BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਦੁਨੀਆ

ਆਸਟ੍ਰੇਲੀਆ ਦੇ ਰੱਖਿਆ ਮੰਤਰੀ ਮਾਰਲੇਸ ਤਿੰਨ ਦਿਨਾ ਭਾਰਤ ਦੌਰੇ ’ਤੇ

June 21, 2022 11:18 AM

ਏਜੰਸੀਆਂ
ਸਿਡਨੀ/ਨਵੀਂ ਦਿੱਲੀ/20 ਜੂਨ : ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਰਿਚਰਡ ਮਾਰਲੇਸ ਸੋਮਵਾਰ ਤੋਂ ਤਿੰਨ ਦਿਨਾਂ ਭਾਰਤ ਦੌਰੇ ’ਤੇ ਹਨ। ਉਹ ਇੱਥੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐੱਸ. ਜੈਸੰਕਰ ਨਾਲ ਮੁਲਾਕਾਤ ਕਰਨਗੇ। ਆਸਟ੍ਰੇਲੀਆਈ ਰੱਖਿਆ ਮੰਤਰਾਲੇ ਨੇ ਇਕ ਬਿਆਨ ’ਚ ਕਿਹਾ ਕਿ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ 23 ਜੂਨ ਤੱਕ ਭਾਰਤ ’ਚ ਰਹਿਣਗੇ।
ਉਪ ਪ੍ਰਧਾਨ ਮੰਤਰੀ ਮਾਰਲੇਸ ਨੇ ਇਕ ਬਿਆਨ ਵਿਚ ਕਿਹਾ ਕਿ ਆਸਟ੍ਰੇਲੀਆ ਅਤੇ ਭਾਰਤ ਵਿਆਪਕ ਰਣਨੀਤਕ ਭਾਈਵਾਲ ਹਨ। ਮੈਂ ਭਾਰਤ ਨਾਲ ਆਸਟ੍ਰੇਲੀਆ ਦੇ ਰੱਖਿਆ ਅਤੇ ਸੁਰੱਖਿਆ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹਾਂ। ਮਾਰਲੇਸ ਨੇ ਕਿਹਾ ਕਿ ਮੈਂ ਆਪਣੇ ਹਮਰੁਤਬਾ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨ ਅਤੇ ਸਾਡੀ ਪਹਿਲੀ ਦੁਵੱਲੀ ਰੱਖਿਆ ਮੰਤਰੀਆਂ ਦੀ ਮੀਟਿੰਗ ਦੀ ਉਡੀਕ ਕਰ ਰਿਹਾ ਹਾਂ। ਮੰਤਰੀ ਰਾਜਨਾਥ ਸਿੰਘ ਨੇ ਭਾਰਤ-ਆਸਟ੍ਰੇਲੀਆ ਰੱਖਿਆ ਸਬੰਧਾਂ ਨੂੰ ਅੱਗੇ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਮੈਂ ਸਾਡੀ ਵਿਆਪਕ ਰਣਨੀਤਕ ਭਾਈਵਾਲੀ ਦੇ ਰੱਖਿਆ ਥੰਮ੍ਹ ਨੂੰ ਵਧਾਉਣ ਲਈ ਉਨ੍ਹਾਂ ਨਾਲ ਕੰਮ ਕਰਨ ਦੀ ਉਮੀਦ ਕਰਦਾ ਹਾਂ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ