BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਪੰਜਾਬ

ਪੰਜਾਬ ’ਚ ਅਗਲੇ ਦਿਨਾਂ ’ਚ ਬਾਰਿਸ਼ ਦੀ ਸੰਭਾਵਨਾ

May 21, 2022 11:00 AM

ਦਸਬ
ਚੰਡੀਗੜ੍ਹ/20 ਮਈ : ਪੰਜਾਬ ’ਚ ਮੌਸਮ ਬਦਲਣ ਦੀ ਸੰਭਾਵਨਾ ਹੈ। ਪੰਜਾਬ ’ਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਅਗਲੇ 5 ਦਿਨਾਂ ਤੱਕ ਗਰਮੀ ਤੋਂ ਵੱਡੀ ਰਾਹਤ ਮਿਲਣ ਵਾਲੀ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਤੋਂ ਮੌਸਮ ਬਦਲ ਜਾਵੇਗਾ ਤੇ ਗਰਜ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। 24 ਮਈ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ, ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਤਾਪਮਾਨ ’ਚ ਗਿਰਾਵਟ ਆਵੇਗੀ ਅਤੇ ਗਰਮੀ ਤੋਂ ਰਾਹਤ ਮਿਲੇਗੀ। ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਤਸੱਲੀਬਖਸ਼ ਤੋਂ ਦਰਮਿਆਨੇ ਸ਼੍ਰੇਣੀ ਵਿੱਚ ਹੈ। ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ ’ਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਿਹਾ। ਹਵਾ ਗੁਣਵੱਤਾ ਸੂਚਕ ਅੰਕ ‘ਦਰਮਿਆਨੀ’ ਸ਼੍ਰੇਣੀ ਵਿੱਚ 138 ਦਰਜ ਕੀਤਾ ਗਿਆ। ਇਸੇ ਤਰ੍ਹਾਂ ਜਲੰਧਰ ’ਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਿਹਾ। ਇਸ ਦੇ ਨਾਲ ਹੀ ਹਵਾ ਗੁਣਵੱਤਾ ਸੂਚਕ ਅੰਕ 161 ਹੈ, ਜੋ ‘ਦਰਮਿਆਨੀ’ ਸ਼੍ਰੇਣੀ ਵਿੱਚ ਆਉਂਦਾ ਹੈ। ਉੱਧਰ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਦਰਜ਼ ਕੀਤਾ ਗਿਆ ਹੈ। ਹਵਾ ਗੁਣਵੱਤਾ ਸੂਚਕ ਅੰਕ ‘ਦਰਮਿਆਨੀ’ ਸ੍ਰੇਣੀ ਵਿੱਚ 159 ਹੈ। ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਦਰਜ਼ ਕੀਤਾ ਗਿਆ। ਹਵਾ ਗੁਣਵੱਤਾ ਸੂਚਕ ਅੰਕ ‘ਦਰਮਿਆਨੀ’ ਸ਼੍ਰੇਣੀ ਵਿੱਚ 132 ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆ ਵਿੱਚ ਮੌਸਮ ਅਜਿਹਾ ਹੀ ਬਣਿਆ ਹੋਇਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਬਾਬਾ ਬੰਦਾ ਸਿੰਘ ਬਹਾਦਰ ਸਕੂਲ ਮੁੱਲਾਂਪੁਰ ਕਲਾਂ ਦਾ ਦਸਵੀਂ ਅਤੇ ਬਾਰਵ੍ਹੀਂ ਦਾ ਨਤੀਜਾ ਰਿਹਾ ਸ਼ਾਨਦਾਰ

ਪਰਿਵਾਰਕ ਮੁੱਦਿਆਂ ਦੇ ਨਿਪਟਾਰੇ ਲਈ ਦੇਸ਼ ਭਗਤ ਯੂਨੀਵਰਸਿਟੀ ਵਿਖੇ ਲਗਾਇਆ ਗਿਆ ਕੈਂਪ

ਪ੍ਰੈੱਸ ਕਲੱਬ ਮਾਲੇਰਕੋਟਲਾ ਦੀ ਚੋਣ ਹੋਈ

2 ਕਿਲੋ 600 ਗ੍ਰਾਮ ਅਫ਼ੀਮ, ਨਕਦੀ, ਮੋਬਾਇਲ ਫੋਨ ਤੇ ਮੋਟਰਸਾਈਕਲ ਸਮੇਤ ਇਕ ਗ੍ਰਿਫ਼ਤਾਰ

ਵਿਧਾਇਕ ਅਮਰਪਾਲ ਨੇ ਹਲਕਾ ਵਾਸੀਆਂ ਲਈ ਵੱਟਸਐਪ ਹੈਲਪਲਾਈਨ ਨੰਬਰ ਜਾਰੀ ਕੀਤਾ

ਸਿੰਗਲ ਯੂਜ਼ ਪਲਾਸਟਿਕ ਮੁਹਿੰਮ ਤਹਿਤ ਦੁਕਾਨਦਾਰਾਂ ਅਤੇ ਰੇਹੜੀ-ਫੜੀ ਵਾਲਿਆਂ ਦੇ ਕੀਤੇ ਚਲਾਨ

ਗਾਰਮੈਂਟਸ ਦੀ ਦੁਕਾਨ ’ਚੋਂ 1 ਕਿੱਲੋ ਅਫ਼ੀਮ ਬਰਾਮਦ, ਦੋਸ਼ੀ ਗ੍ਰਿਫ਼ਤਾਰ

ਸਾਉਣੀ ਦੀਆਂ ਫਸਲਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਹੋਈ ਮੀਟਿੰਗ

ਗੁਰਮੀਤ ਸਿੰਘ ਬਨੂੜ ਨੇ ਮਾਰਕੀਟ ਕਮੇਟੀ ਸਕੱਤਰ ਦਾ ਅਹੁਦਾ ਸੰਭਾਲਿਆ

ਅਮਰਗੜ੍ਹ : ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ ਨੇ ਅਹੁਦਾ ਸੰਭਾਲਿਆ