BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਚੰਡੀਗੜ੍ਹ

ਨੈਸ਼ਨਲ ਸ਼ੂਟਰ ਸਿੱਪੀ ਸਿੱਧੂ ਕਤਲ ਕਾਂਡ : ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੀ ਜੱਜ ਦੀ ਧੀ ਸੀਬੀਆਈ ਵੱਲੋਂ ਗ੍ਰਿਫ਼ਤਾਰ

June 16, 2022 10:56 AM

- ਕਲਿਆਣੀ ਸਿੰਘ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਵੀ. ਪੀ. ਸਿੰਘ ਨਾਗਰਾ
ਚੰਡੀਗੜ੍ਹ/15 ਜੂਨ : ਸੀਬੀਆਈ ਨੇ ਕੌਮੀ ਪੱਧਰ ਦੇ ਸ਼ੂਟਰ ਅਤੇ ਵਕੀਲ ਸੁਖਮਨਪ੍ਰੀਤ ਸਿੰਘ ਸਿੱਪੀ ਸਿੱਧੂ ਦੇ ਕਤਲ ਕੇਸ ਵਿੱਚ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੀ ਜੱਜ ਸ਼ਬੀਨਾ ਦੀ ਧੀ ਕਲਿਆਣੀ ਸਿੰਘ ਨੂੰ ਬੁੱਧਵਾਰ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੀਬੀਆਈ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਬੁੱਧਵਾਰ ਨੂੰ ਚੰਡੀਗੜ੍ਹ ਦੇ ਸਪੈਸ਼ਲ ਜੁਡੀਸੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਚਾਰ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਗ੍ਰਿਫ਼ਤਾਰ ਮਹਿਲਾ ਦੀ ਪਛਾਣ ਕਲਿਆਣੀ ਸਿੰਘ ਵਜੋਂ ਹੋਈ ਹੈ। ਮੁਲਜ਼ਮ ਇੱਕ ਕਾਲਜ ਵਿੱਚ ਪ੍ਰੋਫੈਸਰ ਵੀ ਹੈ। ਸੀਬੀਆਈ ਨੇ ਚੰਡੀਗੜ੍ਹ ਪ੍ਰਸ਼ਾਸਨ ਦੀ ਬੇਨਤੀ ’ਤੇ 13 ਅਪ੍ਰੈਲ 2016 ਨੂੰ ਸਿੱਪੀ ਸਿੱਧੂ ਕਤਲ ਕੇਸ ਵਿੱਚ ਐਫਆਈਆਰ ਦਰਜ ਕੀਤੀ ਸੀ। ਦਸੰਬਰ 2021 ਵਿੱਚ, ਸੀਬੀਆਈ ਨੇ ਚੰਡੀਗੜ੍ਹ ਵਿੱਚ ਕੌਮੀ ਪੱਧਰ ਦੇ ਨਿਸ਼ਾਨੇਬਾਜ਼ ਤੇ ਐਡਵੋਕੇਟ ਸੁਖਮਨਪ੍ਰੀਤ ਸਿੰਘ ਉਰਫ ਸਿੱਪੀ ਸਿੱਧੂ ਦੇ ਕਾਤਲਾਂ ’ਤੇ 5 ਲੱਖ ਤੋਂ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ। ਦੱਸਣਾ ਬਣਦਾ ਹੈ ਕਿ ਕੌਮੀ ਨਿਸ਼ਾਨੇਬਾਜ਼ ਸੁਖਮਨਪ੍ਰੀਤ ਸਿੰਘ ਉਰਫ ਸਿੱਪੀ ਸਿੱਧੂ ਦੀ ਲਾਸ਼ 20 ਸਤੰਬਰ 2015 ਦੀ ਰਾਤ ਨੂੰ ਕਰੀਬ 9 ਵਜੇ ਚੰਡੀਗੜ੍ਹ ਦੇ ਸੈਕਟਰ-27 ਸਥਿਤ ਪਾਰਕ ਵਿੱਚੋਂ ਮਿਲੀ ਸੀ। ਸੁਖਮਨਪ੍ਰੀਤ ਨੂੰ ਚਾਰ ਗੋਲੀਆਂ ਮਾਰੀਆਂ ਗਈਆਂ ਸਨ। ਚੰਡੀਗੜ੍ਹ ਪੁਲਿਸ ਇਸ ਮਾਮਲੇ ’ਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਸੀ। ਪੁਲਿਸ ਵਿਭਾਗ ਨੇ ਇਸ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੀ ਬਣਾਈ ਸੀ। ਮਾਮਲੇ ਵਿੱਚ ਹਾਈ ਕੋਰਟ ਦੇ ਜੱਜ ਦੀ ਧੀ ਦੀ ਭੂਮਿਕਾ ਸ਼ੱਕੀ ਪਾਈ ਗਈ ਸੀ, ਪਰ ਫਿਰ ਵੀ ਕਾਤਲਾਂ ਦੇ ਸੁਰਾਗ ਨਹੀਂ ਮਿਲ ਸਕੇ। ਇਸ ਤੋਂ ਬਾਅਦ ਕੇਸ ਸੀਬੀਆਈ ਨੂੰ ਤਬਦੀਲ ਕਰ ਦਿੱਤਾ ਗਿਆ। ਸੀਬੀਆਈ ਵੀ ਮੁਲਜ਼ਮਾਂ ਨੂੰ ਫੜਨ ਵਿੱਚ ਨਾਕਾਮ ਸਾਬਤ ਹੋਈ।
ਸੀਬੀਆਈ ਨੇ ਅਖ਼ਬਾਰਾਂ ਵਿੱਚ ਇਸ਼ਤਿਹਾਰ ਛਾਪ ਕੇ ਕਿਹਾ ਸੀ ਕਿ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ 20 ਸਤੰਬਰ 2015 ਦੀ ਰਾਤ ਨੂੰ ਇੱਕ ਔਰਤ ਮੌਕੇ ’ਤੇ ਮੌਜੂਦ ਸੀ। ਔਰਤ ਨੂੰ ਜਾਂਚ ਅਧਿਕਾਰੀ ਦੇ ਸਾਹਮਣੇ ਆਉਣ ਅਤੇ ਆਪਣੀ ਬੇਗੁਨਾਹੀ ਸਾਬਤ ਕਰਨ ਲਈ ਵੀ ਸੂਚਿਤ ਕੀਤਾ ਗਿਆ ਹੈ। ਜੇਕਰ ਔਰਤ ਅੱਗੇ ਨਹੀਂ ਆਉਂਦੀ ਤਾਂ ਇਹ ਮੰਨਿਆ ਜਾਵੇਗਾ ਕਿ ਉਹ ਵੀ ਕਤਲ ਵਿੱਚ ਸ਼ਾਮਲ ਹੈ। ਇਸ ਦੇ ਨਾਲ ਹੀ ਸੀਬੀਆਈ ਨੇ ਇਸ ਮਾਮਲੇ ਵਿੱਚ ਕੋਈ ਵੀ ਸੁਰਾਗ ਦੇਣ ਵਾਲੇ ਨੂੰ 5 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਵੀ ਕੀਤਾ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ