ਏਜੰਸੀਆਂ
ਗੁਹਾਟੀ/21 ਜੂਨ : ਪਿਛਲੇ ਕਰੀਬ ਇੱਕ ਹਫ਼ਤੇ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਆਏ ਭਿਆਨਕ ਹੜ੍ਹਾਂ ਨੇ ਆਸਾਮ ਦੇ 32 ਜ਼ਿਲ੍ਹਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ ਅਤੇ ਸੁੂਬੇ ਵਿੱਚ ਹੁਣ ਤੱਕ 82 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੀਤੇ 24 ਘੰੰਟਿਆਂ ਵਿੱਚ ਹੜ੍ਹਾਂ ਨਾਲ 11 ਜਣਿਆਂ ਦੀ ਮੌਤ ਹੋ ਗਈ, ਜਦਕਿ 7 ਹੋਰ ਲਾਪਤਾ ਦੱਸੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬ੍ਰਹਮਪੁੱਤਰ ਅਤੇ ਬਰਾਕ ਨਦੀਆਂ ਦੇ ਨਾਲ-ਨਾਲ ਇਸ ਦੀਆਂ ਸਹਾਇਕ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਹੋਣ ਕਾਰਨ ਮੰਗਲਵਾਰ ਨੂੰ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਹੋਰ ਗੰਭੀਰ ਹੋ ਗਈ ਹੈ। ਹੜ੍ਹਾਂ ਕਾਰਨ ਲਗਭਗ 48 ਲੱਖ ਲੋਕ ਪ੍ਰਭਾਵਤ ਹੋਏ ਹਨ।