BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਖੇਡਾਂ

ਖੇਲੋ ਇੰਡੀਆ ਖੇਡਾਂ : ਗੱਤਕਾ ਮੁਕਾਬਲਿਆਂ ’ਚ ਪੰਜਾਬ ਦੇ ਲੜਕੇ ਤੇ ਚੰਡੀਗੜ੍ਹ ਦੀਆਂ ਲੜਕੀਆਂ ਰਹੀਆਂ ਜੇਤੂ

June 09, 2022 12:49 PM

- 16 ਰਾਜਾਂ ਦੇ 250 ਤੋਂ ਵੱਧ ਗੱਤਕੇਬਾਜ਼ਾਂ ਨੇ 64 ਤਮਗਿਆਂ ਲਈ ਕੀਤੀ ਜ਼ੋਰ-ਅਜਮਾਈ

ਦਸਨਸ
ਚੰਡੀਗੜ੍ਹ/8 ਜੂਨ : ਭਾਰਤੀ ਖੇਡ ਮੰਤਰਾਲੇ ਵੱਲੋਂ ਪੰਚਕੂਲਾ, ਹਰਿਆਣਾ ਵਿਖੇ ਆਯੋਜਿਤ ਚੌਥੀਆਂ ਖੇਲੋ ਇੰਡੀਆ ਯੂਥ ਗੇਮਜ ਦੌਰਾਨ ਹੋਏ ਗੱਤਕੇ ਦੇ ਨੈਸ਼ਨਲ ਮੁਕਾਬਲਿਆਂ ਦੌਰਾਨ ਲੜਕਿਆਂ ਦੇ ਵਰਗ ਵਿੱਚੋਂ ਪੰਜਾਬ ਨੇ ਸਮੁੱਚੀ ਚੈਂਪੀਅਨਸ਼ਿਪ ਜਿੱਤੀ ਜਦਕਿ ਹਰਿਆਣਾ ਦੂਜੇ ਅਤੇ ਨਵੀਂ ਦਿੱਲੀ ਦੀ ਟੀਮ ਤੀਜੇ ਸਥਾਨ ਉਤੇ ਰਹੀ। ਇਸੇ ਦੌਰਾਨ ਲੜਕੀਆਂ ਦੇ ਮੁਕਾਬਲਿਆਂ ਵਿੱਚੋਂ ਚੰਡੀਗੜ੍ਹ ਨੇ ਸਮੁੱਚੀ ਚੈਂਪੀਅਨਸ਼ਿਪ ਉਤੇ ਕਬਜਾ ਕੀਤਾ ਜਦਕਿ ਪੰਜਾਬ ਦੂਜੇ ਨੰਬਰ ਉੱਤੇ ਅਤੇ ਨਵੀਂ ਦਿੱਲੀ ਦੀਆਂ ਲੜਕੀਆਂ ਤੀਜੇ ਸਥਾਨ ‘ਤੇ ਰਹੀਆਂ।
ਭਾਰਤ ਦੀ ਸਭ ਤੋਂ ਪੁਰਾਤਨ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੀ ਦੇਖ-ਰੇਖ ਹੇਠ ਹੋਏ ਇਨ੍ਹਾਂ ਕੌਮੀ ਗੱਤਕਾ ਮੁਕਾਬਲਿਆਂ ਵਿੱਚ ਦੇਸ਼ ਦੇ ਵੱਖ-ਵੱਖ 16 ਰਾਜਾਂ ਦੀਆਂ ਗੱਤਕਾ ਟੀਮਾਂ ਵਿੱਚ ਸ਼ਾਮਲ 250 ਤੋਂ ਵੱਧ ਖਿਡਾਰੀਆਂ ਤੇ ਖਿਡਾਰਨਾਂ ਨੇ 64 ਤਗਮਿਆਂ ਲਈ ਸਵੈ-ਰੱਖਿਆ ਦੀ ਇਸ ਖੇਡ ਵਿੱਚ ਪੂਰੇ ਜੋਸ਼ ਨਾਲ ਜੋਰ-ਅਜਮਾਈ ਕੀਤੀ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਜਾਣਕਾਰੀ ਸਾਂਝੀ ਕਰਦਿਆਂ ਖੇਲੋ ਇੰਡੀਆ ਖੇਡਾਂ ਦੇ ਗੱਤਕਾ ਕੰਪੀਟੀਸ਼ਨ ਮੈਨੇਜਰ ਡਾ. ਪ੍ਰੀਤਮ ਸਿੰਘ ਡਾਇਰੈਕਟਰ ਖੇਡਾਂ, ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ, ਮੁਹਾਲੀ ਨੇ ਦੱਸਿਆ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਦੀ ਸਰਪ੍ਰਸਤੀ ਹੇਠ ਸਮਾਪਤ ਹੋਏ ਇਨ੍ਹਾਂ ਤਿੰਨ ਰੋਜਾ ਗੱਤਕਾ ਮੁਕਾਬਲਿਆਂ ਦੌਰਾਨ ਵੱਖ-ਵੱਖ ਰਾਜਾਂ ਦੇ ਗੱਤਕਾ ਖਿਡਾਰੀਆਂ ਅਤੇ ਖਿਡਾਰਨਾਂ ਵਿਚ ਬਹੁਤ ਜੋਸ਼ ਦੇਖਣ ਨੂੰ ਮਿਲਿਆ ਅਤੇ ਗੱਤਕਾ ਐਸੋਸੀਏਸ਼ਨ ਦੀ ਜੱਜਮੈਂਟ ਟੀਮ ਸਮੇਤ ਸਮੂਹ ਰੈਫਰੀਆਂ ਨੇ ਨਿਯਮਾਂਵਲੀ ਮੁਤਾਬਿਕ ਬਾਖੂਬੀ ਡਿਊਟੀਆਂ ਨਿਭਾਈਆਂ।
ਉਨ੍ਹਾਂ ਦੱਸਿਆ ਕਿ ਗੱਤਕਾ ਖੇਡ ਦੇ ਇਤਿਹਾਸ ਵਿੱਚ ਪਹਿਲੀ ਵਾਰ ਟੂਰਨਾਮੈਂਟ ਦੌਰਾਨ ਦਰਸ਼ਕਾਂ ਲਈ ਡਿਜੀਟਲ ਸਕੋਰਬੋਰਡ ਉੱਤੇ ਮੈਚਾਂ ਦੇ ਨਤੀਜੇ ਨਾਲੋ-ਨਾਲ ਪ੍ਰਦਰਸ਼ਤ ਹੁੰਦੇ ਰਹੇ ਕਿਉਂਕਿ ਅਜਿਹੀ ਆਨਲਾਈਨ ਸਕੋਰਿੰਗ ਅਤੇ ਨਤੀਜੇ ਦੇਣ ਲਈ ਗੱਤਕਾ ਕੰਪਿਊਟਰੀਕਿ੍ਰਤ ਪ੍ਰੋਗਰਾਮ ਪਹਿਲੀ ਵਾਰ ਲਾਗੂ ਹੋਇਆ ਹੈ ਜਿਸ ਦਾ ਸਮੁੱਚਾ ਸਿਹਰਾ ਸਮੁੱਚੀ ਨੈਸ਼ਨਲ ਗੱਤਕਾ ਐਸੋਸੀਏਸ਼ਨ ਅਤੇ ਇਸ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੂੰ ਜਾਂਦਾ ਹੈ ਜਿਨ੍ਹਾਂ ਨੇ ਜੀਅ-ਤੋੜ ਮਿਹਨਤ ਕਰਕੇ ਗੱਤਕਾ ਟੂਰਨਾਮੈਂਟਾਂ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਸਕੋਰਿੰਗ ਨੂੰ ਨਾਲ-ਨਾਲ ਦਿਖਾਉਣ ਕਰਨ ਲਈ 5.50 ਲੱਖ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਗਰਾਮ ਨੂੰ ਤਿਆਰ ਤੇ ਲਾਗੂ ਕਰਵਾਇਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਖੇਡਾਂ ਖ਼ਬਰਾਂ

ਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਰਾਸ਼ਟਰ ਮੰਡਲ ਖੇਡਾਂ : ਹਾਕੀ ’ਚ ਵੇਲਸ ਨੂੰ ਹਰਾ ਕੇ ਭਾਰਤ ਸੈਮੀਫਾਈਨਲ ’ਚ

ਰਾਸ਼ਟਰਮੰਡਲ ਖੇਡਾਂ : ਵੇਟਲਿਫ਼ਟਰ ਜੇਰੇਮੀ ਲਾਲਰਿਨੁੰਗਾ ਨੇ ਦੂਜਾ ਸੋਨ ਤਮਗਾ ਭਾਰਤ ਦੀ ਝੋਲੀ ਪਾਇਆ

ਬਰਮਿੰਘਮ ’ਚ 22ਵੀਆਂ ਰਾਸ਼ਟਰਮੰਡਲ ਖੇਡਾਂ ਦਾ ਸ਼ਾਨਦਾਰ ਆਗਾਜ਼

ਨੀਰਜ ਚੋਪੜਾ ਫੱਟੜ, ਨਹੀਂ ਖੇਡਣਗੇ ਰਾਸ਼ਟਰ ਮੰਡਲ ਖੇਡਾਂ

ਏਐਸਆਈ ਦੇ ਪੁੱਤਰ ਅੰਕੁਸ਼ ਨੇ ਕੈਨੇਡਾ ’ਚ ਬਾਕਸਿੰਗ ਮੁਕਾਬਲੇ ਜਿੱਤੇ

ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ : ਨੀਰਜ ਚੋਪੜਾ ਨੇ 19 ਸਾਲਾਂ ਮਗਰੋਂ ਭਾਰਤ ਨੂੰ ਦਿਵਾਇਆ ਚਾਂਦੀ ਦਾ ਤਮਗਾ

ਪੀ.ਵੀ. ਸਿੰਧੂ ਨੇ ਜਿੱਤਿਆ ਸਿੰਗਾਪੁਰ ਓਪਨ ਬੈਡਮਿੰਟਨ ਖ਼ਿਤਾਬ

ਪੰਜਾਬ ਦੇ ਅਰਜੁਨ ਬਬੂਤਾ ਨੇ 10 ਮੀਟਰ ਏਅਰ ਰਾਈਫਲ ਮੁਕਾਬਲੇ ’ਚ ਫੁੰਡਿਆ ਸੋਨ ਤਮਗਾ

ਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀ