BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਪੰਜਾਬ

ਬਹਿਬਲ ਕਲਾਂ, ਬਰਗਾੜੀ ਗੋਲੀ ਕਾਂਡ ਤੇ ਬੇਅਦਬੀਆਂ ਨੂੰ ਲੈ ਕੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਦਾ ਮੁੜ ਛਲਕਿਆ ਦਰਦ

May 21, 2022 10:53 AM

ਜੋਗਿੰਦਰ ਪਾਲ ਸਿੰਘ ਕੁੰਦਰਾ
ਅੰਮ੍ਰਿਤਸਰ/20 ਮਈ : ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਅਤੇ ਰਿੱਟ ਪਟੀਸ਼ਨਾਂ ਦੀ ਸਹੀ ਢੰਗ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਇਹ ਪੱਤਰ ਲਿਖ ਕੇ ਸਾਬਕਾ ਆਈਜੀ ਅਤੇ ਵਿਧਾਇਕ ਕੁੰਵਰ ਨੇ ਆਪਣੀ ਹੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਚੁੱਕੇ ਹਨ। ਇਸ ਤੋਂ ਬਾਅਦ ਇੱਕ ਵਾਰ ਫਿਰ ਸਿਆਸੀ ਗਲਿਆਰਿਆਂ ਵਿੱਚ ਚਰਚਾ ਸ਼ੁਰੂ ਹੋ ਗਈ ਹੈ। ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਨੂੰ ਪੱਤਰ ਲਿਖਣ ਦੇ ਨਾਲ-ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਅਤੇ ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੂੰ ਵੀ ਪੱਤਰ ਦੀ ਕਾਪੀ ਭੇਜੀ ਹੈ। ਵਿਧਾਇਕ ਕੁੰਵਰ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਸਬੰਧੀ ਪੰਜਾਬ, ਹਰਿਆਣਾ ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿੱਚ ਕਈ ਕੇਸ ਅਤੇ ਰਿੱਟ ਪਟੀਸ਼ਨਾਂ ਪੈਂਡਿੰਗ ਹਨ।
ਉਨ੍ਹਾਂ ਨੂੰ ਇਕ ਮਾਧਿਅਮ ਰਾਹੀਂ ਪਤਾ ਲੱਗਾ ਹੈ ਕਿ ਸਰਕਾਰ ਇਨ੍ਹਾਂ ਮਾਮਲਿਆਂ ਨੂੰ ਸਹੀ ਢੰਗ ਨਾਲ ਨਹੀਂ ਦੇਖ ਰਹੀ। ਫਰੀਦਕੋਟ ਸੈਸ਼ਨ ਕੋਰਟ ਵਿੱਚ ਚੱਲ ਰਿਹਾ ਕੇਸ ਵੀ ਅੱਗੇ ਨਹੀਂ ਵਧ ਰਿਹਾ। ਤਤਕਾਲੀ ਸਰਕਾਰ ਦੇ ਰਵੱਈਏ ਅਤੇ ਸੱਤਾਧਾਰੀ ਪਾਰਟੀ ਦੇ ਚੱਲ ਰਹੇ ਗਠਜੋੜ ਨੂੰ ਦੇਖਦੇ ਹੋਏ 9 ਅਪ੍ਰੈਲ 2021 ਨੂੰ ਉਨ੍ਹਾਂ ਅਸਤੀਫ਼ਾ ਦੇ ਦਿੱਤਾ। ਕੁੰਵਰ ਵਿਜੇ ਪ੍ਰਤਾਪ ਸਿੰਘ ਅਨੁਸਾਰ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਦੋਸੀ ਧਿਰਾਂ ਫਰੀਦਕੋਟ ਅਦਾਲਤ ਵਿੱਚ ਚੱਲ ਰਹੇ ਬਹਿਬਲ ਕਲਾਂ ਕੇਸ ਦੀ ਸੁਣਵਾਈ ਅਤੇ ਜਾਂਚ ਨੂੰ ਰੱਦ ਕਰਵਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਆਪਣੇ ਆਪ ਨੂੰ ਬਰੀ ਕਰਵਾਉਣਾ ਚਾਹੁੰਦੀਆਂ ਹਨ। ਪੰਜਾਬ ਹਰਿਆਣਾ ਹਾਈ ਕੋਰਟ ਵਿੱਚ 20 ਮਈ 2022 ਨੂੰ ਕਈ ਕੇਸਾਂ ਦੀ ਸੁਣਵਾਈ ਹੋਣੀ ਹੈ। ਇੱਕ ਪਾਸੇ ਸੈਸ਼ਨ ਕੋਰਟ ਵਿੱਚ ਕੇਸਾਂ ਦੀ ਸੁਣਵਾਈ ਚੱਲ ਰਹੀ ਹੈ ਅਤੇ ਦੂਜੇ ਪਾਸੇ ਮੁਲਜ਼ਮਾਂ ਵੱਲੋਂ ਸਿਵਲ ਲਿਟੀਗੇਸ਼ਨ ਦਾਇਰ ਕੀਤੀ ਗਈ ਹੈ, ਜੋ ਕਿ ਮੁਲਜ਼ਮਾਂ ਦੇ ਇਰਾਦਿਆਂ ਨੂੰ ਸਪੱਸ਼ਟ ਰੂਪ ਵਿੱਚ ਬਿਆਨ ਕਰ ਰਹੀ ਹੈ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ ਨੇ ਕੁਝ ਨਹੀਂ ਕੀਤਾ ਅਤੇ ਨਾ ਹੀ ਇਨ੍ਹਾਂ ਮਾਮਲਿਆਂ ਨੂੰ ਕਿਸੇ ਸਿੱਟੇ ਤੱਕ ਪਹੁੰਚਾਇਆ। ਇਸ ਲਈ ਪੰਜਾਬ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਹਰਿਆਣਾ ਹਾਈਕੋਰਟ ਵਿੱਚ ਚੱਲ ਰਹੀ ਪਟੀਸ਼ਨ ਦੇ ਖ਼ਿਲਾਫ਼ ਖੜ੍ਹੇ ਹੋ ਕੇ ਫਰੀਦਕੋਟ ਸੈਸ਼ਨ ਕੋਰਟ ਵਿੱਚ ਚੱਲ ਰਹੀ ਸੁਣਵਾਈ ਨੂੰ ਅੱਗੇ ਵਧਾਵੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਬਾਬਾ ਬੰਦਾ ਸਿੰਘ ਬਹਾਦਰ ਸਕੂਲ ਮੁੱਲਾਂਪੁਰ ਕਲਾਂ ਦਾ ਦਸਵੀਂ ਅਤੇ ਬਾਰਵ੍ਹੀਂ ਦਾ ਨਤੀਜਾ ਰਿਹਾ ਸ਼ਾਨਦਾਰ

ਪਰਿਵਾਰਕ ਮੁੱਦਿਆਂ ਦੇ ਨਿਪਟਾਰੇ ਲਈ ਦੇਸ਼ ਭਗਤ ਯੂਨੀਵਰਸਿਟੀ ਵਿਖੇ ਲਗਾਇਆ ਗਿਆ ਕੈਂਪ

ਪ੍ਰੈੱਸ ਕਲੱਬ ਮਾਲੇਰਕੋਟਲਾ ਦੀ ਚੋਣ ਹੋਈ

2 ਕਿਲੋ 600 ਗ੍ਰਾਮ ਅਫ਼ੀਮ, ਨਕਦੀ, ਮੋਬਾਇਲ ਫੋਨ ਤੇ ਮੋਟਰਸਾਈਕਲ ਸਮੇਤ ਇਕ ਗ੍ਰਿਫ਼ਤਾਰ

ਵਿਧਾਇਕ ਅਮਰਪਾਲ ਨੇ ਹਲਕਾ ਵਾਸੀਆਂ ਲਈ ਵੱਟਸਐਪ ਹੈਲਪਲਾਈਨ ਨੰਬਰ ਜਾਰੀ ਕੀਤਾ

ਸਿੰਗਲ ਯੂਜ਼ ਪਲਾਸਟਿਕ ਮੁਹਿੰਮ ਤਹਿਤ ਦੁਕਾਨਦਾਰਾਂ ਅਤੇ ਰੇਹੜੀ-ਫੜੀ ਵਾਲਿਆਂ ਦੇ ਕੀਤੇ ਚਲਾਨ

ਗਾਰਮੈਂਟਸ ਦੀ ਦੁਕਾਨ ’ਚੋਂ 1 ਕਿੱਲੋ ਅਫ਼ੀਮ ਬਰਾਮਦ, ਦੋਸ਼ੀ ਗ੍ਰਿਫ਼ਤਾਰ

ਸਾਉਣੀ ਦੀਆਂ ਫਸਲਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਹੋਈ ਮੀਟਿੰਗ

ਗੁਰਮੀਤ ਸਿੰਘ ਬਨੂੜ ਨੇ ਮਾਰਕੀਟ ਕਮੇਟੀ ਸਕੱਤਰ ਦਾ ਅਹੁਦਾ ਸੰਭਾਲਿਆ

ਅਮਰਗੜ੍ਹ : ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ ਨੇ ਅਹੁਦਾ ਸੰਭਾਲਿਆ