BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਦੇਸ਼

ਹਾਈ ਕੋਰਟ ਤੋਂ ਕੇਜਰੀਵਾਲ ਨੂੰ ਝਟਕਾ, ‘ਘਰ-ਘਰ ਰਾਸ਼ਨ ਯੋਜਨਾ’ ਨੂੰ ਕੀਤਾ ਰੱਦ

May 20, 2022 11:21 AM

ਏਜੰਸੀਆਂ
ਨਵੀਂ ਦਿੱਲੀ/19 ਮਈ : ਕੇਜਰੀਵਾਲ ਸਰਕਾਰ ਨੂੰ ਦਿੱਲੀ ਹਾਈ ਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਘਰ-ਘਰ ਰਾਸ਼ਨ ਯੋਜਨਾ’ ਨੂੰ ਵੀਰਵਾਰ ਨੂੰ ਰੱਦ ਕਰ ਦਿੱਤਾ ਹੈ। ਕਾਰਜਵਾਹਕ ਮੁੱਖ ਜੱਜ ਵਿਪਿਨ ਸੰਘੀ ਅਤੇ ਜੱਜ ਜਸਮੀਤ ਸਿੰਘ ਨੇ ਇਹ ਫੈਸਲਾ ਸੁਣਾਇਆ ਹੈ।
ਹਾਈ ਕੋਰਟ ਦੇ ਕਾਰਜਵਾਹਕ ਮੁੱਖ ਜੱਜ ਵਿਪਿਨ ਸੰਘੀ ਅਤੇ ਜੱਜ ਜਸਮੀਤ ਸਿੰਘ ਨੇ ਕਿਹਾ ਕਿ ਘਰ-ਘਰ ਰਾਸ਼ਨ ਪਹੁੰਚਾਉਣ ਲਈ ਦਿੱਲੀ ਸਰਕਾਰ ਕੋਈ ਹੋਰ ਯੋਜਨਾ ਲਾਉਣ ਲਈ ਆਜ਼ਾਦ ਹੈ, ਪਰ ਉਹ ਕੇਂਦਰ ਸਰਕਾਰ ਵਲੋਂ ਉਪਲੱਬਧ ਕਰਵਾਏ ਗਏ ਅਨਾਜ ਦਾ ਇਸਤੇਮਾਲ ਘਰ-ਘਰ ਪਹੁੰਚਾਉਣ ਦੀ ਯੋਜਨਾ ਲਈ ਨਹੀਂ ਕਰ ਸਕਦੀ। ਦਿੱਲੀ ਸਰਕਾਰੀ ਰਾਸ਼ਨ ਡੀਲਰਜ਼ ਸੰਘ ਅਤੇ ਦਿੱਲੀ ਰਾਸ਼ਨ ਡੀਲਰਜ ਯੂਨੀਅਨ ਵਲੋਂ ਦਾਇਰ ਪਟੀਸ਼ਨਾਂ ’ਤੇ ਹਾਈ ਕੋਰਟ ਨੇ 10 ਜਨਵਰੀ ਨੂੰ ਆਦੇਸ਼ ਸੁਰੱਖਿਅਤ ਰੱਖ ਲਿਆ ਸੀ। ਦੱਸਣਾ ਬਣਦਾ ਹੈ ਕਿ ਇਕ ਇਸ ਤੋਂ ਪਹਿਲਾਂ ਉੱਪ ਰਾਜਪਾਲ ਅਨਿਲ ਬੈਜਲ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਘਰ-ਘਰ ਰਾਸ਼ਨ ਯੋਜਨਾ ’ਤੇ ਰੋਕ ਲਗਾ ਦਿੱਤੀ ਸੀ। ਇਸ ਯੋਜਨਾ ਤਹਿਤ ਕੇਜਰੀਵਾਲ ਸਰਕਾਰ ਨੇ ਰਾਸ਼ਨ ਦੀ ਹੋਮ ਡਿਲਿਵਰੀ ਦਾ ਵਾਅਦਾ ਕੀਤਾ ਸੀ। ਇਸ ਲਈ ਦਿੱਲੀ ਸਰਕਾਰ ਨੇ ਡੋਰ ਸਟੈਪ ਡਿਲਿਵਰੀ ਸਕੀਮ ਨੂੰ ਲਾਂਚ ਕੀਤਾ ਸੀ। ਦਿੱਲੀ ’ਚ ਰਹਿਣ ਵਾਲਾ ਨਾਗਰਿਕ ਘਰ ਬੈਠੇ ਹੀ ਸਰਕਾਰੀ ਸੇਵਾ ਦਾ ਲਾਭ ਲੈ ਸਕਦਾ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾ

ਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲ

ਕੈਦੀਆਂ ਨੂੰ ਸਜ਼ਾ ’ਚ ਵਿਸ਼ੇਸ਼ ਛੋਟ ਦੇਣ ਦੀ ਯੋਜਨਾ ਬਣਾ ਰਿਹੈ ਕੇਂਦਰ

ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦਾ ਦੋ ਰੋਜ਼ਾ ਇੰਡੋਨੇਸ਼ੀਆ ਦੌਰਾ 7 ਤੋਂ

ਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗ

ਟਵੀਟਰ ਨੇ ਕੇਂਦਰ ਖ਼ਿਲਾਫ਼ ਕਰਨਾਟਕ ਹਾਈ ਕੋਰਟ ਦਾ ਖੜਕਾਇਆ ਦਰਵਾਜ਼ਾ

ਦਿੱਲੀ ਵਿਖੇ ਮਾਸਟਰਜ਼ ਗੇਮਜ਼ ਫੈਡਰੇਸ਼ਨ ਨੇ ਪੰਜਾਬ ਪ੍ਰਧਾਨ ਸ਼ੈਲੇ ਸੰਧੂ ਦੀ ਤਾਜਪੋਸ਼ੀ ਕੀਤੀ

ਜੰਮੂ : ਪਿੰਡ ਵਾਲਿਆਂ ਨੇ ਲਸ਼ਕਰ ਦੇ ਕਮਾਂਡਰ ਸਣੇ 2 ਦਹਿਸ਼ਤਗਰਦ ਕੀਤੇ ਕਾਬੂ

ਮਣੀਪੁਰ ’ਚ ਜ਼ਮੀਨ ਖਿਸਕਣ ਕਾਰਨ ਮ੍ਰਿਤਕਾਂ ਦੀ ਗਿਣਤੀ 37 ਹੋਈ, 25 ਹਾਲੇ ਵੀ ਲਾਪਤਾ

ਸੰਯੁਕਤ ਕਿਸਾਨ ਮੋਰਚੇ ਵੱਲੋਂ 31 ਜੁਲਾਈ ਨੂੰ ਦੇਸ਼ ਭਰ ’ਚ ਚੱਕਾ ਜਾਮ