BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਪੰਜਾਬ

ਜ਼ਮੀਨ ਹੇਠਲੇ ਪਾਣੀ ਦੇ ਪੱਧਰ ’ਚ ਆ ਰਹੀ ਗਿਰਾਵਟ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਤਕਨੀਕ ਅਪਣਾਉਣ ਦੀ ਜ਼ਰੂਰਤ : ਡਿਪਟੀ ਕਮਿਸ਼ਨਰ

May 21, 2022 01:38 PM

- ਝੋਨੇ ਸਿੱਧੀ ਬਿਜਾਈ ਤਕਨੀਕ ਨਾਲ ਝੋਨੇ ਦੀ ਕਾਸ਼ਤ ਕਰਨ ਦੀ ਪਿੰਡ ਭਰਿਆਲ ਲਾਹੜੀ ਤੋਂ ਕੀਤੀ ਸ਼ੁਰੂਆਤ

ਭੁਪਿੰਦਰ ਸਿੰਘ
ਸਾਹਪੁਰ ਕੰਡੀ/20 ਮਈ : ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿੱਚ ਆ ਰਹੀ ਲਗਾਤਾਰ ਗਿਰਾਵਟ ਤੋਂ ਚਿੰਤਿਤ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਕਾਸ਼ਤ ਦੇ ਰਵਾਇਤੀ ਕੱਦੂ ਵਾਲੇ ਝੋਨੇ ਦੀ ਬਿਜਾਏ ਕਿਸਾਨਾਂ ਨੂੰ ਝੋਨੇ ਦੀਆ ਅਜਿਹੀਆਂ ਤਕਨੀਕਾਂ ਅਪਨਉਣ ਦੀ ਜ਼ਰੂਰਤ ਹੈ, ਜਿਸ ਨਾਲ ਪਾਣੀ ਦੀ ਘੱਟ ਖਪਤ ਹੋਵੇ ਅਤੇ ਖੇਤੀ ਲਾਗਤ ਖਰਚੇ ਵੀ ਘੱਟ ਹੋਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਹਰਬੀਰ ਸਿੰਘ (ਆਈ ਏ ਐਸ) ਨੇ ਜ਼ਿਲ੍ਹਾ ਪਠਾਨਕੋਟ ਵਿੱਚ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨਾਲ ਝੋਨੇ ਦੀ ਕਾਸਤ ਕਰਨ ਦੀ ਸ਼ੁਰੂਆਤ ਅਗਾਂਹਵਧੂ ਕਿਸਾਨ ਦੇ ਖੇਤਾਂ ਵਿੱਚ ਕਰਨ ਮੌਕੇ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਤੇ ਲੱਕੀ ਸੀਡ ਡਰਿਲ ਅਤੇ ਡੀ ਐਸ ਆਰ ਤਕਨੀਕ ਨਾਲ ਝੋਨੇ ਦੀ ਬਿਜਾਈ ਕਰਕੇ ਪ੍ਰਦਰਸ਼ਤ ਵੀ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ, ਡਾ. ਪ੍ਰਿਤਪਾਲ ਸਿੰਘ, ਡਾ.ਅਰਜੁਨ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸ੍ਰੀ ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਡਾ. ਵਿਕਰਾਂਤ ਧਵਨ, ਡਾ. ਸੁਖਪ੍ਰੀਤ ਸਿੰਘ ਡਿਪਟੀ ਪੀ ਡੀ,ਸਮੂਹ ਸਟਾਫ ਸਮੇਤ ਵੱਡੀ ਗਿਣਤੀ ਵਿੱਚ ਸਰਪੰਚ ਹਾਜ਼ਰ ਸਨ। ਕਿਸਾਨਾਂ ਨੂੰ ਸੰਬੋਧਨ ਕਰਦਿਆ ਡਿਪਟੀ ਕਮਿਸ਼ਨਰ ਸ਼੍ਰੀ ਹਰਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਦਿਨ ਬ ਦਿਨ ਹੇਠਾਂ ਜਾ ਰਿਹਾ ਹੈ ਜਿਸ ਕਾਰਨ ਭਵਿੱਖ ਦੀ ਖੇਤੀ ਖਤਰੇ ਵਿੱਚ ਪੈ ਗਈ ਹੈ। ਉਨਾਂ ਕਿਹਾ ਕਿ ਜੇਕਰ ਭਵਿੱਖ ਦੀ ਖੇਤੀ ਨੂੰ ਸੁਰੱਖਿਅਤ ਰੱਖਣਾ ਹੈ ਤਾਂ ਜ਼ਰੂਰੀ ਹੈ ਕਿ ਕਿ ਝੋਨੇ ਦੀ ਰਵਾਇਤੀ ਕੱਦੂ ਕਰਨ ਦੀ ਤਕਨੀਕ ਦੀ ਬਜਾਏ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ। ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 20-25 ਫੀਸਦੀ ਮਜ਼ਦੂਰੀ ਅਤੇ 15-20% ਪਾਣੀ ਦੀ ਬੱਚਤ ਹੁੰਦੀ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਨਾਉਣ ਵਾਲੇ ਕਿਸਾਨਾਂ ਨੂੰ 1500/- ਰੁਪਏ ਪ੍ਰਤੀ ਏਕੜ ਪ੍ਰੋਤਸ਼ਾਹਨ ਰਕਮ ਵੱਜੋਂ ਦਿੱਤੇ ਜਾਣਗੇ ਜੋ ਤਸਦੀਕ ਕਰਨ ਉਪਰੰਤ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਾਏ ਜਾਣਗੇ। ਉਨਾਂ ਕਿਹਾ ਕਿ ਜ਼ਿਲੇ ਅੰਦਰ ਸਮੂਹ ਪੰਚਾਇਤੀ ਜ਼ਮੀਨਾਂ ਤੇ ਝੋਨੇ ਦੀ ਕਾਸ਼ਤ, ਸਿੱਧੀ ਬਿਜਾਈ ਤਕਨੀਕ ਨਾਲ ਕਰਾਈ ਜਾਵੇਗੀ। ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਅਜਿਹੀ ਤਕਨੀਕ ਹੈ ਜਿਸ ਨਾਲ ਪਾਣੀ ਦੀ ਘੱਟ ਖਪਤ ਕਰਕੇ ਮਿਆਰੀ ਝੋਨੇ ਦੀ ਪੈਦਾਵਾਰ ਲਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਟੀਚੇ ਨੂੰ ਪੂਰਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਭੂਮੀ ਰੱਖਿਆ ਵਿਭਾਗ ਅਤੇ ਬਾਗਬਾਨੀ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਅਤੇ ਐਸਡੀਐਨ ਟਰੱਸਟ, ਬੈਂਗਲੁਰੂ ਨੇ ਐਮ.ਓ.ਯੂ. ਤੇ ਹਸਤਾਖਰ ਕੀਤੇ

ਐਸਡੀਐਮ ਜੈਤੋ ਤੋਂ ਛੱਪੜ ਦੀ ਸਫਾਈ ਤੇ ਚਾਰ-ਦਿਵਾਰੀ ਕਰਨ ਦੀ ਕੀਤੀ ਮੰਗ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

ਤੇਜ਼ ਰਫ਼ਤਾਰ ਬੱਸ ਨੇ ਪੈਦਲ ਜਾ ਰਹੇ ਸ਼ਰਧਾਲੂ ਦਰੜੇ, ਇੱਕ ਦੀ ਮੌਤ, 2 ਜ਼ਖ਼ਮੀ

ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ’ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

‘ਇਕ ਸੁਨੇਹਾ’ ਗੀਤ ਦੇ ਪੋਸਟਰ ਦੀ ਹੋਈ ਘੁੰਢ ਚੁਕਾਈ

ਮੀਂਹ ਪੈਂਦੇ ਸਾਰ ਹੀ ਟੋਭੇ ਦਾ ਰੂਪ ਧਾਰ ਲੈਂਦਾ ਹੈ ਸਰਹਿੰਦ ਮੰਡੀ ਦਾ ਮੇਨ ਬਾਜ਼ਾਰ

ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪੂਰਿਆ ਜਾ ਰਿਹੈ ਮਲਕਸਰ ਛੱਪੜ