ਮਲਕੀਤ ਕੌਰ
ਸੁਲਤਾਨਪੁਰ ਲੋਧੀ/20 ਮਈ : ਕਨੇਡਾ, ਯੂਕੇ, ਆਸਟ੍ਰੇਲੀਆ ਆਦਿ ਦੇਸ਼ਾਂ ਦਾ ਟੂਰਿਸਟ ਵੀਜ਼ਾ ਪ੍ਰਾਪਤ ਕਰਨ ਦੇ ਚਾਹਵਾਨਾਂ ਵਾਸਤੇ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵੱਲੋਂ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਚਾਹਵਾਨ ਸੱਜਣਾਂ ਨੇ ਹਿੱਸਾ ਲਿਆ। ਇਸ ਸੈਮੀਨਾਰ ਉਪਰੰਤ ਜਾਣਕਾਰੀ ਦਿੰਦਿਆਂ ਵਾਹਿਗੁਰੂ ਅਕੈਡਮੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਟੂਰਿਸਟ ਵੀਜ਼ਾ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਅਤੇ ਹੋਰ ਚਾਹਵਾਨ ਵਿਅਕਤੀਆਂ ਵਲੋਂ ਅਪਲਾਈ ਕੀਤਾ ਜਾ ਸਕਦਾ ਹੈ । ਉਨ੍ਹਾਂ ਕਿਹਾ ਕਿ ਅੱਜ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵਿਖੇ ਟੂਰਿਸਟ ਵੀਜ਼ਾ ਪ੍ਰਾਪਤ ਕਰਨ ਸਬੰਧੀ ਵਿਸ਼ੇਸ਼ ਸੈਮੀਨਾਰ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਲਈ ਲਗਾਇਆ ਗਿਆ ਜਿਸ ਵਿੱਚ ਮਾਹਿਰਾਂ ਵਲੋਂ ਜਾਣਕਾਰੀ ਮੁਹੱਈਆ ਕਰਵਾਈ ਗਈ ਅਤੇ ਮਨ ਵਿੱਚ ਵੀਜ਼ਾ ਸਬੰਧੀ ਆਉਂਦੇ ਸਵਾਲਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਗਈ । ਇਸ ਮੌਕੇ ਮਾਹਿਰਾਂ ਨੇ ਦੱਸਿਆ ਕਿ ਇੰਗਲੈਂਡ, ਕੈਨੇਡਾ ਤੇ ਆਸਟ੍ਰੇਲੀਆ ਆਦਿ ਦੇਸ਼ਾਂ ਦਾ ਵੀਜ਼ਾ ਪ੍ਰਾਪਤ ਕਰਨ ਕਰਨ ਸਬੰਧੀ ਕੋਈ ਵੀ ਮੁਸ਼ਕਿਲ ਆਉਂਦੀ ਹੈ ਤਾਂ ਉਹ ਪ੍ਰਬੰਧਕਾਂ ਨਾਲ ਸਲਾਹ ਮਸ਼ਵਰਾ ਕਰਕੇ ਵਿਸ਼ੇਸ਼ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਨੇਡਾ, ਯੂਕੇ, ਆਸਟ੍ਰੇਲੀਆ ਆਦਿ ਦੇਸ਼ਾਂ ਦੇ ਟੂਰਿਸਟ ਵੀਜ਼ੇ ਅਤੇ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਵਿਸੇਸ ਸੈਮੀਨਾਰ ਸਮੇਂ ਸਮੇਂ ਤੇ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵਿਖੇ ਲਗਾਏ ਜਾਂਦੇ ਹਨ , ਜਿਸ ਵਿੱਚ ਵਿਦਿਆਰਥੀ ਕੰਪਨੀ ਦੇ ਵੀਜ਼ਾ ਮਾਹਿਰਾਂ ਨਾਲ ਸਿੱਧੀ ਗੱਲਬਾਤ ਕਰਦੇ ਹਨ ਅਤੇ ਆਪਣੇ ਹਰ ਤਰ੍ਹਾਂ ਦੇ ਸਵਾਲਾਂ ਦਾ ਮੌਕੇ ਤੇ ਹੱਲ ਪ੍ਰਾਪਤ ਕਰਦੇ ਹਨ।ਅੱਜ ਲਗਾਏ ਗਏ ਸੈਮੀਨਾਰ ਵਿੱਚ ਵਾਹਿਗੁਰੂ ਅਕੈਡਮੀ ਦੇ ਸਟਾਫ ਤੇ ਮਾਹਿਰਾਂ ਵਲੋਂ ਵਧੀਆ ਤਰੀਕੇ ਨਾਲ ਵੀਜ਼ਾ ਦੀਆਂ ਸ਼ਰਤਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਅਤੇ ਵਧੀਆ ਤਰੀਕੇ ਨਾਲ ਫਾਇਲ ਲਗਾ ਕੇ ਵੀਜਾ ਪ੍ਰਾਪਤ ਕਰਨ ਵਿੱਚ ਮਦਦ ਕਰਨ ਬਾਰੇ ਦੱਸਿਆ ਗਿਆ ਜਿਸ ਲਈ ਚਾਹਵਾਨ ਵਿਅਕਤੀ ਖੱਜਲ ਖੁਆਰੀ ਤੋਂ ਬਚ ਜਾਂਦੇ ਹਨ। ਇਸ ਮੌਕੇ ਸਮੂਹ ਸਟਾਫ ਨੇ ਹਾਜਰੀ ਲਗਵਾਈ।