BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਦੇਸ਼

ਸੁਪਰੀਮ ਕੋਰਟ ਨੇ ਗਿਆਨਵਾਪੀ ਕੇਸ ਵਾਰਾਣਸੀ ਦੇ ਜ਼ਿਲ੍ਹਾ ਜੱਜ ਨੂੰ ਸੌਂਪਿਆ

May 21, 2022 10:43 AM

- 8 ਹਫ਼ਤਿਆਂ ’ਚ ਸੁਣਵਾਈ ਮੁਕੰਮਲ ਕਰਨ ਲਈ ਕਿਹਾ
- ਨਮਾਜ਼ ਜਾਰੀ ਰੱਖਣ ਤੇ ਸ਼ਿਵਲਿੰਗ ਦੇ ਦਾਅਵੇ ਵਾਲੀ ਥਾਂ ਦੀ ਸੁਰੱਖਿਆ ਯਕੀਨੀ ਬਨਾਉਣ ਲਈ ਕਿਹਾ

ਏਜੰਸੀਆਂ
ਨਵੀਂ ਦਿੱਲੀ/20 ਮਈ : ਗਿਆਨਵਾਪੀ ਮਸਜਿਦ ਮਾਮਲੇ ’ਤੇ ਸੁਪਰੀਮ ਕੋਰਟ ’ਚ ਸ਼ੁੱਕਰਵਾਰ ਨੂੰ ਤੀਜੀ ਵਾਰ ਸੁਣਵਾਈ ਹੋਈ। ਤਿੰਨ ਜੱਜਾਂ ਵਾਲੇ ਬੈਂਚ ਨੇ ਇਹ ਕੇਸ ਵਾਰਾਣਸੀ ਜ਼ਿਲ੍ਹਾ ਅਦਾਲਤ ਨੂੰ ਤਬਦੀਲ ਕਰ ਦਿੱਤਾ ਹੈ। ਭਾਵ ਹੁਣ ਇਸ ਮਾਮਲੇ ਦੀ ਸੁਣਵਾਈ ਵਾਰਾਣਸੀ ਦੇ ਜ਼ਿਲ੍ਹਾ ਜੱਜ ਕਰਨਗੇ।
ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਸੂਰਿਆਕਾਂਤ ਅਤੇ ਜਸਟਿਸ ਪੀਐਸ ਨਰਸਿਮਹਾ ਦੇ ਬੈਂਚ ਨੇ 51 ਮਿੰਟ ਚੱਲੀ ਸੁਣਵਾਈ ਦੌਰਾਨ ਸਾਫ ਸ਼ਬਦਾਂ ’ਚ ਕਿਹਾ ਕਿ ਮਾਮਲਾ ਸਾਡੇ ਕੋਲ ਜ਼ਰੂਰ ਹੈ ਪਰ ਪਹਿਲਾਂ ਇਸ ਨੂੰ ਵਾਰਾਣਸੀ ਜ਼ਿਲ੍ਹਾ ਅਦਾਲਤ ’ਚ ਸੁਣਿਆ ਜਾਵੇ। ਸਰਵਉੱਚ ਅਦਾਲਤ ਨੇ ਕਿਹਾ ਕਿ ਜ਼ਿਲ੍ਹਾ ਜੱਜ 8 ਹਫ਼ਤਿਆਂ ’ਚ ਇਸ ਮਾਮਲੇ ’ਤੇ ਆਪਣੀ ਸੁਣਵਾਈ ਪੂਰੀ ਕਰਨਗੇ। ਉਦੋਂ ਤੱਕ 17 ਮਈ ਦੀ ਸੁਣਵਾਈ ਦੌਰਾਨ ਦਿੱਤੇ ਗਏ ਨਿਰਦੇਸ਼ ਜਾਰੀ ਰਹਿਣਗੇ।
ਦੱਸਣਾ ਬਣਦਾ ਹੈ ਕਿ 17 ਮਈ ਨੂੰ ਸੁਪਰੀਮ ਕੋਰਟ ਨੇ ਆਪਣੇ ਆਦੇਸ਼ ’ਚ ਤਿੰਨ ਸੁਝਾਅ ਦਿੱਤੇ ਸਨ। ਪਹਿਲਾ : ਸ਼ਿਵਲਿੰਗ ਦੇ ਦਾਅਵੇ ਵਾਲੀ ਥਾਂ ਨੂੰ ਸੁਰੱਖਿਅਤ ਕੀਤਾ ਜਾਵੇ। ਦੂਜਾ : ਮੁਸਲਮਾਨਾ ਨੂੰ ਨਮਾਜ਼ ਪੜ੍ਹਨ ਤੋਂ ਨਾ ਰੋਕਿਆ ਜਾਵੇ ਅਤੇ ਤੀਜਾ : ਸਿਰਫ 20 ਲੋਕਾਂ ਦੇ ਨਮਾਜ਼ ਪੜ੍ਹਨ ਵਾਲਾ ਆਦੇਸ਼ ਹੁਣ ਲਾਗੂ ਨਹੀਂ। ਭਾਵ ਇਹ ਤਿੰਨੋ ਨਿਰਦੇਸ਼ ਅਗਲੇ 8 ਹਫ਼ਤਿਆਂ ਤੱਕ ਲਾਗੂ ਰਹਿਣਗੇ। ਇਨ੍ਹਾਂ ’ਚ ਕਿਸੇ ਤਰ੍ਹਾਂ ਦਾ ਬਦਲਾਅ ਨਹੀਂ ਹੋਵੇਗਾ। ਅਦਾਲਤ ਨੇ ਇਹ ਕਹਿਣ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ ਵਾਰਾਣਸੀ ਜ਼ਿਲ੍ਹਾ ਅਦਾਲਤ ਦੇ ਹਵਾਲੇ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ’ਚ ਸਾਰੀਆਂ ਧਿਰਾਂ ਦੇ ਹਿੱਤਾਂ ਨੂੰ ਯਕੀਨੀ ਬਣਾਇਆ ਜਾਵੇ। ਸਰਵਉੱਚ ਅਦਾਲਤ ਨੇ ਕਿਹਾ ਕਿ ਇਹ ਨਾ ਸਮਝਿਆ ਜਾਵੇ ਕਿ ਅਸੀਂ ਮਾਮਲੇ ਨੂੰ ਰੱਦ ਕਰ ਰਹੇ ਹਾਂ। ਤੁਹਾਡੇ ਲਈ ਅੱਗੇ ਵੀ ਸਾਡੇ ਰਸਤੇ ਖੁੱਲ੍ਹੇ ਹਨ। ਉੱਧਰ ਮੁਸਲਿਮ ਪੱਖ ਦੇ ਵਕੀਲ ਨੇ ਕਿਹਾ ਕਿ ਰਿਪੋਰਟ ਲੀਕ ਕਰਕੇ ਮਾਹੌਲ ਵਿਗਾੜਨ ਦੀ ਸਾਜਿਸ਼ ਰਚੀ ਜਾ ਰਹੀ ਹੈ। ਇਸ ’ਤੇ ਅਦਾਲਤ ਨੇ ਸਖ਼ਤ ਇਤਰਾਜ ਜਤਾਇਆ ਤੇ ਇਹ ਨਿਰਦੇਸ਼ ਦਿੱਤਾ ਕਿ ਰਿਪੋਰਟ ਲੀਕ ਹੋਣ ’ਤੇ ਰੋਕ ਲਗਾਈ ਜਾਵੇ। ਅਦਾਲਤ ’ਚ ਹਿੰਦੂ ਪੱਖ ਵੱਲੋਂ ਸੀਨੀਅਰ ਵਕੀਲ ਵੈਦਿਆਨਾਥਨ ਅਤੇ ਮੁਸਲਿਮ ਪੱਖ ਵੱਲੋਂ ਮਸਜਿਦ ਕਮੇਟੀ ਦੇ ਵਕੀਲ ਹੁਜੇਫ਼ਾ ਅਹਿਮਦੀ ਨੇ ਦਲੀਲਾਂ ਰੱਖੀਆਂ। ਹਿੰਦੂ ਪੱਖ ਨੇ ਕਿਹਾ ਕਿ ਕਮਿਸ਼ਨ ਦੀ ਰਿਪੋਰਟ ਆ ਗਈ ਹੈ। ਪਹਿਲਾਂ ਉਸ ਨੂੰ ਦੇਖਿਆ ਜਾਵੇ ਅਤੇ ਇਸ ਤੋਂ ਬਾਅਦ ਹੀ ਫੈਸਲੇ ’ਤੇ ਵਿਚਾਰ ਹੋਵੇ। ਮੁਸਲਿਮ ਪੱਖ ਨੇ ਜਵਾਬ ’ਚ ਕਿਹਾ ਕਿ ਸਰਵੇ ਨੂੰ ਲੈ ਕੇ ਜੋ ਵੀ ਨਿਰਦੇਸ਼ ਦਿੱਤੇ ਗਏ ਹਨ, ਉਹ ਅਵੈਧ ਹਨ। ਇਸ ਲਈ ਇਸ ਨੂੰ ਰੱਦ ਕੀਤਾ ਜਾਵੇ। ਮੁਸਲਿਮ ਪੱਖ ਨੇ ਕਿਹਾ ਕਿ 15 ਅਗਸਤ 1947 ਦੇ ਸਮੇਂ ਗਿਆਨਵਾਪੀ ਵਿਵਾਦਿੱਤ ਨਹੀਂ ਸੀ। ਅਜਿਹੇ ’ਚ ਇਸ ’ਤੇ ਕੋਈ ਵੀ ਫੈਸਲਾ ਨਹੀਂ ਦਿੱਤਾ ਜਾਣਾ ਚਾਹੀਦਾ। ਮੁਸਲਿਮ ਪੱਖ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਵੀ ਅਵੈਧ ਦੱਸਿਆ। ਜਦੋਂ ਹਿੰਦੂ ਪੱਖ ਨੇ ਕਿਹਾ ਕਿ ਪਹਿਲਾਂ ਰਿਪੋਰਟ ਦੇਖ ਲਓ ਤਾਂ ਮੁਸਲਿਮ ਪੱਖ ਨੇ ਸਰਵੇ ਰਿਪੋਰਟ ਲੀਕ ਕਰਨ ਦਾ ਦੋਸ਼ ਲਗਾਇਆ। ਮੁਸਲਿਮ ਪੱਖ ਨੇ ਕਿਹਾ ਕਿ ਮਸਜਿਦ ਕੰਪਲੈਕਸ ’ਚ ਨਮਾਜ਼ ਪੜ੍ਹਨ ’ਚ ਦਿੱਕਤ ਹੋ ਰਹੀ ਹੈ, ਕਿਉਂਕਿ ਅੰਦਰ ਦਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ। ਇਸ ’ਤੇ ਵੀ ਧਿਆਨ ਦਿੱਤਾ ਜਾਣਾ ਚਾਹੀਦਾ ਹੈ।
ਦੱਸਣਾ ਬਣਦਾ ਹੈ ਕਿ 19 ਮਈ ਨੂੰ ਵਾਰਾਣਸੀ ਦੇ ਗਿਆਨਵਾਪੀ ਮਸਜਿਦ ਮਾਮਲੇ ’ਤੇ ਸੁਪਰੀਮ ਕੋਰਟ ’ਚ ਸਿਰਫ 5 ਮਿੰਟ ਸੁਣਵਾਈ ਹੋਈ। ਤਿੰਨ ਜੱਜਾਂ ਵਾਲੇ ਬੈਂਚ ਨੇ 11:03 ਮਿੰਟ ’ਤੇ ਸੁਣਵਾਈ ਸ਼ੁਰੂ ਕੀਤੀ ਅਤੇ 11:08 ਮਿੰਟ ’ਤੇ ਸੁਣਵਾਈ ਖ਼ਤਮ ਕਰ ਦਿੱਤੀ। ਇਸ ਤੋਂ ਬਾਅਦ ਡੀਵਾਈ ਚੰਦਰਚੂੜ ਨੇ ਕਿਹਾ ਕਿ ਹੇਠਲੀ ਅਦਾਲਤ, ਭਾਵ ਵਾਰਾਣਸੀ ਕੋਰਟ ਜਿਥੇ ਸੁਣਵਾਈ ਹੋ ਰਹੀ ਹੈ, ਉਹ ਇਸ ਮਾਮਲੇ ’ਤੇ ਕੋਈ ਵੀ ਕਾਰਵਾਈ ਕਰਨ ਤੋਂ ਬਚੇ। ਨਾਲ ਹੀ ਅਦਾਲਤ ਨੇ ਕਿਹਾ ਕਿ ਸ਼ੁੱਕਰਵਾਰ ਤੱਕ ਇਸ ਮਾਮਲੇ ਦੀ ਸੁਣਵਾਈ ਟਾਲ ਦਿੱਤੀ ਜਾਵੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾ

ਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲ

ਕੈਦੀਆਂ ਨੂੰ ਸਜ਼ਾ ’ਚ ਵਿਸ਼ੇਸ਼ ਛੋਟ ਦੇਣ ਦੀ ਯੋਜਨਾ ਬਣਾ ਰਿਹੈ ਕੇਂਦਰ

ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦਾ ਦੋ ਰੋਜ਼ਾ ਇੰਡੋਨੇਸ਼ੀਆ ਦੌਰਾ 7 ਤੋਂ

ਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗ

ਟਵੀਟਰ ਨੇ ਕੇਂਦਰ ਖ਼ਿਲਾਫ਼ ਕਰਨਾਟਕ ਹਾਈ ਕੋਰਟ ਦਾ ਖੜਕਾਇਆ ਦਰਵਾਜ਼ਾ

ਦਿੱਲੀ ਵਿਖੇ ਮਾਸਟਰਜ਼ ਗੇਮਜ਼ ਫੈਡਰੇਸ਼ਨ ਨੇ ਪੰਜਾਬ ਪ੍ਰਧਾਨ ਸ਼ੈਲੇ ਸੰਧੂ ਦੀ ਤਾਜਪੋਸ਼ੀ ਕੀਤੀ

ਜੰਮੂ : ਪਿੰਡ ਵਾਲਿਆਂ ਨੇ ਲਸ਼ਕਰ ਦੇ ਕਮਾਂਡਰ ਸਣੇ 2 ਦਹਿਸ਼ਤਗਰਦ ਕੀਤੇ ਕਾਬੂ

ਮਣੀਪੁਰ ’ਚ ਜ਼ਮੀਨ ਖਿਸਕਣ ਕਾਰਨ ਮ੍ਰਿਤਕਾਂ ਦੀ ਗਿਣਤੀ 37 ਹੋਈ, 25 ਹਾਲੇ ਵੀ ਲਾਪਤਾ

ਸੰਯੁਕਤ ਕਿਸਾਨ ਮੋਰਚੇ ਵੱਲੋਂ 31 ਜੁਲਾਈ ਨੂੰ ਦੇਸ਼ ਭਰ ’ਚ ਚੱਕਾ ਜਾਮ