BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਪੰਜਾਬ

ਸੀਟੂ ਵਰਕਰਾਂ ਵੱਲੋਂ ਮਹਿੰਗਾਈ ਖ਼ਿਲਾਫ਼ ਨਾਅਰੇਬਾਜ਼ੀ

May 21, 2022 01:57 PM

- ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ ਪੱਤਰ

ਹਰਜਿੰਦਰ ਦੁੱਗਾਂ
ਸੰਗਰੂਰ/20 ਮਈ : ਦੇਸ਼ ਅੰਦਰ ਲਗਾਤਾਰ ਵਧ ਰਹੀ ਮਹਿੰਗਾਈ ਦੇ ਖ਼ਿਲਾਫ਼ ਅੱਜ ਸੈਂਟਰ ਆਫ ਇੰਡੀਆ ਟ੍ਰੇਡ ਯੂਨੀਅਨ (ਸੀਟੂ) ਵੱਲੋਂ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਸੰਗਰੂਰ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਭੇਜਿਆ ਗਿਆ। ਸੀਟੂ ਵਰਕਰ ਚਮਕ ਭਵਨ ਸੰਗਰੂਰ ਵਿਖੇ ਇਕੱਤਰ ਹੋਏ ਤੇ ਮਹਿੰਗਾਈ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਡਿਪਟੀ ਕਮਿਸ਼ਨਰ ਦਫਤਰ ਪਹੁੰਚੇ। ਇਥੇ ਜਦ ਕੋਈ ਜ਼ਿੰਮੇਵਾਰ ਅਧਿਕਾਰੀ ਮੰਗ ਪੱਤਰ ਲੈਣ ਨਾ ਆਇਆ ਤਾਂ ਸੀਟੂ ਵਰਕਰ ਡੀਸੀ ਦਫਤਰ ਅੰਦਰ ਦਾਖਲ ਹੋ ਗਏ ਤੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਇਸ ਉਪਰੰਤ ਤਹਿਸੀਲਦਾਰ ਕੇ ਸੀ ਗੁਪਤਾ ਨੇ ਪਹੁੰਚ ਕੇ ਮੰਗ ਪੱਤਰ ਹਾਸਲ ਕੀਤਾ। ਸੀਟੂ ਦੇ ਜ਼ਿਲ੍ਹਾ ਸਕੱਤਰ ਇੰਦਰਪਾਲ ਪੁੰਨਾਵਾਲ ਨੇ ਦੱਸਿਆ ਕਿ ਅੱਜ ਦੇਸ ਦਾ ਹਰ ਤਬਕਾ ਮਹਿੰਗਾਈ ਦੀ ਮਾਰ ਤੋਂ ਦੁਖੀ ਹੈ। ਉਨ੍ਹਾਂ ਕਿਹਾ ਕਿ ਘਰੇਲੂ ਵਰਤੋਂ ਦੀਆਂ ਜਰੂਰੀ ਵਸਤੂਆਂ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ ਦੇਸ ਦੇ ਮਿਹਨਤਕਸ ਕਿਰਤੀ ਲੋਕਾਂ ਦਾ ਜੀਣਾ ਮੁਹਾਲ ਹੋ ਗਿਆ।
ਉਨ੍ਹਾਂ ਕਿਹਾ ਕਿ ਅੱਜ ਸੀਟੂ ਪੂਰੇ ਦੇਸ਼ ਅੰਦਰ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜ ਕੇ ਮੰਗ ਕਰਦੀ ਹੈ ਕਿ 14 ਜਰੂਰੀ ਵਸਤਾਂ ਸਰਕਾਰੀ ਰਾਸਣ ਡੀਪੂਆਂ ਰਾਹੀਂ ਰਿਆਇਤਾਂ ਨਾਲ ਮੁਹੱਈਆ ਕਰਵਾਈਆਂ ਜਾਣ, ਹਰੇਕ ਪਰਿਵਾਰ ਨੂੰ 10 ਕਿਲੋ ਅਨਾਜ ਅਤੇ ਦੋ ਕਿਲੋ ਦਾਲ ਪ੍ਰਤੀ ਮਹੀਨਾ ਦਿਤੀ ਜਾਵੇ। ਆਮਦਨ ਟੈਕਸ ਦੇ ਘੇਰੇ ਚੋਂ ਬਾਹਰ ਹਰੇਕ ਪਰਿਵਾਰ ਨੂੰ 7500 ਰੁਪਏ ਮਹੀਨਾ ਨਕਦ ਰਾਸ਼ੀ ਦਿੱਤੀ ਜਾਵੇ। ਪੈਟਰੋਲੀਅਮ ਪਦਾਰਥਾਂ ਨੂੰ ਟੈਕਸ ਖਤਮ ਕਰਕੇ ਜੀਐਸਟੀ ਦੇ ਦੌਰੇ ਵਿਚ ਲਿਆਂਦਾ ਜਾਵੇ।
ਮਨਰੇਗਾ ਦੀ ਦਿਹਾੜੀ 750 ਰੁਪਏ ਕੀਤੀ ਜਾਵੇ ਅਤੇ ਸਾਲ ਵਿੱਚ 200 ਦਿਨ ਕੰਮ ਦਿੱਤਾ ਜਾਵੇ। ਸਰਕਾਰੀ ਹਸਪਤਾਲਾਂ ਵਿਚ ਇਲਾਜ ਬਿਲਕੁਲ ਮੁਫਤ ਕੀਤਾ ਜਾਵੇ ਤੇ ਸਾਰੀਆਂ ਦਵਾਈਆਂ ਮੁਹਈਆ ਕਰਵਾਈਆਂ ਜਾਣ। ਇਸ ਮੌਕੇ ਬੋਲਦਿਆਂ ਆਂਗਣਵਾੜੀ ਯੂਨੀਅਨ ਦੀ ਬਲਾਕ ਪ੍ਰਧਾਨ ਮਨਦੀਪ ਕੁਮਾਰੀ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਨੂੰ ਰੋਕਿਆ ਗਿਆ ਮਾਣ ਭੱਤਾ ਤੁਰੰਤ ਦਿਤਾ ਜਾਵੇ, ਬਿਲਡਿੰਗਾਂ ਦੇ ਕਿਰਾਏ ਤੁਰੰਤ ਦਿੱਤੇ ਜਾਣ, ਇਸ ਤੋਂ ਇਲਾਵਾ ਅੰਗਣੜਾੜੀ ਵਰਕਰਾਂ ਦੀਆਂ ਹੋਰ ਜੋ ਵੀ ਮੰਗਾਂ ਹਨ ਉਨ੍ਹਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ। ਇਸ ਮੌਕੇ ਜਨਵਾਦੀ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਤਹਿਸੀਲ ਸਕੱਤਰ ਸਤਵੀਰ ਤੁੰਗਾਂ, ਕਰਮ ਸਿੰਘ ਉਪਲੀ, ਕਸਤੂਰੀ ਲਾਲ, ਸਰਬਜੀਤ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਅਤੇ ਐਸਡੀਐਨ ਟਰੱਸਟ, ਬੈਂਗਲੁਰੂ ਨੇ ਐਮ.ਓ.ਯੂ. ਤੇ ਹਸਤਾਖਰ ਕੀਤੇ

ਐਸਡੀਐਮ ਜੈਤੋ ਤੋਂ ਛੱਪੜ ਦੀ ਸਫਾਈ ਤੇ ਚਾਰ-ਦਿਵਾਰੀ ਕਰਨ ਦੀ ਕੀਤੀ ਮੰਗ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

ਤੇਜ਼ ਰਫ਼ਤਾਰ ਬੱਸ ਨੇ ਪੈਦਲ ਜਾ ਰਹੇ ਸ਼ਰਧਾਲੂ ਦਰੜੇ, ਇੱਕ ਦੀ ਮੌਤ, 2 ਜ਼ਖ਼ਮੀ

ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ’ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

‘ਇਕ ਸੁਨੇਹਾ’ ਗੀਤ ਦੇ ਪੋਸਟਰ ਦੀ ਹੋਈ ਘੁੰਢ ਚੁਕਾਈ

ਮੀਂਹ ਪੈਂਦੇ ਸਾਰ ਹੀ ਟੋਭੇ ਦਾ ਰੂਪ ਧਾਰ ਲੈਂਦਾ ਹੈ ਸਰਹਿੰਦ ਮੰਡੀ ਦਾ ਮੇਨ ਬਾਜ਼ਾਰ

ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪੂਰਿਆ ਜਾ ਰਿਹੈ ਮਲਕਸਰ ਛੱਪੜ