BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਪੰਜਾਬ

ਪਸ਼ੂ ਪਾਲਣ ਕਿੱਤੇ ਸੂਬੇ ਦੀ ਨੁਹਾਰ ਬਦਲ ਸਕਦੇ ਹਨ : ਕੁਲਦੀਪ ਸਿੰਘ ਧਾਲੀਵਾਲ

May 21, 2022 01:34 PM

ਸੁਖਵਿੰਦਰ ਸਿੰਘ ਗਿੱਲ
ਲੁਧਿਆਣਾ/20 ਮਈ : ਪਸ਼ੂ ਪਾਲਣ ਕਿੱਤਿਆਂ ਰਾਹੀਂ ਕਿਸਾਨ ਦੀ ਆਰਥਿਕਤਾ ਨੂੰ ਬਿਹਤਰ ਕੀਤਾ ਜਾ ਸਕਦਾ ਹੈ। ਇਹ ਕਿੱਤੇ ਕਿਸਾਨ ਨੂੰ ਰੋਜ਼ਾਨਾ ਕਮਾਈ ਦੇਣ ਦੇ ਸਮਰੱਥ ਹਨ।ਇਸ ਲਈ ਸਾਨੂੰ ਪਸ਼ੂਧਨ ਕਿੱਤਿਆਂ ਦੀ ਬਿਹਤਰੀ ਅਤੇ ਉਨਤੀ ਵਾਸਤੇ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਰਗੀ ਸੰਸਥਾ ਤੋਂ ਫਾਇਦਾ ਲੈਣਾ ਚਾਹੀਦਾ ਹੈ।ਇਹ ਵਿਚਾਰ ਸ. ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਪਰਵਾਸੀ ਭਾਰਤੀ ਮਾਮਲੇ, ਪੰਜਾਬ ਸਰਕਾਰ ਨੇ ਅੱਜ ਯੂਨੀਵਰਸਿਟੀ ਦੇ ਪਲੇਠੇ ਦੌਰੇ ਦੌਰਾਨ ਸਾਂਝੇ ਕੀਤੇ।ਸ. ਧਾਲੀਵਾਲ ਨੇ ਯੂਨੀਵਰਸਿਟੀ ਵਿਖੇ ਜਲਵਾਯੂ ਅਨੁਕੂਲ ਪਸ਼ੂ ਸ਼ੈੱਡ ਅਤੇ ਕਾਲਜ ਆਫ਼ ਫ਼ਿਸ਼ਰੀਜ਼ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ। ਇਸ ਮੌਕੇ ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ, ਵੈਟਨਰੀ ਯੂਨੀਵਰਸਿਟੀ ਨੇ ਕਿਹਾ ਕਿ ਪਸ਼ੂਧਨ ਕਿੱਤਿਆਂ ਵਿਚ ਸਾਲਾਨਾ 8 ਪ੍ਰਤੀਸ਼ਤ ਦੀ ਦਰ ਨਾਲ ਵਿਕਾਸ ਹੋ ਰਿਹਾ ਹੈ ਜਦਕਿ ਖੇਤੀਬਾੜੀ ਵਿਚ ਇਹ ਵਾਧਾ ਦਰ 3.4 ਪ੍ਰਤੀਸ਼ਤ ਹੈ, ਇਸ ਲਈ ਸਾਨੂੰ ਪਸ਼ੂਧਨ ਕਿੱਤਿਆਂ ਵਿਚ ਬਿਹਤਰ ਨਸਲ ਦੇ ਪਸ਼ੂ ਲਿਆ ਕੇ ਵਧੇਰੇ ਉਤਪਾਦਨ ਲੈਣਾ ਚਾਹੀਦਾ ਹੈ ਅਤੇ ਦੁੱਧ ਅਤੇ ਪਸ਼ੂਧਨ ਉਤਪਾਦਾਂ ਦੀ ਪ੍ਰਾਸੈਸਿੰਗ ਕਰਕੇ ਕਿਸਾਨ ਦਾ ਮੁਨਾਫ਼ਾ ਵਧਾਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਪਸ਼ੂਧਨ ਖੇਤਰ ਵਿਚ ਸਰਕਾਰ ਨੂੰ ਹੋਰ ਸਰਮਾਇਆ ਨਿਵੇਸ਼ ਕਰਨਾ ਚਾਹੀਦਾ ਹੈ ਜਿਸ ਨਾਲ ਕਿ ਕਿਸਾਨਾਂ ਦੀ ਬਿਹਤਰੀ ਲਈ ਵਧੇਰੇ ਕੰਮ ਕੀਤਾ ਜਾ ਸਕੇ। ਸ. ਧਾਲੀਵਾਲ ਨੇ 150 ਪਸ਼ੂਆਂ ਦੇ ਜਲਵਾਯੂ ਅਨੁਕੂਲ ਪਸ਼ੂ ਸ਼ੈਡ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਡੇਅਰੀ ਕਿੱਤੇ ਨੂੰ ਹੋਰ ਪ੍ਰਫੁਲਿਤ ਕਰਨ ਲਈ ਯੂਨੀਵਰਸਿਟੀ ਵੱਲੋਂ ਇਸ ਕਿਸਮ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਛੋਟੇ ਕਿਸਾਨਾਂ ਲਈ ਵੀ ਇਸ ਕਿਸਮ ਦੇ ਨਮੂਨੇ ਦੇ ਸ਼ੈਡ ਬਨਾਉਣ ਲਈ ਯੂਨੀਵਰਸਿਟੀ ਤਕਨੀਕ ਵਿਕਸਤ ਕਰੇ। ਇਹ ਪ੍ਰਾਜੈਕਟ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਵਿਤੀ ਸਹਿਯੋਗ ਨਾਲ ਲਗਾਇਆ ਗਿਆ ਹੈ ਅਤੇ ਇਸ ਵਿਚ ਨਾਬਾਰਡ ਬੈਂਕ ਅਤੇ ਪੰਜਾਬ ਸਟੇਟ ਕਾਊਂਸਲ ਆਫ਼ ਸਾਇੰਸ ਅਤੇ ਤਕਨਾਲੋਜੀ ਵੱਲੋਂ ਯੋਗਦਾਨ ਪਾਇਆ ਗਿਆ ਹੈ। ਕਾਲਜ ਆਫ਼ ਫ਼ਿਸ਼ਰੀਜ਼ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੇ ਸੂਬੇ ਵਿਚ ਮੱਛੀ ਉਤਪਾਦਾਂ ਦੀ ਮੰਡਕਾਰੀ ਦੀ ਬਹੁਤ ਸੰਭਾਵਨਾ ਹੈ ਇਸ ਲਈ ਇਸ ਖੇਤਰ ਵਿਚ ਹੁਨਰਮੰਦ ਕਿਰਤੀਆਂ ਅਤੇ ਪੇਸ਼ੇਵਰਾਂ ਨੂੰ ਬਿਹਤਰ ਸਿਖਲਾਈ ਦੇਣ ਲਈ ਇਹ ਕਾਲਜ ਹੋਰ ਵਧੇਰੇ ਯੋਗਦਾਨ ਪਾਵੇਗਾ। ਸ. ਧਾਲੀਵਾਲ ਨੂੰ ਬਹੁ-ਵਿਸ਼ੇਸ਼ਤਾ ਵੈਟਨਰੀ ਹਸਪਤਾਲ ਦਾ ਵੀ ਦੌਰਾ ਕਰਵਾਇਆ ਗਿਆ। ਉਨ੍ਹਾਂ ਨੇ ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ ਨਾਲ ਯੂਨੀਵਰਸਿਟੀ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਵੀ ਕੀਤੀ ਜਿਸ ਵਿਚ ਪਸ਼ੂ ਪਾਲਣ ਕਿੱਤਿਆਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਸਰਾਹਿਆ ਅਤੇ ਨਿਮਨ ਤੇ ਮੱਧਵਰਗੀ ਕਿਸਾਨਾਂ ਨੂੰ ਵੀ ਉੱਪਰ ਚੁੱਕਣ ਲਈ ਨਵੀਆਂ ਨੀਤੀਆਂ ਤਿਆਰ ਕਰਨ ਲਈ ਕਿਹਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਅਤੇ ਐਸਡੀਐਨ ਟਰੱਸਟ, ਬੈਂਗਲੁਰੂ ਨੇ ਐਮ.ਓ.ਯੂ. ਤੇ ਹਸਤਾਖਰ ਕੀਤੇ

ਐਸਡੀਐਮ ਜੈਤੋ ਤੋਂ ਛੱਪੜ ਦੀ ਸਫਾਈ ਤੇ ਚਾਰ-ਦਿਵਾਰੀ ਕਰਨ ਦੀ ਕੀਤੀ ਮੰਗ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

ਤੇਜ਼ ਰਫ਼ਤਾਰ ਬੱਸ ਨੇ ਪੈਦਲ ਜਾ ਰਹੇ ਸ਼ਰਧਾਲੂ ਦਰੜੇ, ਇੱਕ ਦੀ ਮੌਤ, 2 ਜ਼ਖ਼ਮੀ

ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ’ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

‘ਇਕ ਸੁਨੇਹਾ’ ਗੀਤ ਦੇ ਪੋਸਟਰ ਦੀ ਹੋਈ ਘੁੰਢ ਚੁਕਾਈ

ਮੀਂਹ ਪੈਂਦੇ ਸਾਰ ਹੀ ਟੋਭੇ ਦਾ ਰੂਪ ਧਾਰ ਲੈਂਦਾ ਹੈ ਸਰਹਿੰਦ ਮੰਡੀ ਦਾ ਮੇਨ ਬਾਜ਼ਾਰ

ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪੂਰਿਆ ਜਾ ਰਿਹੈ ਮਲਕਸਰ ਛੱਪੜ