ਦਸਬ
ਚੰਡੀਗੜ੍ਹ/30 ਮਈ : ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਖਿਚਾਈ ਕੀਤੀ ਹੈ। ਹਾਈ ਕੋਰਟ ਨੇ ਸਿੱਧੂ ਹੱਤਿਆ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ ਕਿ ਉਸ ਨੇ ਵੀਵੀਆਈਪੀਜ਼ ਤੇ ਹੋਰਾਂ ਨੂੰ ਦਿੱਤੀ ਸੁਰੱਖਿਆ ਵਿੱਚ ਕਟੌਤੀ ਕਰਨ ਦੇ ਦਸਤਾਵੇਜ਼ ਜਨਤਕ ਕਿਉਂ ਕੀਤੇ। ਹਾਈ ਕੋਰਟ ਨੇ ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਇਸ ਬਾਰੇ ਸਾਰੀ ਜਾਣਕਾਰੀ ਅਦਾਲਤ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਦੱਸਣਾ ਬਣਦਾ ਹੈ ਕਿ ਬੀਤੇ ਦਿਨ ਪੰਜਾਬ ਸਰਕਾਰ ਨੇ 424 ਵੀਆਈਪੀਜ਼ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਸੀ, ਜਿਨ੍ਹਾਂ ਵਿੱਚ ਸਿੱਧੂ ਮੂਸੇਵਾਲ ਦਾ ਨਾਂ ਵੀ ਸ਼ਾਮਲ ਸੀ। ਇਸ ਕਟੌਤੀ ਤੋਂ ਇੱਕ ਦਿਨ ਬਾਅਦ ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ।