BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਦੇਸ਼

ਰਾਸ਼ਟਰਪਤੀ ਚੋਣ : ਐਨਡੀਏ ਨੇ ਦ੍ਰੋਪਦੀ ਮੁਰਮੂ ਤੇ ਵਿਰੋਧੀ ਪਾਰਟੀਆਂ ਨੇ ਯਸ਼ਵੰਤ ਸਿਨਹਾ ਨੂੰ ਉਮੀਦਵਾਰ ਐਲਾਨਿਆ

June 22, 2022 10:42 AM

ਏਜੰਸੀਆਂ
ਨਵੀਂ ਦਿੱਲੀ/21 ਜੂਨ : ਅਗਲੇ ਮਹੀਨੇ ਹੋਣ ਵਾਲੀ ਰਾਸ਼ਟਰਪਤੀ ਦੀ ਚੋਣ ਲਈ ਮੰਗਲਵਾਰ ਨੂੰ ਐਨਡੀਏ ਨੇ ਝਾਰਖੰਡ ਦੀ ਸਾਬਕਾ ਮੁੱਖ ਮੰਤਰੀ ਦ੍ਰੋਪਦੀ ਮੁਰਮੂ ਅਤੇ ਵਿਰੋਧੀ ਪਾਰਟੀਆਂ ਨੇ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤਰ੍ਹਾਂ ਰਾਸ਼ਟਰਪਤੀ ਦੀ ਚੋਣ ਲਈ ਸਥਿਤੀ ਸਪੱਸ਼ਟ ਹੋ ਗਈ ਹੈ। ਵਿਰੋਧੀ ਪਾਰਟੀਆਂ ਰਾਸ਼ਟਰਪਤੀ ਦੀ ਚੋਣ ’ਚ ਭਾਰਤੀ ਜਨਤਾ ਪਾਰਟੀ ਨੂੰ ਸਖ਼ਤ ਟੱਕਰ ਦੇਣ ਦੇ ਰੌਂਅ ਵਿੱਚ ਹਨ।
ਦੇਸ਼ ਦੇ ਅਗਲੇ ਰਾਸ਼ਟਰਪਤੀ ਦੇ ਅਹੁਦੇ ਲਈ ਐਨਡੀਏ ਨੇ ਝਾਰਖੰਡ ਦੀ ਸਾਬਕਾ ਰਾਜਪਾਲ ਦ੍ਰੋਪਦੀ ਮੁਰਮੂ ਦੇ ਨਾਂ ’ਤੇ ਮੋਹਰ ਲਗਾ ਦਿੱਤੀ ਹੈ। ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਦੀ ਚੋਣ ਲਈ ਐਨਡੀਏ ਵੱਲੋਂ ਦ੍ਰੋਪਦੀ ਮੁਰਮੂ ਦੇ ਨਾਂ ਦਾ ਐਲਾਨ ਕੀਤਾ।
ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਭਾਜਪਾ ਪ੍ਰਧਾਨ ਜੇ.ਪੀ ਨੱਢਾ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਇਹ ਕਿਆਸਅਰਾਈਆਂ ਸ਼ੁਰੁੂ ਹੋ ਗਈਆਂ ਸਨ ਕਿ ਨਾਇਡੂ ਹੀ ਐਨਡੀਏ ਵੱਲੋਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਹੋ ਸਕਦੇ ਹਨ। ਉਧਰ ਰਾਸ਼ਟਰਪਤੀ ਚੋਣ ਲਈ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਵਜੋਂ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ’ਤੇ ਸਹਿਮਤੀ ਬਣ ਗਈ ਹੈ। ਇਹ ਜਾਣਕਾਰੀ ਕਾਂਗਰਸ ਦੇ ਸੀਨੀਅਰ ਆਗੂ ਮਲਿਕਅਰਜੁਨ ਖੜਗੇ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਕਾਂਗਰਸ, ਸੀਪੀਆਈ (ਐਮ), ਸੀਪੀਆਈ, ਤ੍ਰਿਣਮੂਲ ਕਾਂਗਰਸ ਅਤੇ ਸਮਾਜਵਾਦੀ ਪਾਰਟੀ ਸਮੇਤ 13 ਵਿਰੋਧੀ ਪਾਰਟੀਆਂ ਨੇ ਮੰਗਲਵਾਰ ਨੂੰ ਮੀਟਿੰਗ ਤੋਂ ਬਾਅਦ ਰਾਸ਼ਟਰਪਤੀ ਅਹੁਦੇ ਦੀ ਚੋਣ ਲਈ ਵਿਰੋਧੀ ਧਿਰ ਦੇ ਉਮੀਦਵਾਰ ਵਜੋਂ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਦੇ ਨਾਂ ’ਤੇ ਸਹਿਮਤੀ ਜਤਾਈ ਹੈ। ਸੂਤਰਾਂ ਮੁਤਾਬਕ ਰਾਸ਼ਟਰਪਤੀ ਚੋਣਾਂ ਵਿੱਚ ਉਮੀਦਵਾਰ ’ਤੇ ਫੈਸਲਾ ਕਰਨ ਸਬੰਧੀ ਐਨਸੀਪੀ ਮੁਖੀ ਸ਼ਰਦ ਪਵਾਰ ਵੱਲੋਂ ਸੱਦੀ ਗਈ ਮੀਟਿੰਗ ਲਈ ਰਾਜ ਭਵਨ ’ਚ ਇਕੱਠੇ ਹੋਏ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਯਸ਼ਵੰਤ ਸਿਨਹਾ ਦੇ ਨਾਂ ’ਤੇ ਮੋਹਰ ਲਗਾਈ। ਇਸ ਤੋਂ ਪਹਿਲਾਂ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ, ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਦੇ ਨਾਲ-ਨਾਲ ਗੋਪਾਲਕ੍ਰਿਸ਼ਨ ਗਾਂਧੀ ਦੇ ਨਾਂ ਸਾਹਮਣੇ ਆਏ ਸਨ। ਸ਼ਰਦ ਪਵਾਰ ਵੱਲੋਂ ਚੋਣ ਲੜਨ ਤੋਂ ਇਨਕਾਰ ਕੀਤੇ ਜਾਣ ਬਾਅਦ ਵਿਰੋਧੀ ਧਿਰ ਨੇ ਰਾਸ਼ਟਰਪਤੀ ਦੇ ਉਮੀਦਵਾਰ ਵਜੋਂ ਯਸ਼ਵੰਤ ਸਿਨਹਾ ਦੇ ਨਾਂ ਦਾ ਐਲਾਨ ਕੀਤਾ ਹੈ। ਮੀਟਿੰਗ ਵਿੱਚ ਕਾਂਗਰਸ, ਐਨਸੀਪੀ, ਸੀਪੀਆਈ (ਐਮ), ਸੀਪੀਆਈ, ਸੀਪੀਆਈ (ਐਮਐਲ) ਤ੍ਰਿਣਾਮੂਲ ਕਾਂਗਰਸ, ਸਮਾਜਵਾਦੀ ਪਾਰਟੀ, ਨੈਸ਼ਨਲ ਕਾਨਫਰੰਸ, ਏਆਈਐਮਆਈਐਮ, ਆਰਐਸਪੀ, ਨੈਸ਼ਨਲ ਕਾਂਗਰਸ, ਰਾਸ਼ਟਰੀ ਜਨਤਾ ਦਲ ਅਤੇ ਏਆਈਯੂਡੀਐਫ਼ ਦੇ ਸਮੇਤ ਹੋਰਨਾਂ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਮੀਟਿੰਗ ਵਿੱਚ ਕਾਂਗਰਸ ਦੇ ਮਲਿਕਅਰਜੁਨ ਖੜਗੇ ਅਤੇ ਜੈਰਾਮ ਰਮੇਸ਼, ਤ੍ਰਿਣਮੂਲ ਕਾਂਗਰਸ ਦੇ ਅਭਿਸ਼ੇਕ ਬੈਨਰਜੀ, ਸੀਪੀਆਈ ਐਮ ਦੇ ਕਾਮਰੇਡ ਸੀਤਾਰਾਮ ਯੇਚੁਰੀ, ਸੀਪੀਆਈ ਦੇ ਡੀ ਰਾਜਾ, ਦਰਾਮੁਕ ਦੇ ਤਿਰੁਚੀ ਸਿਵਾ ਆਦਿ ਮੌਜੂਦ ਸਨ। ਇਸ ਤੋਂ ਪਹਿਲਾਂ ਤ੍ਰਿਣਮੂਲ ਕਾਂਗਰਸ ਦੇ ਨੇਤਾ ਯਸ਼ਵੰਤ ਸਿਨਹਾ ਨੇ ਮੰਗਲਵਾਰ ਨੂੰ ਪਾਰਟੀ ਛੱਡਣ ਦੇ ਆਪਣੇ ਫੈਸਲੇ ਦਾ ਐਲਾਨ ਕਰਦੇ ਹੋਏ ਕਿਹਾ ਕਿ ਉਹ ਹੁਣ ਵਿਰੋਧੀ ਧਿਰ ਦੀ ਏਕਤਾ ਦੇ ਵਿਆਪਕ ਰਾਸ਼ਟਰੀ ਉਦੇਸ਼ ਲਈ ਕੰਮ ਕਰਨਗੇ। ਕਈ ਦਿਨਾਂ ਤੋਂ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਤ੍ਰਿਣਮੂਲ ਕਾਂਗਰਸ ਦੀ ਮੁਖੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਆਉਣ ਵਾਲੀਆਂ ਰਾਸ਼ਟਰਪਤੀ ਚੋਣਾਂ ਵਿੱਚ ਸਾਬਕਾ ਕੇਂਦਰੀ ਮੰਤਰੀ ਸਿਨਹਾ ਦਾ ਨਾਂ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਵਜੋਂ ਪੇਸ਼ ਕਰਨਗੇ। ਸ੍ਰੀ ਸਿਨਹਾ ਨੇ ਟਵੀਟ ਕੀਤਾ, ‘ਤ੍ਰਿਣਮੂਲ ਕਾਂਗਰਸ ਵੱਲੋਂ ਮੈਨੂੰ ਦਿੱਤੇ ਸਨਮਾਨ ਲਈ ਮੈਂ ਮਮਤਾ ਜੀ ਦਾ ਧੰਨਵਾਦੀ ਹਾਂ। ਹੁਣ ਸਮਾਂ ਆ ਗਿਆ ਹੈ, ਜਦੋਂ ਵਿਰੋਧੀ ਧਿਰ ਦੀ ਏਕਤਾ ਦੇ ਵਿਆਪਕ ਰਾਸ਼ਟਰੀ ਉਦੇਸ਼ ਲਈ ਮੈਨੂੰ ਪਾਰਟੀ ਤੋਂ ਵੱਖ ਹੋਣਾ ਪਵੇਗਾ। ਮੈਨੂੰ ਯਕੀਨ ਹੈ ਕਿ ਉਹ (ਮਮਤਾ) ਇਸ ਦੀ ਇਜਾਜ਼ਤ ਦੇਣਗੇ।
ਦੱਸਣਾ ਬਣਦਾ ਹੈ ਕਿ ਦੇਸ਼ ਦੇ ਨਵੇਂ ਰਾਸ਼ਟਰਪਤੀ ਦੀ ਚੋਣ 18 ਜੁਲਾਈ ਨੂੰ ਹੋਣ ਜਾ ਰਹੀ ਹੈ। ਅਜਿਹੇ ’ਚ ਸਿਨਹਾ ਨੇ ਮੰਗਲਵਾਰ ਨੂੰ ਦਿੱਲੀ ’ਚ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੀ ਚੋਣ ਲਈ ਵਿਰੋਧੀ ਧਿਰ ਦੀ ਬੈਠਕ ’ਚ ਸ਼ਿਰਕਤ ਕੀਤੀ, ਜਿਸ ’ਚ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਕਿਹਾ ਕਿ ਅਸੀਂ (ਵਿਰੋਧੀ ਧਿਰ) ਨੇ ਸਾਰਿਆਂ ਦੀ ਸਹਿਮਤੀ ਨਾਲ ਫੈਸਲਾ ਕੀਤਾ ਹੈ ਕਿ ਯਸ਼ਵੰਤ ਸਿਨਹਾ ਰਾਸ਼ਟਰਪਤੀ ਚੋਣਾਂ ਲਈ ਵਿਰੋਧੀ ਧਿਰ ਦੇ ਆਮ ਉਮੀਦਵਾਰ ਹੋਣਗੇ।
ਦੱਸਣਾ ਬਣਦਾ ਹੈ ਕਿ ਯਸ਼ਵੰਤ ਸਿਨਹਾ ਅਟਲ ਬਿਹਾਰੀ ਵਾਜਪਾਈ ਦੀ ਐਨਡੀਏ ਸਰਕਾਰ ’ਚ ਵਿੱਤ ਮੰਤਰੀ ਅਤੇ ਵਿਦੇਸ਼ ਮੰਤਰੀ ਦਾ ਕਾਰਜਭਾਰ ਸੰਭਾਲ ਚੁੱਕੇ ਹਨ। ਉਨ੍ਹਾਂ ਨੇ 2018 ’ਚ ਭਾਜਪਾ ਛੱਡੀ ਸੀ ਅਤੇ ਉਹ ਹੁਣ ਤ੍ਰਿਣਮੂਲ ਕਾਂਗਰਸ ਦੇ ਉੱਪ ਪ੍ਰਧਾਨ ਹਨ।
ਯਸ਼ਵੰਤ ਸਿਨਹਾ ਨੇ ਟਵੀਟ ’ਚ ਲਿਖਿਆ ਕਿ ਤਿ੍ਰਣਮੂਲ ਕਾਂਗਰਸ ਪਾਰਟੀ ’ਚ ਮੈਨੂੰ ਇੰਨਾ ਸਨਮਾਨ ਦੇਣ ਲਈ ਮੈਂ ਮਮਤਾ ਜੀ ਦਾ ਧੰਨਵਾਦੀ ਹਾਂ। ਹੁਣ ਸਮਾਂ ਆ ਗਿਆ ਹੈ ਕਿ ਮੈਂ ਇਕ ਵੱਡੇ ਰਾਸ਼ਟਰੀ ਹਿੱਤ ’ਚ ਪਾਰਟੀ ਤੋਂ ਵੱਖ ਹੋ ਕੇ ਵਿਰੋਧੀ ਧਿਰ ਦੀ ਏਕਤਾ ਲਈ ਕੰਮ ਕਰਾਂ। ਇਸ ਟਵੀਟ ਦੇ ਆਧਾਰ ’ਤੇ ਇਹ ਅਨੁਮਾਨ ਲਾਇਆ ਜਾ ਰਿਹਾ ਹੈ ਕਿ ਸ਼ਾਇਦ ਉਨ੍ਹਾਂ ਨੂੰ ਰਾਸ਼ਟਰਪਤੀ ਉਮੀਦਵਾਰ ਐਲਾਨ ਕੀਤਾ ਜਾ ਸਕਦਾ ਹੈ। ਹਾਲਾਂਕਿ ਉਨ੍ਹਾਂ ਨੇ ਆਪਣੇ ਇਸ ਟਵੀਟ ਤੋਂ ਇਲਾਵਾ ਰਾਸ਼ਟਰਪਤੀ ਚੋਣ ’ਤੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਯਸ਼ਵੰਤ ਸਿਨਹਾ ਦਾ ਨਾਂ ਸਾਹਮਣੇ ਆਉਣ ਤੋਂ ਪਹਿਲਾਂ ਵਿਰੋਧੀ ਧਿਰ ਨੇ ਇਸ ਅਹੁਦੇ ਲਈ ਤਿੰਨ ਹੋਰ ਨੇਤਾਵਾਂ ਦੀ ਮੰਗ ਕੀਤੀ ਸੀ। ਇਹ ਤਿੰਨ ਨੇਤਾ ਹਨ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਪ੍ਰਧਾਨ ਸ਼ਰਦ ਪਵਾਰ, ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਅਤੇ ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਗੋਪਾਲਕ੍ਰਿਸ਼ਨ ਗਾਂਧੀ। ਪਹਿਲੇ ਦੋ ਨੇਤਾਵਾਂ ਦੇ ਇਨਕਾਰ ਕਰਨ ਤੋਂ ਬਾਅਦ ਸੋਮਵਾਰ ਨੂੰ ਵਿਰੋਧੀ ਧਿਰ ਦੇ ਇਸ ਪ੍ਰਸਤਾਵ ਨੂੰ ਗੋਪਾਲਕ੍ਰਿਸ਼ਨ ਗਾਂਧੀ ਨੇ ਵੀ ਠੁਕਰਾ ਦਿੱਤਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾ

ਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲ

ਕੈਦੀਆਂ ਨੂੰ ਸਜ਼ਾ ’ਚ ਵਿਸ਼ੇਸ਼ ਛੋਟ ਦੇਣ ਦੀ ਯੋਜਨਾ ਬਣਾ ਰਿਹੈ ਕੇਂਦਰ

ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦਾ ਦੋ ਰੋਜ਼ਾ ਇੰਡੋਨੇਸ਼ੀਆ ਦੌਰਾ 7 ਤੋਂ

ਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗ

ਟਵੀਟਰ ਨੇ ਕੇਂਦਰ ਖ਼ਿਲਾਫ਼ ਕਰਨਾਟਕ ਹਾਈ ਕੋਰਟ ਦਾ ਖੜਕਾਇਆ ਦਰਵਾਜ਼ਾ

ਦਿੱਲੀ ਵਿਖੇ ਮਾਸਟਰਜ਼ ਗੇਮਜ਼ ਫੈਡਰੇਸ਼ਨ ਨੇ ਪੰਜਾਬ ਪ੍ਰਧਾਨ ਸ਼ੈਲੇ ਸੰਧੂ ਦੀ ਤਾਜਪੋਸ਼ੀ ਕੀਤੀ

ਜੰਮੂ : ਪਿੰਡ ਵਾਲਿਆਂ ਨੇ ਲਸ਼ਕਰ ਦੇ ਕਮਾਂਡਰ ਸਣੇ 2 ਦਹਿਸ਼ਤਗਰਦ ਕੀਤੇ ਕਾਬੂ

ਮਣੀਪੁਰ ’ਚ ਜ਼ਮੀਨ ਖਿਸਕਣ ਕਾਰਨ ਮ੍ਰਿਤਕਾਂ ਦੀ ਗਿਣਤੀ 37 ਹੋਈ, 25 ਹਾਲੇ ਵੀ ਲਾਪਤਾ

ਸੰਯੁਕਤ ਕਿਸਾਨ ਮੋਰਚੇ ਵੱਲੋਂ 31 ਜੁਲਾਈ ਨੂੰ ਦੇਸ਼ ਭਰ ’ਚ ਚੱਕਾ ਜਾਮ