BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਪੰਜਾਬ

70 ਸਾਲਾਂ ਤੋਂ ਲੁੱਟਦੀਆਂ ਤੇ ਕੁੱਟਦੀਆਂ ਆ ਰਹੀਆਂ ਪਾਰਟੀਆਂ ‘ਆਪ’ ਦੇ ਕੀਤੇ ਕੰਮਾਂ ਤੋਂ ਹੁਣ ਬੁਖਲਾਹਟ ’ਚ : ਲਾਭ ਸਿੰਘ ਉਗੋਕੇ

June 21, 2022 12:06 PM

ਯਾਦਵਿੰਦਰ ਸਿੰਘ ਤਪਾ
ਤਪਾ ਮੰਡੀ/20 ਜੂਨ : ਸੱਤਰ ਸਾਲਾਂ ਤੋਂ ਲੋਕਾਂ ਨੂੰ ਲੁੱਟਦੀਆਂ ਅਤੇ ਕੁੱਟਦੀਆਂ ਆ ਰਹੀਆਂ ਪਾਰਟੀਆਂ ਅੱਜ ਭਗਵੰਤ ਸਿੰਘ ਮਾਨ ਸਰਕਾਰ ਦੇ ਕੀਤੇ ਜਾ ਰਹੇ ਕੰਮਾਂ ਨੂੰ ਦੇਖਕੇ ਬੁਖਲਾਹਟ ’ਚ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਨੇ ਸੰਗਰੂਰ ਲੋਕ ਸਭਾ ਹਲਕਾ ਸੰਗਰੂਰ ਤੋਂ ਜਿਮਨੀ ਚੋਣ ਲੜ ਰਹੇ ਗੁਰਮੇਲ ਸਿੰਘ ਘਰਾਂਚੋਂ ਦੇ ਹੱਕ ’ਚ ਸਦਰ ਬਾਜ਼ਾਰ ’ਚ ਡੋਰ-ਟੂ ਡੋ ਚੋਣ ਪ੍ਰਚਾਰ ਕਰਨ ਸਮੇਂ ਕਹੇ। ਉਨ੍ਹਾਂ ਵਿਸ਼ਵਾਸ਼ ਜ਼ਾਹਰ ਕਰਦਿਆਂ ਕਿਹਾ ਕਿ ਲੋਕ ਸਭਾ ਹਲਕਾ ਸੰਗਰੂਰ ਦੇ ਵੋਟਰ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਭੁਗਤਦੇ ਆਏ ਹਨ ਕਿਉਂਕਿ ਇਥੋਂ ਦੇ ਇਨਕਲਾਬੀ ਲੋਕ ਪਹਿਲਾਂ ਹੀ ਸਮਝ ਗਏ ਸਨ ਕਿ ਸਹੀ ਪਾਰਟੀ ਕਿਹੜੀ ਹੈ। ਜਦੋਂ ਉਨ੍ਹਾਂ ਤੋਂ ਇਹ ਪੁੱਛਿਆ ਗਿਆ ਕਿ ਤੁਸੀਂ ਵਿਧਾਨ ਸਭਾ ਚੋਣਾਂ ਮੌਕੇ ਇੱਕ ਹਜਾਰ ਰੁਪਏ ਮਹੀਨਾ ਮਹਿਲਾਵਾਂ ਨੂੰ ਦੇਣ ਦੀ ਨਾਲ ਗਾਰੰਟੀ ਕੀਤੀ ਸੀ ਤਾਂ ਉਨ੍ਹਾਂ ਕਿਹਾ ਕਿ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ। ਜਦੋਂ ਉਨ੍ਹਾਂ ਤੋਂ ਪੁੱਛਿਆ ਕਿ ਵਿਰੋਧੀ ਪਾਰਟੀਆਂ ਇਲਜ਼ਾਮ ਲਾ ਰਹੀਆਂ ਹਨ ਕਿ ਪੰਜਾਬ ਦੇ ਲੋਕ ਤਿੰਨ ਮਹੀਨਿਆਂ ਵਿੱਚ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਤਾਂ ਉਨ੍ਹਾਂ ਜਵਾਬ ਦਿੰਦਿਆਂ ਕਿਹਾ ਕੀ ਇਨ੍ਹਾਂ ਰਾਜਨੀਤਕ ਪਾਰਟੀਆਂ ਨੂੰ ਡਰ ਸਤਾਅ ਰਿਹਾ ਹੈ ਕਿ ਜਿਹੜੀ ਸਰਕਾਰ ਕੁਰੱਪਸ਼ਨ ਦੇ ਦੋਸ਼ਾਂ ਕਾਰਨ ਆਪਣੇ ਹੀ ਮੰਤਰੀ ਨੂੰ ਜੇਲ੍ਹ ਭੇਜ ਸਕਦੀ ਹੈ ਤਾਂ ਉਨ੍ਹਾਂ ਦਾ ਆਪਣਾ ਹੁਣ ਕੀ ਹਸ਼ਰ ਹੋਵੇਗਾ? ਹੁਣ ਡਰ ਦੇ ਮਾਰੇ ਉਲਟੇ ਸਿੱਧੇ ਬਿਆਨ ਦੇ ਰਹੇ ਹਨ। ਉਨ੍ਹਾਂ ਉਮੀਦ ਕੀਤੀ ਸ੍ਰ ਘਰਾਚੋਂ ਵੱਡੀ ਲੀਡ ਨਾਲ ਲੋਕ ਸਭਾ ਦੀ ਚੋਣ ਜਿੱਤੇਗਾ।
ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਤੇਜਿੰਦਰ ਢਿਲਵਾਂ ਅਤੇ ਨਰਾਇਣ ਸਿੰਘ ਪੰਧੇਰ, ਜਸਵਿੰਦਰ ਸਿੰਘ ਚੱਠਾ,ਕਾਲਾ ਚੱਠਾ, ਕੁਲਵਿੰਦਰ ਸਿੰਘ ਚੱਠਾ, ਭੁਪਿੰਦਰ ਸਿੰਘ ਪੁਰਬਾ, ਸੁਰਿੰਦਰ ਸਿੰਘ, ਬੁੱਧ ਰਾਮ ਕਾਲਾ ਢਿਲਵਾਂ, ਰਿੰਕਾ ਅਰੋੜਾ, ਗ੍ਰੰਥੀ ਦਰਸ਼ਨ ਸਿੰਘ, ਸੁਰਿੰਦਰ ਸਵਰਨਕਾਰ,ਪਰਮਜੀਤ ਸਿੰਘ, ਸੁਨੀਤਾ ਰਾਣੀ, ਸੁਭਾਸ਼ ਪ੍ਰਭਾਕਰ, ਸੁਦੇਸ਼ ਵਧਵਾ, ਰਣਜੀਤ ਸਿੰਘ, ਰਾਜੂ ਸਿੰਘ, ਇੰਦਰ ਸਿੰਘ, ਮਨੀਸ਼ ਗਰਗ ਆਦਿ ਪਾਰਟੀ ਵਰਕਰ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਬਾਬਾ ਬੰਦਾ ਸਿੰਘ ਬਹਾਦਰ ਸਕੂਲ ਮੁੱਲਾਂਪੁਰ ਕਲਾਂ ਦਾ ਦਸਵੀਂ ਅਤੇ ਬਾਰਵ੍ਹੀਂ ਦਾ ਨਤੀਜਾ ਰਿਹਾ ਸ਼ਾਨਦਾਰ

ਪਰਿਵਾਰਕ ਮੁੱਦਿਆਂ ਦੇ ਨਿਪਟਾਰੇ ਲਈ ਦੇਸ਼ ਭਗਤ ਯੂਨੀਵਰਸਿਟੀ ਵਿਖੇ ਲਗਾਇਆ ਗਿਆ ਕੈਂਪ

ਪ੍ਰੈੱਸ ਕਲੱਬ ਮਾਲੇਰਕੋਟਲਾ ਦੀ ਚੋਣ ਹੋਈ

2 ਕਿਲੋ 600 ਗ੍ਰਾਮ ਅਫ਼ੀਮ, ਨਕਦੀ, ਮੋਬਾਇਲ ਫੋਨ ਤੇ ਮੋਟਰਸਾਈਕਲ ਸਮੇਤ ਇਕ ਗ੍ਰਿਫ਼ਤਾਰ

ਵਿਧਾਇਕ ਅਮਰਪਾਲ ਨੇ ਹਲਕਾ ਵਾਸੀਆਂ ਲਈ ਵੱਟਸਐਪ ਹੈਲਪਲਾਈਨ ਨੰਬਰ ਜਾਰੀ ਕੀਤਾ

ਸਿੰਗਲ ਯੂਜ਼ ਪਲਾਸਟਿਕ ਮੁਹਿੰਮ ਤਹਿਤ ਦੁਕਾਨਦਾਰਾਂ ਅਤੇ ਰੇਹੜੀ-ਫੜੀ ਵਾਲਿਆਂ ਦੇ ਕੀਤੇ ਚਲਾਨ

ਗਾਰਮੈਂਟਸ ਦੀ ਦੁਕਾਨ ’ਚੋਂ 1 ਕਿੱਲੋ ਅਫ਼ੀਮ ਬਰਾਮਦ, ਦੋਸ਼ੀ ਗ੍ਰਿਫ਼ਤਾਰ

ਸਾਉਣੀ ਦੀਆਂ ਫਸਲਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਹੋਈ ਮੀਟਿੰਗ

ਗੁਰਮੀਤ ਸਿੰਘ ਬਨੂੜ ਨੇ ਮਾਰਕੀਟ ਕਮੇਟੀ ਸਕੱਤਰ ਦਾ ਅਹੁਦਾ ਸੰਭਾਲਿਆ

ਅਮਰਗੜ੍ਹ : ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ ਨੇ ਅਹੁਦਾ ਸੰਭਾਲਿਆ