BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਪੰਜਾਬ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਕਤਲ

May 30, 2022 10:45 AM

- ਹੱਤਿਆ ਲਈ ਵਰਤੇ ਗਏ ਕਈ ਹਥਿਆਰ, ਦੋ ਸਾਥੀ ਗੰਭੀਰ ਜ਼ਖ਼ਮੀ
- ਲਾਰੇਂਸ ਬਿਸ਼ਨੋਈ ਨੇ ਲਈ ਕਤਲ ਦੀ ਜ਼ਿੰਮੇਵਾਰੀ
- ਵੱਖ-ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਗੁਰਜੀਤ ਸ਼ੀਹ/ਦਸਬ
ਮਾਨਸਾ/ਚੰਡੀਗੜ੍ਹ/29 ਮਈ : ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸ਼ੁਭਜੀਤ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ’ਤੇ ਇਹ ਹਮਲਾ ਪਿੰਡ ਜਵਾਹਰਕੇ ਨੇੜੇ ਹੋਇਆ। ਗੋਲੀਆਂ ਲੱਗਣ ਕਾਰਨ ਸਿੱਧੂ ਮੂਸੇਵਾਲਾ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਤੁਰੰਤ ਮਾਨਸਾ ਦੇ ਸਰਕਾਰੀ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਡਾਕਟਰਾਂ ਨੇ ਮਿ੍ਰਤਕ ਐਲਾਨ ਦਿੱਤਾ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਵਾਰਦਾਤ ਦੌਰਾਨ ਹਮਲਾਵਰਾਂ ਨੇ ਲਗਭਗ 30 ਤੋਂ 35 ਫਾਇਰ ਕੀਤੇ ਅਤੇ ਸਿੱਧੂ ਦੇ ਲਗਭਗ 20 ਗੋਲੀਆਂ ਲੱਗੀਆਂ।
ਪ੍ਰਾਪਤ ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਕ ਵਿਚ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਸਮੇਤ ਥਾਰ ਗੱਡੀ ’ਤੇ ਆਪਣੇ ਪਿੰਡ ਮੂਸਾ ਵਿਖੇ ਜਾ ਰਹੇ ਸਨ। ਅਚਾਨਕ ਇਕ ਕਾਲੇ ਰੰਗ ਦੀ ਇਨਡੈਵਰ ਗੱਡੀ ਵਿਚ ਸਵਾਰ ਹੋ ਕੇ ਆਏ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਅਤੇ ਕਈ ਗੋਲੀਆਂ ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿਚ ਲੱਗੀਆਂ। ਇਸ ਮੌਕੇ ਉਨ੍ਹਾਂ ਨਾਲ ਥਾਰ ਵਿਚ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸਾ ਵੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਇਸ ਘਟਨਾ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਅਤੇ ਪੂਰੇ ਦੇਸ਼-ਵਿਦੇਸ਼ ’ਚ ਸੋਗ ਦੀ ਲਹਿਰ ਦੌੜ ਗਈ।
ਇਸ ਦੌਰਾਨ ਪੰਜਾਬ ਦੇ ਡੀਜੀਪੀ ਵੀ.ਕੇ ਭਾਵਰਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਧੂ ਮੂਸੇਵਾਲਾ ਨੂੰ ਚਾਰ ਕਮਾਂਡੋ ਦਿੱਤੇ ਗਏ ਸਨ, ਪਰ ਪਿਛਲੇ ਦਿਨੀਂ ਉਨ੍ਹਾਂ ਤੋਂ ਦੋ ਕਮਾਂਡੋ ਵਾਪਸ ਲੈ ਲਏ ਗਏ ਸਨ। ਉਨ੍ਹਾਂ ਦੱਸਿਆ ਕਿ ਅੱਜ ਜਦੋਂ ਸਿੱਧੂ ਮੂਸੇਵਾਲਾ ’ਤੇ ਹਮਲਾ ਹੋਇਆ ਤਾਂ ਉਨ੍ਹਾਂ ਨਾਲ ਸਰਕਾਰੀ ਸੁਰੱਖਿਆ ਕਰਮੀ ਨਹੀਂ ਸਨ, ਕਿਉਂਕਿ ਉਹ ਉਨ੍ਹਾਂ ਨੂੰ ਨਾਲ ਨਹੀਂ ਲੈ ਕੇ ਗਏ ਸਨ। ਡੀਜੀਪੀ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਕੋਲ ਇੱਕ ਆਪਣੀ ਬੁਲਟ ਪਰੂਫ਼ ਗੱਡੀ ਸੀ, ਪਰ ਅੱਜ ਉਹ ਵੀ ਉਹ ਨਾਲ ਨਹੀਂ ਲੈ ਕੇ ਗਏ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਸਿੱਧੂ ਮੂਸੇਵਾਲਾ ਦੀ ਹੱਤਿਆ ’ਚ ਦੋਸ਼ੀਆਂ ਵੱਲੋਂ 9ਐਮਐਮ, .455 ਬੋਰ ਅਤੇ ਹੋਰ ਕੈਲੀਬਰ ਦੇ ਹਥਿਆਰਾਂ ਦੀ ਵਰਤੋਂ ਕੀਤੀ ਗਈ।
ਇਸੇ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੇਂਸ ਬਿਸ਼ਨੋਈ ਨੇ ਲਈ ਹੈ। ਲਾਰੇਂਸ ਬਿਸ਼ਨੋਈ ਇੱਕ ਗੈਂਗਸਟਰ ਹੈ। ਇਸ ਸਮੇਂ ਉਹ ਰਾਜਸਥਾਨ ਦੀ ਅਜਮੇਰ ਜੇਲ੍ਹ ’ਚ ਬੰਦ ਹੈ। ਉਸ ਨੇ ਫੇਸਬੁੱਕ ਪੋਸਟ ’ਤੇ ਲਿਖਿਆ ਹੈ, ‘‘ਰਾਮ ਰਾਮ ਭਾਈ ਸਭਕੋ....ਅੱਜ ਜੋ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਹੈ, ਉਸ ਦੀ ਜ਼ਿੰਮੇਵਾਰੀ ਮੈਂ ਅਤੇ ਮੇਰਾ ਭਰਾ ਗੋਲਡੀ ਬਰਾੜ ਲੈਂਦਾ ਹੈ। ਅੱਜ ਲੋਕ ਸਾਨੂੰ ਜੋ ਵੀ ਕਹਿਣ, ਇਸ ਨੇ ਸਾਡੇ ਭਰਾ ਵਿੱਕੀ ਮਿੱਠੂਖੇੜਾ ਦੀ ਹੱਤਿਆ ’ਚ ਮਦਦ ਕੀਤੀ ਸੀ। ਅੱਜ ਅਸੀਂ ਆਪਣੇ ਭਰਾ ਦੀ ਮੌਤ ਦਾ ਬਦਲਾ ਲੈ ਲਿਆ ਹੈ।’’
ਉਧਰ ਸੁਨੀਲ ਜਾਖੜ ਨੇ ਟਵੀਟ ਕਰਦਿਆਂ ਕਿਹਾ, ‘‘ਸਿੱਧੂ ਮੂਸੇਵਾਲਾ ਦਾ ਕਤਲ ਬਹੁਤ ਹੀ ਹੈਰਾਨ ਕਰਨ ਵਾਲੀ ਘਟਨਾ ਹੈ। ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੂੰ ਸਸਤਾ ਪ੍ਰਚਾਰ ਹਾਸਲ ਕਰਨ ਲਈ ਸੁਰੱਖਿਆ ਦੇ ਮੁੱਦਿਆਂ ਨਾਲ ਛੇੜਛਾੜ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ।’’
ਇਸ ਦੇ ਨਾਲ ਹੀ ਅੰਮ੍ਰਿਤਸਰ ਤੋਂ ਸਾਬਕਾ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਪੰਜਾਬ ਸਰਕਾਰ ’ਤੇ ਭੜਾਸ ਕੱਢਦਿਆਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਸਿੱਧੂ ਮੂਸੇਵਾਲਾ ’ਤੇ ਹੋਇਆ ਹਮਲਾ ਅਤੇ ਉਸ ਦੀ ਹੋਈ ਮੌਤ ਲਈ ਪੰਜਾਬ ਸਰਕਾਰ ਹੀ ਜ਼ਿੰਮੇਵਾਰ ਹੈ।
ਇਸ ਦੇ ਨਾਲ ਹੀ ਸਾਬਕਾ ਪੀਸੀਸੀ ਪ੍ਰਧਾਨ, ਲੋਕ ਸਭਾ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਕਿਹਾ ਕਿ ਇਹ ਇਕ ਸਿਆਸੀ ਕਤਲ ਹੈ। ਮੈਂ ਕੱਲ੍ਹ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਲਈ ਉਨ੍ਹਾਂ ਦੇ ਪਿੰਡ ਜਾਵਾਂਗਾ। ਪ੍ਰਮਾਤਮਾ ਇਸ ਔਖੇ ਸਮੇਂ ’ਚ ਸਾਰੇ ਪਰਿਵਾਰ ਨੂੰ ਬਲ ਬਖਸੇ।
ਇਸੇ ਦੌਰਾਨ ਸ੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਗਾਇਕੀ ਦੇ ਖੇਤਰ ਵਿੱਚ ਅੰਤਰਰਾਸ਼ਟਰੀ ਪੱਧਰ ’ਤੇ ਨਾਮਣਾ ਖੱਟਣ ਵਾਲੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਬੇਵਕਤ ਅਕਾਲ ਚਲਾਣੇ ਨਾਲ ਜਿੱਥੇ ਉਨ੍ਹਾਂ ਦੇ ਪਰਿਵਾਰ ਅਤੇ ਉਨ੍ਹਾਂ ਨੂੰ ਸੁਣਨ ਵਾਲੇ ਨੌਜਵਾਨ ਵਰਗ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉਥੇ ਹੀ ਪੰਜਾਬੀ ਸੰਗੀਤ ਜਗਤ ਵਿੱਚ ਵੀ ਬਹੁਤ ਵੱਡਾ ਖਲਾਅ ਪੈਦਾ ਹੋ ਗਿਆ ਹੈ।
ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ਨੂੰ ਤੁਰੰਤ ਕਾਬੂ ਕਰਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਦੋਵੇਂ ਆਗੂਆਂ ਨੇ ਪੰਜਾਬ ਦੀ ਲਗਾਤਾਰ ਵਿਗੜ ਰਹੀ ਅਮਨ ਕਾਨੂੰਨ ਵਿਵਸਥਾ ’ਤੇ ਵੀ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਲੋੜਵੰਦ ਲੋਕਾਂ ਨੂੰ ਪੂਰੀ ਸੁਰੱਖਿਆ ਪ੍ਰਦਾਨ ਕਰਨ ਦੀ ਵੀ ਅਪੀਲ ਕੀਤੀ ਹੈ।
ਇੱਥੇ ਜਾਰੀ ਇੱਕ ਸਾਂਝੇ ਬਿਆਨ ’ਚ ਉਪਰੋਕਤ ਦੋਵੇਂ ਸੀਨੀਅਰ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਆਏ ਦਿਨ ਵਾਪਰ ਰਹੀਆਂ ਗੈਂਗਵਾਰ ਅਤੇ ਹੋਰਨਾਂ ਅਪਰਾਧਕ ਵਾਰਦਾਤਾਂ ਨੂੰ ਵੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਭ ਤੋਂ ਪਹਿਲਾਂ ਪੰਜਾਬ ਦੀ ਅਮਨ ਕਾਨੂੰਨ ਵਿਵਸਥਾ ਵੱਲ ਧਿਆਨ ਦੇਣਾ ਚਾਹੀਦਾ ਹੈ। ਸੁਖਦੇਵ ਢੀਂਡਸਾ ਨੇ ਮੁੱਖ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਲੋੜਵੰਦ ਲੋਕਾਂ ਦੀ ਸੁਰੱਖਿਆ ਵਿੱਚ ਕਟੌਤੀ ਕਰਨ ਦੀ ਬਜਾਏ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਤਾਂ ਜੋ ਇਨ੍ਹਾਂ ਅਪਰਾਧਕ ਵਾਰਦਾਤਾਂ ਵਿੱਚ ਸ਼ਿਕਾਰ ਬਣ ਰਹੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਬਾਬਾ ਬੰਦਾ ਸਿੰਘ ਬਹਾਦਰ ਸਕੂਲ ਮੁੱਲਾਂਪੁਰ ਕਲਾਂ ਦਾ ਦਸਵੀਂ ਅਤੇ ਬਾਰਵ੍ਹੀਂ ਦਾ ਨਤੀਜਾ ਰਿਹਾ ਸ਼ਾਨਦਾਰ

ਪਰਿਵਾਰਕ ਮੁੱਦਿਆਂ ਦੇ ਨਿਪਟਾਰੇ ਲਈ ਦੇਸ਼ ਭਗਤ ਯੂਨੀਵਰਸਿਟੀ ਵਿਖੇ ਲਗਾਇਆ ਗਿਆ ਕੈਂਪ

ਪ੍ਰੈੱਸ ਕਲੱਬ ਮਾਲੇਰਕੋਟਲਾ ਦੀ ਚੋਣ ਹੋਈ

2 ਕਿਲੋ 600 ਗ੍ਰਾਮ ਅਫ਼ੀਮ, ਨਕਦੀ, ਮੋਬਾਇਲ ਫੋਨ ਤੇ ਮੋਟਰਸਾਈਕਲ ਸਮੇਤ ਇਕ ਗ੍ਰਿਫ਼ਤਾਰ

ਵਿਧਾਇਕ ਅਮਰਪਾਲ ਨੇ ਹਲਕਾ ਵਾਸੀਆਂ ਲਈ ਵੱਟਸਐਪ ਹੈਲਪਲਾਈਨ ਨੰਬਰ ਜਾਰੀ ਕੀਤਾ

ਸਿੰਗਲ ਯੂਜ਼ ਪਲਾਸਟਿਕ ਮੁਹਿੰਮ ਤਹਿਤ ਦੁਕਾਨਦਾਰਾਂ ਅਤੇ ਰੇਹੜੀ-ਫੜੀ ਵਾਲਿਆਂ ਦੇ ਕੀਤੇ ਚਲਾਨ

ਗਾਰਮੈਂਟਸ ਦੀ ਦੁਕਾਨ ’ਚੋਂ 1 ਕਿੱਲੋ ਅਫ਼ੀਮ ਬਰਾਮਦ, ਦੋਸ਼ੀ ਗ੍ਰਿਫ਼ਤਾਰ

ਸਾਉਣੀ ਦੀਆਂ ਫਸਲਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਹੋਈ ਮੀਟਿੰਗ

ਗੁਰਮੀਤ ਸਿੰਘ ਬਨੂੜ ਨੇ ਮਾਰਕੀਟ ਕਮੇਟੀ ਸਕੱਤਰ ਦਾ ਅਹੁਦਾ ਸੰਭਾਲਿਆ

ਅਮਰਗੜ੍ਹ : ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ ਨੇ ਅਹੁਦਾ ਸੰਭਾਲਿਆ