ਤਰਲੋਚਨ ਸਿੰਘ
ਸ੍ਰੀ ਅਨੰਦਪੁਰ ਸਾਹਿਬ/21 ਜੂਨ : ਮਾਈਗ੍ਰੇਟਰੀ ਅਬਾਦੀ ਦੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਤੀਜੇ ਦਿਨ ਸਿਹਤ ਕਰਮਚਾਰੀਆਂ ਵਲੋਂ 747 ਬੱਚਿਆਂ ਤੇ 849 ਘਰਾਂ ਵਿਚ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਸੀਨੀਅਰ ਮੈਡੀਕਲ ਅਫਸਰ ਡਾ.ਚਰਨਜੀਤ ਕੁਮਾਰ ਵਲ੍ਹੋਂ ਫੀਲਡ ‘ਚ ਜਾ ਕੇ ਮੁਹਿੰਮ ਦਾ ਜਾਇਜ਼ਾ ਲਿਆ ਗਿਆ ਤੇ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਖੇਤਰਾਂ ਵਿਚ ਰਹਿੰਦੇ ਬੱਚਿਆਂ ਨੂੰ ਵੀ ਪੋਲੀਓ ਦੀ ਖੁਰਾਕ ਦਿੱਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਟੀਮਾਂ ਵਲ੍ਹੋਂ ਘਰ-ਘਰ ਜਾ ਕੇ ਛੋਟੇ ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਬੱਚਾ ਪੋਲੀਓ ਬੂੰਦਾ ਪੀਣ ਤੋ ਵਾਝਾਂ ਨਹੀ ਰਹਿਣਾ ਚਾਹੀਦਾ।
ਇਸ ਦੇ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ। ਅੱਜ ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਉਣ ਦੇ ਨਾਲ ਨਾਲ ਸਿਹਤ ਵਿਭਾਗ ਵਲੋ ਬੱਚਿਆਂ ਦੇ ਮਾਪਿਆਂ ਅਤੇ ਉਨ੍ਹਾਂ ਦੇ ਨਾਲ ਆਏ ਸਥਾਨਕ ਲੋਕਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਵੀ ਜਾਗਰੂਕ ਕੀਤਾ ਗਿਆ।