ ਜਾਵੇ ਅਤੇ ਬਿਜਲੀ ਸਪਲਾਈ 10 ਮਈ ਤੋਂ ਲਗਾਤਾਰ ਕਿਸਾਨਾਂ ਨੂੰ ਦਿੱਤੀ ਜਾਵੇ, ਪਰ ਕਿਸਾਨਾਂ ਦੀਆਂ ਇਨ੍ਹਾਂ ਜਾਇਜ਼ ਮੰਗਾਂ ਉੱਪਰ ਵੀ ਸਹਿਮਤੀ ਨਹੀਂ ਬਣੀ। ਇਸ ਲਈ ਹੁਣ ਕਿਸਾਨਾਂ ਨੇ ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰਨ ਬਿਗੁਲ ਵਜਾ ਦਿੱਤਾ ਹੈ।
ਸ੍ਰੀ ਡੱਲੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਬਾਸਮਤੀ ਦੀ ਫਸਲ ’ਤੇ ਐਮਐਸਪੀ ਦੇਣ ਲਈ ਕਿਹਾ ਸੀ, ਪਰ ਇਸ ਸਬੰਧੀ ਅੱਜ ਤੱਕ ਕੋਈ ਐਲਾਨ ਨਹੀਂ ਹੋਇਆ। ਕਿਸਾਨ ਮੰਗ ਕਰ ਰਹੇ ਹਨ ਕਿ ਝੋਨੇ ਦੀ ਲੁਆਈ ਸ਼ੁਰੂ ਹੋਣ ’ਤੇ ਬਾਸਮਤੀ ਤੇ ਐਮਐਸਪੀ ਦਾ ਨੋਟੀਫਿਕੇਸ਼ਨ ਜਾਰੀ ਕਰੇ ਤਾਂ ਜੋ ਕਿਸਾਨ ਬਾਸਮਤੀ ਦੀ ਲੁਆਈ ਜਾਂ ਝੋਨੇ ਲੁਆਈ ਸਬੰਧੀ ਫੈਸਲਾ ਕਰ ਸਕਣ।
ਉਨ੍ਹਾਂ ਕਿਹਾ ਕਿ ਬੀਤੇ ਕੱਲ ਤੋਂ ਹੀ ਮਾਨ ਸਰਕਾਰ ਉਨ੍ਹਾਂ ’ਤੇ ਦਬਾਅ ਬਣ ਰਹੀ ਸੀ ਕਿ ਸਰਕਾਰ ਅਤੇ ਮੁੱਖ ਮੰਤਰੀ ਵਿਚਾਕਰ ਮੀਟਿੰਗ ਤਹਿ ਕਰਵਾ ਦਿੰਦੇ ਹਾਂ ਇਸ ਲਈ ਕਿਸਾਨ ਅਪਣਾ ਮਾਰਚ ਮੁਲਤਵੀ ਕਰ ਦੇਣ, ਪਰ ਕਿਸਾਨ ਜਥੇਬੰਦੀਆਂ ਇਸ ਲਾਲੀਪੌਪ ਦੇ ਝਾਂਸੇ ਵਿੱਚ ਨਹੀਂ ਆਈਆਂ ਅਤੇ ਉਨ੍ਹਾਂ ਨੇ ਐਲਾਨ ਕੀਤਾ ਕਿ ਉਹ ਆਪਣੀਆਂ ਮੰਗਾਂ ਮਨਵਾਉਣ ਤੱਕ ਸ਼ਾਂਤ ਮਈ ਧਰਨੇ ’ਤੇ ਬੈਠੀਆਂ ਰਹਿਣਗੀਆਂ। ਉਹ ਸਰਕਾਰ ਕੋਲ ਨਹੀਂ ਸਰਕਾਰ ਉਨ੍ਹਾਂ ਕੋਲ ਆ ਕੇ ਗੱਲ ਕਰੇ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸ਼ਾਮਲਤ ਜ਼ਮੀਨਾਂ ’ਤੇ ਕਬਜ਼ੇ ਛੁਡਾਉਣ ਦੀ ਮੁਹਿੰਮ ਤਹਿਤ ਪਟੇ ’ਤੇ ਲਈਆਂ ਜ਼ਮੀਨਾਂ ਨੂੰ ਵੀ ਨਜਾਇਜ਼ ਕਬਜ਼ੇ ਦੱਸ ਰਹੀ ਹੈ। ਉਨ੍ਹਾਂ ਫਤਿਹਗੜ੍ਹ ਸਾਹਿਬ ਦੇ ਪਿੰਡ ਵਿੱਚ 400 ਏਕੜ ਜ਼ਮੀਨ ਕਿਸਾਨਾਂ ਵੱਲੋਂ ਆਪਣੀ ਮਰਜ਼ੀ ਨਾਲ ਖਾਲੀ ਕਰਨ ਨੂੰ ਵੀ ਧੋਖਾ ਦੱਸਿਆ । ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਕਿਸਾਨਾਂ ’ਤੇ ਦਬਾਓ ਬਣਾਇਆ ਕਿ ਉਹ ਆਪਣੀ ਮਰਜ਼ੀ ਨਾਲ ਆਪਣੀਆਂ ਜ਼ਮੀਨਾਂ ਖਾਲੀ ਕਰ ਦੇਣ ਨਹੀਂ ਤਾਂ ਉਨ੍ਹਾਂ ਪਾਸੋਂ ਪਿਛਲਾ ਸਾਰਾ ਬਕਾਇਆ ਹਾਸਲ ਕੀਤਾ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਮਾਮਲੇ ਦਰਜ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ’ਤੇ ਅਜਿਹੀ ਕਾਰਵਾਈ ਕਰਨੀ ਬੰਦ ਕਰੇ। ਮੋਹਾਲੀ ਦੇ ਆਲੇ-ਦੁਆਲੇ ਹਜ਼ਾਰਾਂ ਏਕੜ ਜ਼ਮੀਨ ’ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ, ਸਰਕਾਰ ਉਹ ਖਾਲੀ ਕਰਵਾਏ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਮੀਟਿੰਗ ਹੋਈ

ਫੋਨ ਰਾਹੀਂ ਹੋਈ ਦੋਸਤੀ ਮਗਰੋਂ ਵਿਆਹ ਦਾ ਝਾਂਸਾ ਦੇ ਕੇ ਮੁਟਿਆਰ ਨੂੰ ਬਣਾਇਆ ਹਵਸ ਦਾ ਸ਼ਿਕਾਰ, ਕੇਸ ਦਰਜ

15 ਅਗਸਤ ਨੂੰ ਘਰਾਂ ’ਤੇ ਕੌਮੀ ਝੰਡਾ ਲਹਿਰਾ ਕੇ ਸੰਵਿਧਾਨ ਦੀ ਰਾਖੀ ਦਾ ਪ੍ਰਣ ਲਵਾਂਗੇ : ਕਾਮਰੇਡ ਅਜਨਾਲਾ

ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦ

ਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀ

ਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀ

ਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀ

ਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂ

ਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜ

ਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦ