BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਚੰਡੀਗੜ੍ਹ

ਚੰਡੀਗੜ੍ਹ : ਮਨੀਮਾਜਰਾ ’ਚ ਪੈਦਲ ਜਾ ਰਹੇ ਨੌਜਵਾਨ ਦਾ ਕਤਲ

May 23, 2022 10:52 AM

ਦਸਬ
ਮਨੀਮਾਜਰਾ/22 ਮਈ : ਚੰਡੀਗੜ੍ਹ ਦੇ ਮਨੀਮਾਜਰਾ ’ਚ ਬੀਤੀ ਦੇਰ ਰਾਤ ਪੈਦਲ ਜਾ ਰਹੇ ਨੌਜਵਾਨ ’ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਵਾਲਮੀਕ ਮੁਹੱਲੇ ਦੇ ਰਹਿਣ ਵਾਲੇ ਸੂਰਜ ਵਜੋਂ ਹੋਈ ਹੈ, ਜੋ ਕਿ ਨਗਰ ਨਿਗਮ ’ਚ ਠੇਕੇ ’ਤੇ ਕੰਮ ਕਰਦਾ ਸੀ। ਜਾਣਕਾਰੀ ਮੁਤਾਬਕ ਉਹ ਪਰਿਵਾਰ ਦਾ ਗੁਜ਼ਾਰਾ ਕਰਨ ਲਈ ਬੈਂਡ-ਬਾਜੇ ਦੀ ਟੀਮ ’ਚ ਵੀ ਕੰਮ ਕਰਦਾ ਸੀ। ਸ਼ਨੀਵਾਰ ਰਾਤ ਨੂੰ ਉਹ ਇਕ ਪ੍ਰੋਗਰਾਮ ਤੋਂ ਵਾਪਸ ਪਰਤ ਰਿਹਾ ਸੀ। ਜਦੋਂ ਉਹ ਚਿਲਡਰਨ ਪਾਰਕ ਨੇੜੇ ਪੁੱਜਿਆ ਤਾਂ ਉਸ ਦੇ ਸਾਹਮਣੇ ਤੋਂ ਮੂੰਹ ਢੱਕੇ ਹੋਏ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ। ਉਨ੍ਹਾਂ ਨੇ ਸੂਰਜ ’ਤੇ ਕਾਫੀ ਵਾਰ ਕੀਤੇ ਅਤੇ ਉਸ ਨੂੰ ਲਹੂ-ਲੁਹਾਨ ਕਰ ਦਿੱਤਾ। ਸੂਰਜ ਨੂੰ ਇਸ ਹਾਲਤ ’ਚ ਦੇਖ ਕੁੱਝ ਲੋਕਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ’ਚ ਕੈਦ ਹੋ ਗਈ। ਇਸ ’ਚ ਸਾਫ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਉਸ ਵੱਲ ਆਏ ਨੌਜਵਾਨ ਸੂਰਜ ਨੂੰ ਮਾਰਦੇ ਹੋਏ ਉੱਥੋਂ ਨਿਕਲ ਜਾਂਦੇ ਹਨ। ਫਿਲਹਾਲ ਚੰਡੀਗੜ੍ਹ ਪੁਲਿਸ ਵੱਲੋਂ ਇਸ ਫੁਟੇਜ਼ ਦੇ ਆਧਾਰ ’ਤੇ ਜਾਂਚ ਕੀਤੀ ਜਾ ਰਹੀ ਹੈ। ਥਾਣਾ ਮਨੀਮਾਜਰਾ ’ਚ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ’ਚ ਛਾਪੇਮਾਰੀ ਕੀਤੀ ਜਾ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਕੇਂਦਰ ਸਰਕਾਰ ਮਹਿੰਗਾਈ ਵਧਾ ਕੇ ਜਨਤਾ ਦਾ ਗੱਲਾ ਘੁਟਣਾ ਬੰਦ ਕਰੇ : ਅਜੇ ਮੰਗੂਪੁਰ

ਚੰਡੀਗੜ੍ਹ ’ਚ ਵੀ ਜ਼ਬਰਦਸਤ ਪ੍ਰਦਰਸ਼ਨ, ਪੁਲਿਸ ਨੇ ਚਲਾਈਆਂ ਜਲ ਤੋਪਾਂ

ਦਲੇਰ ਮਹਿੰਦੀ ਨੂੰ ਹਾਈ ਕੋਰਟ ਤੋਂ ਨਹੀਂ ਮਿਲੀਂ ਰਾਹਤ

ਡੱਡੂਮਾਜਰਾ ’ਚ ਗੈਰ-ਅਧਿਕਾਰਤ ਤੇ ਨਾਜਾਇਜ਼ ਕਬਜ਼ਾਧਾਰਕਾਂ ਤੋਂ ਖਾਲੀ ਕਰਵਾਈ ਗਈ ਜ਼ਮੀਨ

ਪਰਵਾਸੀ ਸ਼ਾਇਰ ਜਸਪਾਲ ਸਿੰਘ ਦੇਸੂਵੀ ਦੀ ਪੁਸਤਕ ਲੋਕ ਅਰਪਣ

ਚੰਡੀਗੜ੍ਹ : ਪਾਣੀ ਦਾ ਪੱਧਰ ਵਧਣ ਕਾਰਨ ਸੁਖਨਾ ਝੀਲ ਦਾ ਫਲੱਡ ਗੇਟ ਖੋਲ੍ਹਿਆ, ਕਈ ਇਲਾਕੇ ਹੋਏ ਜਲ-ਥਲ

ਵਿਸ਼ਵ ਜਨਸੰਖਿਆ ਦਿਵਸ ’ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਸੀਟੂ ਦੀ ਸੂਬਾਈ ਵਰਕਿੰਗ ਕਮੇਟੀ ਦੀ 10 ਨੂੰ ਹੋਣ ਵਾਲੀ ਮੀਟਿੰਗ ਮੁਲਤਵੀ

ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 14ਵੀਂ ਬਰਸੀ 3 ਅਗਸਤ ਨੂੰ ਮਨਾਈ ਜਾਵੇਗੀ : ਸੇਖੋਂ

ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨ