ਏਜੰਸੀਆਂ
ਜੰਮੂ/20 ਮਈ : ਜੰਮੂ ਅਤੇ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ’ਚ ਜ਼ੰਮੂ-ਸ਼੍ਰੀਨਗਰ ਰਾਸ਼ਟਰੀ ਰਾਜ ਮਾਰਗ ’ਤੇ ਨਿਰਮਣਾ ਅਧੀਨ ਸੁਰੰਗ ਦਾ ਇਕ ਹਿੱਸਾ ਡਿੱਗਣ ਕਾਰਨ 13 ਮਜ਼ਦੂਰ ਫਸ ਗਏ, ਜਿਨ੍ਹਾਂ ’ਚੋਂ ਤਿੰਨ ਨੂੰ ਬਚਾਅ ਲਿਆ ਗਿਆ ਹੈ। ਇਹ ਘਟਨਾ ਵੀਰਵਾਰ ਦੇਰ ਰਾਤ ਵਾਪਰੀ ਅਤੇ ਬਚਾਅ ਕਾਰਜ ਜਾਰੀ ਹਨ। ਅਧਿਕਾਰੀਆਂ ਨੇ ਦੱਸਿਆ ਕਿ ਬਚਾਏ ਗਏ ਤਿੰਨ ਮਜ਼ਦੂਰਾਂ ਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਬਾਕੀ 10 ਮਜ਼ਦੂਰ ਹਾਲੇ ਵੀ ਫਸੇ ਹੋਏ ਹਨ, ਜਿਨ੍ਹਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਹਨ।