BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਪੰਜਾਬ

ਕੇਂਦਰੀ ਜੇਲ੍ਹ ਬਠਿੰਡਾ ਫ਼ਿਰ ਵਿਵਾਦਾਂ ’ਚ ..!

June 22, 2022 11:20 AM

- ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀ ਗੈਂਗਸਟਰ ਸਾਰਜ ਮਿੰਟੂ ਨੇ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀਆਂ ਫੋਟੋਆਂ, ਕੇਸ ਦਰਜ
- ‘ਦੇਸ਼ ਸੇਵਕ’ ਦੇ ਸਵਾਲਾਂ ’ਤੇ ਬੋਲੇ ਜੇਲ੍ਹ ਸੁਪਰਡੈਂਟ ਜੇਲ੍ਹ ’ਚੋਂ ਦਬੇ ਹੋਏ ਪੁਰਾਣੇ ਮੋਬਾਈਲਾਂ ਦੀ ਹੋ ਰਹੀ ਬਰਾਮਦਗੀ, ਨਵੇਂ ਫੋਨ ਨਹੀਂ ਜਾ ਰਹੇ

ਅਨਿਲ ਵਰਮਾ
ਬਠਿੰਡਾ/21 ਜੂਨ : ਕੇਂਦਰੀ ਜੇਲ੍ਹ ਬਠਿੰਡਾ ਦੀ ਕਾਰਗੁਜ਼ਾਰੀ ਇਕ ਵਾਰ ਮੁੜ ਵਿਵਾਦਾਂ ਵਿੱਚ ਘਿਰਦੀ ਹੋਈ ਨਜ਼ਰ ਆ ਰਹੀ ਹੈ ।
ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੀ ਵਾਪਰੀ ਘਟਨਾ ਵਿੱਚ ਨਾਮਜ਼ਦ ਹੋਏ ਗੈਂਗਸਟਰ ਸਾਰਜ ਮਿੰਟੂ ਜੋ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਹੀ ਬੰਦ ਹੈ, ਵੱਲੋਂ ਆਪਣੇ ਫੇਸਬੁੱਕ ਅਕਾਊਂਟ ’ਤੇ ਕੁਝ ਫੋਟੋਆਂ ਅਪਲੋਡ ਕੀਤੀਆਂ ਗਈਆਂ ਹਨ, ਜਿਸ ਕਰਕੇ ਕੇਂਦਰੀ ਜੇਲ੍ਹ ਬਠਿੰਡਾ ਦੇ ਸਹਾਇਕ ਸੁਪਰਡੈਂਟ ਭੁਪਿੰਦਰ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਕੈਂਟ ਵਿਚ ਗੈਂਗਸਟਰ ਹਵਾਲਾਤੀ ਸਾਰਜ ਸਿੰਘ ਪੁੱਤਰ ਜਸਵੰਤ ਸਿੰਘ ਖ਼ਿਲਾਫ਼ 19 ਜੂਨ ਨੂੰ ਉਕਤ ਹਵਾਲਾਤੀ ਵੱਲੋਂ ਸੋਸ਼ਲ ਮੀਡੀਆ ਆਈਡੀ ਤੋਂ ਕੁਝ ਫੋਟੋਆਂ ਅਪਲੋਡ ਕੀਤੀਆਂ ਗਈਆਂ ਹਨ, ਹੋ ਸਕਦਾ ਹੈ ਕਿ ਉਕਤ ਹਵਾਲਾਤੀ ਨੇ ਇਹ ਬੰਦੀ ਪ੍ਰਵੀਜ਼ਨ ਇਨਮੈਟ ਕਾਲ ਸਿਸਟਮ ਰਾਹੀਂ ਆਪਣੇ ਸਾਥੀਆਂ ਦੀ ਮਦਦ ਨਾਲ ਨਸ਼ੇ ਅਤੇ ਫਿਰੌਤੀ ਦੀਆਂ ਗਤੀਵਿਧੀਆਂ ਕਰ ਰਿਹਾ ਹੋਵੇ, ਉਕਤ ਹਵਾਲਾਤੀ ਨੇ ਜੇਲ੍ਹ ਨਿਯਮਾਂ ਦੀ ਉਲੰਘਣਾ ਕੀਤੀ ਹੈ। ਬਿਆਨ ਦੇ ਅਧਾਰ ਤੇ ਅਧੀਨ ਧਾਰਾ 28/29/61/85 ਐਨ ਡੀ ਪੀ ਐਸ ਐਕਟ ਸੈਕਸ਼ਨ 52ਏ ਪ੍ਰਵੀਜ਼ਨ ਐਕਟ, 511,120 ਬੀ 384 ਆਈ ਪੀ ਸੀ ਤਹਿਤ ਪਰਚਾ ਦਰਜ ਕੀਤਾ ਹੈ, ਜਿਸ ਕਰਕੇ ਕੇਂਦਰੀ ਜੇਲ੍ਹ ਬਠਿੰਡਾ ਦੀ ਕਾਰਗੁਜ਼ਾਰੀ ਇਕ ਵਾਰ ਫਿਰ ਸਵਾਲਾਂ ਦੇ ਘੇਰੇ ਵਿੱਚ ਆ ਰਹੀ ਹੈ, ਕਿਉਂਕਿ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸਾਰਜ ਮਿੰਟੂ ਦੀ ਅਹਿਮ ਭੂਮਿਕਾ ਸਾਹਮਣੇ ਆ ਰਹੀ ਹੈ । ਦੋਸ਼ ਹਨ ਕਿ ਸਾਰਜ ਮਿੰਟੂ ਨੇ ਜੇਲ੍ਹ ਵਿੱਚ ਬੰਦ ਗੈਂਗਸਟਰ ਮਨਪ੍ਰੀਤ ਸਿੰਘ ਭਾਊ ਨਾਲ ਗੈਂਗਸਟਰ ਗੋਲਡੀ ਬਰਾੜ ਨਾਲ ਗੱਲ ਕਰਵਾਈ ਅਤੇ 29 ਮਈ ਨੂੰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਵਾਪਰੀ ਘਟਨਾ ਵਿੱਚ ਸ਼ਾਮਲ ਇਨ੍ਹਾਂ ਨੂੰ ਕੋਰੋਲਾ ਕਾਰ ਮੁਹੱਈਆ ਕਰਵਾਈ ਤੇ ਸਾਰੇ ਘਟਨਾਕ੍ਰਮ ਦੀ ਪਲਾਨਿੰਗ ਵਿਚ ਵੀ ਗੈਂਗਸਟਰ ਸਾਰਜ ਮਿੰਟੂ ਦਾ ਹੱਥ ਸਾਹਮਣੇ ਆ ਰਿਹਾ ਹੈ । ਹੁਣ ਗੈਂਗਸਟਰ ਸਾਰਜ ਮਿੰਟੂ ਵੱਲੋਂ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ ਇਸ ਤਰ੍ਹਾਂ ਫੋਟੋਆਂ ਅਪਲੋਡ ਕਰਨ ਕਰਕੇ ਜੇਲ੍ਹ ਪ੍ਰਬੰਧਕਾਂ ਅਤੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਤੇ ਵੀ ਸਵਾਲ ਉਠ ਰਹੇ ਹਨ ।
ਕੀ ਕਹਿਣਾ ਹੈ ਜੇਲ੍ਹ ਸੁਪਰੀਡੈਂਟ ਦਾ : ਇਸ ਮਾਮਲੇ ਸਬੰਧੀ ਜਦੋਂ ਕੇਂਦਰੀ ਜੇਲ੍ਹ ਬਠਿੰਡਾ ਦੇ ਜੇਲ੍ਹ ਸੁਪਰਡੈਂਟ ਐਨ ਡੀ ਨੇਗੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਗੈਂਗਸਟਰ ਸਾਰਜ ਮਿੰਟੂ ਨੇ ਜੇਲ੍ਹ ਅੰਦਰੋ ਇਹ ਫੋਟੋਆਂ ਅਪਲੋਡ ਨਹੀ ਕੀਤੀਆ ਸ਼ੱਕ ਹੈ ਕਿ ਇਸ ਦੀ ਆਈਡੀ ਜੇਲ੍ਹ ਦੇ ਬਾਹਰੋਂ ਕੋਈ ਚਲਾ ਰਿਹਾ ਹੈ, ਜਿਸ ਦੀ ਉਚ ਪੱਧਰੀ ਜਾਂਚ ਕੀਤੀ ਜਾ ਰਹੀ ਹੈ ਕਿਉਂਕਿ ਜੇਲ੍ਹ ਵਿੱਚ ਉਸ ਕੋਲ ਕਿਸੇ ਵੀ ਤਰ੍ਹਾਂ ਦਾ ਮੋਬਾਇਲ ਨਹੀਂ, ਪਰ ਹਰ ਪੱਖ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ।
ਜੇਲ੍ਹ ਸੁਪਰਡੈਂਟ ਨੇ ਕੇਂਦਰੀ ਜੇਲ੍ਹ ਬਠਿੰਡਾ ਵਿੱਚੋਂ ਲਗਾਤਾਰ ਮੋਬਾਇਲਾਂ ਦੀ ਹੋ ਰਹੀ ਬਰਾਮਦਗੀ ਦੇ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਇਹ ਮੋਬਾਇਲ ਪੁਰਾਣੇ ਦੱਬੇ ਹੋਏ ਬਰਾਮਦ ਹੋ ਰਹੇ ਹਨ ਜੋ ਚੱਲਦੇ ਵੀ ਨਹੀਂ ਹਨ ਜਦੋਂ ਕਿ ਹੁਣ ਕਿਸੇ ਵੀ ਤਰੀਕੇ ਨਾਲ ਜੇਲ੍ਹ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਕੋਲੋਂ ਮੋਬਾਇਲ ਨਹੀਂ ਪਹੁੰਚ ਸਕਦਾ, ਕਿਉਂਕਿ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਜੇਲ੍ਹ ਦੀ ਸਮੇਂ ਸਮੇਂ ਸਿਰ ਤਲਾਸ਼ੀ ਦੌਰਾਨ ਬੈਰਕਾਂ ਅਤੇ ਜੇਲ੍ਹ ਦੇ ਹੋਰਨਾਂ ਕੋਨਿਆਂ ਵਿੱਚ ਦੱਬੇ ਪੁਰਾਣੇ ਟੁੱਟੇ ਹੋਏ ਮੋਬਾਇਲਾਂ ਦੀ ਬਰਾਮਦਗੀ ਹੋ ਰਹੀ ਹੈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਬਾਬਾ ਬੰਦਾ ਸਿੰਘ ਬਹਾਦਰ ਸਕੂਲ ਮੁੱਲਾਂਪੁਰ ਕਲਾਂ ਦਾ ਦਸਵੀਂ ਅਤੇ ਬਾਰਵ੍ਹੀਂ ਦਾ ਨਤੀਜਾ ਰਿਹਾ ਸ਼ਾਨਦਾਰ

ਪਰਿਵਾਰਕ ਮੁੱਦਿਆਂ ਦੇ ਨਿਪਟਾਰੇ ਲਈ ਦੇਸ਼ ਭਗਤ ਯੂਨੀਵਰਸਿਟੀ ਵਿਖੇ ਲਗਾਇਆ ਗਿਆ ਕੈਂਪ

ਪ੍ਰੈੱਸ ਕਲੱਬ ਮਾਲੇਰਕੋਟਲਾ ਦੀ ਚੋਣ ਹੋਈ

2 ਕਿਲੋ 600 ਗ੍ਰਾਮ ਅਫ਼ੀਮ, ਨਕਦੀ, ਮੋਬਾਇਲ ਫੋਨ ਤੇ ਮੋਟਰਸਾਈਕਲ ਸਮੇਤ ਇਕ ਗ੍ਰਿਫ਼ਤਾਰ

ਵਿਧਾਇਕ ਅਮਰਪਾਲ ਨੇ ਹਲਕਾ ਵਾਸੀਆਂ ਲਈ ਵੱਟਸਐਪ ਹੈਲਪਲਾਈਨ ਨੰਬਰ ਜਾਰੀ ਕੀਤਾ

ਸਿੰਗਲ ਯੂਜ਼ ਪਲਾਸਟਿਕ ਮੁਹਿੰਮ ਤਹਿਤ ਦੁਕਾਨਦਾਰਾਂ ਅਤੇ ਰੇਹੜੀ-ਫੜੀ ਵਾਲਿਆਂ ਦੇ ਕੀਤੇ ਚਲਾਨ

ਗਾਰਮੈਂਟਸ ਦੀ ਦੁਕਾਨ ’ਚੋਂ 1 ਕਿੱਲੋ ਅਫ਼ੀਮ ਬਰਾਮਦ, ਦੋਸ਼ੀ ਗ੍ਰਿਫ਼ਤਾਰ

ਸਾਉਣੀ ਦੀਆਂ ਫਸਲਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਹੋਈ ਮੀਟਿੰਗ

ਗੁਰਮੀਤ ਸਿੰਘ ਬਨੂੜ ਨੇ ਮਾਰਕੀਟ ਕਮੇਟੀ ਸਕੱਤਰ ਦਾ ਅਹੁਦਾ ਸੰਭਾਲਿਆ

ਅਮਰਗੜ੍ਹ : ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ ਨੇ ਅਹੁਦਾ ਸੰਭਾਲਿਆ