BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਪੰਜਾਬ

ਪੰਜਾਬ ਦੇ ਸਾਬਕਾ ਮੰਤਰੀ ਆਸ਼ੂ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

June 22, 2022 11:31 AM

- ਪੇਸ਼ਗੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 6 ਜੁਲਾਈ ਤੱਕ ਮੁਲਤਵੀ

ਵੀ. ਪੀ. ਸਿੰਘ ਨਾਗਰਾ
ਚੰਡੀਗੜ੍ਹ/21 ਜੂਨ : ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲ ਸਕੀ।
ਇੱਕ ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਬਹਿਸ ਤੋਂ ਬਾਅਦ ਛੁੱਟੀ ਵਾਲੇ ਬੈਂਚ ਨੇ ਪਟੀਸ਼ਨਰ ਦੇ ਵਕੀਲ ਨੂੰ ਮਾਮਲੇ ਵਿੱਚ ਕੁਝ ਵਾਧੂ ਦਸਤਾਵੇਜ਼ ਰਿਕਾਰਡ ਵਿੱਚ ਰੱਖਣ ਦਾ ਹੁਕਮ ਦਿੰਦੇ ਹੋਏ ਬਿਨਾਂ ਕੋਈ ਨੋਟਿਸ ਜਾਰੀ ਕੀਤੇ ਸੁਣਵਾਈ 6 ਜੁਲਾਈ ਤੱਕ ਮੁਲਤਵੀ ਕਰ ਦਿੱਤੀ।
ਭਾਰਤ ਭੂਸ਼ਣ ਆਸ਼ੂ ਨੇ ਗ੍ਰਿਫ਼ਤਾਰੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਪੇਸ਼ਗੀ ਜ਼ਮਾਨਤ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਸੱਤ ਦਿਨ ਪਹਿਲਾਂ ਨੋਟਿਸ ਦੇਣ ਦੀ ਮੰਗ ਕੀਤੀ ਗਈ ਹੈ।
ਆਸੂ ’ਤੇ 2,000 ਕਰੋੜ ਰੁਪਏ ਦੇ ਟੈਂਡਰਾਂ ’ਚ ਕਥਿਤ ਘਪਲੇ ਦਾ ਦੋਸ਼ ਹੈ। ਠੇਕੇਦਾਰ ਯੂਨੀਅਨ ਦੇ ਦੋਸ਼ਾਂ ਤੋਂ ਬਾਅਦ ਸੂਬਾ ਵਿਜੀਲੈਂਸ ਨੇ ਮਾਮਲੇ ਦੀ ਜਾਂਚ ਐਸਐਸਪੀ ਪੱਧਰ ਦੇ ਅਧਿਕਾਰੀ ਨੂੰ ਸੌਂਪ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜੇਕਰ ਜਾਂਚ ’ਚ ਦੋਸ਼ ਸਹੀ ਪਾਏ ਗਏ ਤਾਂ ਵਿਜੀਲੈਂਸ ਆਸੂ ਨੂੰ ਵੀ ਗ੍ਰਿਫ਼ਤਾਰ ਕਰ ਸਕਦੀ ਹੈ। ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦਾਇਰ ਪਟੀਸ਼ਨ ’ਚ ਆਪਣੇ ’ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀਆਂ ਨੂੰ ਸਾਜ਼ਿਸ਼ ਤਹਿਤ ਭ੍ਰਿਸ਼ਟਾਚਾਰ ਦੇ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ। ਭਾਰਤ ਭੂਸ਼ਣ ਆਸ਼ੂ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਪੰਜਾਬ ਫੂਡ ਗ੍ਰੇਨ ਟਰਾਂਸਪੋਰਟੇਸ਼ਨ ਨੀਤੀ 2018-2019 ਵਿੱਚ ਉਨ੍ਹਾਂ ਦੇ ਖੁਰਾਕ ਅਤੇ ਸਪਲਾਈ ਮੰਤਰੀ ਦੇ ਕਾਰਜਕਾਲ ਦੌਰਾਨ ਲਿਆਂਦੀ ਗਈ ਸੀ, ਜਿਸ ਨੂੰ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਸੀ। ਉਧਰ ਸਾਬਕਾ ਮੰਤਰੀ ਭਾਰਤ ਭੂਸਣ ਆਸੂ ਨੇ ਕਿਹਾ ਕਿ ਇਸ ਵਿੱਚ ਈ-ਟੈਂਡਰ ਰਾਹੀਂ ਟੈਂਡਰ ਮੰਗੇ ਗਏ ਸਨ, ਇਹ ਸਾਰਾ ਕੁਝ ਡੀਸੀ ਦੇ ਅਧੀਨ ਹੀ ਹੋਇਆ ਸੀ, ਇਸ ਲਈ ਇਸ ਵਿੱਚ ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਬਾਬਾ ਬੰਦਾ ਸਿੰਘ ਬਹਾਦਰ ਸਕੂਲ ਮੁੱਲਾਂਪੁਰ ਕਲਾਂ ਦਾ ਦਸਵੀਂ ਅਤੇ ਬਾਰਵ੍ਹੀਂ ਦਾ ਨਤੀਜਾ ਰਿਹਾ ਸ਼ਾਨਦਾਰ

ਪਰਿਵਾਰਕ ਮੁੱਦਿਆਂ ਦੇ ਨਿਪਟਾਰੇ ਲਈ ਦੇਸ਼ ਭਗਤ ਯੂਨੀਵਰਸਿਟੀ ਵਿਖੇ ਲਗਾਇਆ ਗਿਆ ਕੈਂਪ

ਪ੍ਰੈੱਸ ਕਲੱਬ ਮਾਲੇਰਕੋਟਲਾ ਦੀ ਚੋਣ ਹੋਈ

2 ਕਿਲੋ 600 ਗ੍ਰਾਮ ਅਫ਼ੀਮ, ਨਕਦੀ, ਮੋਬਾਇਲ ਫੋਨ ਤੇ ਮੋਟਰਸਾਈਕਲ ਸਮੇਤ ਇਕ ਗ੍ਰਿਫ਼ਤਾਰ

ਵਿਧਾਇਕ ਅਮਰਪਾਲ ਨੇ ਹਲਕਾ ਵਾਸੀਆਂ ਲਈ ਵੱਟਸਐਪ ਹੈਲਪਲਾਈਨ ਨੰਬਰ ਜਾਰੀ ਕੀਤਾ

ਸਿੰਗਲ ਯੂਜ਼ ਪਲਾਸਟਿਕ ਮੁਹਿੰਮ ਤਹਿਤ ਦੁਕਾਨਦਾਰਾਂ ਅਤੇ ਰੇਹੜੀ-ਫੜੀ ਵਾਲਿਆਂ ਦੇ ਕੀਤੇ ਚਲਾਨ

ਗਾਰਮੈਂਟਸ ਦੀ ਦੁਕਾਨ ’ਚੋਂ 1 ਕਿੱਲੋ ਅਫ਼ੀਮ ਬਰਾਮਦ, ਦੋਸ਼ੀ ਗ੍ਰਿਫ਼ਤਾਰ

ਸਾਉਣੀ ਦੀਆਂ ਫਸਲਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਹੋਈ ਮੀਟਿੰਗ

ਗੁਰਮੀਤ ਸਿੰਘ ਬਨੂੜ ਨੇ ਮਾਰਕੀਟ ਕਮੇਟੀ ਸਕੱਤਰ ਦਾ ਅਹੁਦਾ ਸੰਭਾਲਿਆ

ਅਮਰਗੜ੍ਹ : ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ ਨੇ ਅਹੁਦਾ ਸੰਭਾਲਿਆ