BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਪੰਜਾਬ

ਜਲ ਸਪਲਾਈ ਠੇਕਾ ਕਾਮਿਆਂ ਨੇ ਤਨਖਾਹਾਂ ਘੱਟ ਕਰਨ ਦੇ ਰੋਸ ਵਜੋਂ ਘੇਰਿਆ ਚੀਫ਼ ਇੰਜਨੀਅਰ ਦਾ ਦਫ਼ਤਰ, ਕੀਤਾ ਰੋਸ ਪ੍ਰਦਰਸ਼ਨ

June 22, 2022 12:29 PM

ਅਨਿਲ ਵਰਮਾ
ਬਠਿੰਡਾ/21 ਜੂਨ : ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਵਿਭਾਗ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਘੱਟ ਕਰਨ ਅਤੇ ਤਨਖਾਹਾਂ ਵਿੱਚ ਵਾਧਾ ਨਾ ਕਰਨ ਦੇ ਰੋਸ ਵਜੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਅੱਜ ਸੰਘਰਸ਼ ਨੂੰ ਭਖਵਾਂ ਰੂਪ ਦਿੰਦੇ ਹੋਏ ਜ਼ਿਲ੍ਹਾ ਬਠਿੰਡਾ ਦੇ ਸੂਬਾ ਮੀਤ ਪ੍ਰਧਾਨ ਸੰਦੀਪ ਖਾਨ ਬਾਲਿਆਂਵਾਲੀ ਦੀ ਅਗਵਾਈ ਵਿੱਚ ਚੀਫ ਇੰਜਨੀਅਰ ਦੇ ਦਫ਼ਤਰ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੇ ਹੱਕ ਬਹਾਲ ਨਾ ਕੀਤੇ ਤਾਂ ਆਉਂਦੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਹਾਲਾਤ ਉਸ ਸਮੇਂ ਹੋਰ ਵੀ ਵਿਗੜਦੇ ਹੋਏ ਨਜ਼ਰ ਆਏ ਜਦੋਂ ਇਨ੍ਹਾਂ ਠੇਕਾ ਕਾਮਿਆਂ ਨੇ ਪੁਲਿਸ ਦਾ ਸੁਰੱਖਿਆ ਘੇਰਾ ਤੋੜ ਕੇ ਪਰਿਵਾਰਾਂ ਸਮੇਤ ਚੀਫ਼ ਇੰਜਨੀਅਰ ਦੇ ਦਫ਼ਤਰ ਦੇ ਮੁੱਖ ਗੇਟ ਅੱਗੇ ਧਰਨਾ ਲਾ ਦਿੱਤਾ । ਇਸ ਮੌਕੇ ਸੰਦੀਪ ਖਾਨ ਬਾਲਿਆਂਵਾਲੀ, ਅੰਮ੍ਰਿਤਪਾਲ ਸਿੰਘ ਬੱਗੂ, ਕੁਲਵੰਤ ਸਿੰਘ ਕਾਲਝਰਾਣੀ ਨੇ ਕਿਹਾ ਕਿ ਵੱਧ ਰਹੀ ਮਹਿੰਗਾਈ ਵਿੱਚ ਉਹ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਨ ਲਈ ਮਜਬੂਰ ਹਨ ਪ੍ਰੰਤੂ ਵਿਭਾਗ ਰੈਗੂਲਰ ਕਰਨ ਅਤੇ ਤਨਖਾਹਾਂ ਵਿੱਚ ਵਾਧਾ ਕਰਨ ਦੀ ਬਜਾਏ ਉਨ੍ਹਾਂ ਨੂੰ ਬੇਰੁਜ਼ਗਾਰ ਕਰਨ ਦੀਆਂ ਨੀਤੀਆਂ ਘੜ ਰਿਹਾ ਹੈ ਜੋ ਚੰਗੀ ਗੱਲ ਨਹੀਂ, ਇੱਥੋਂ ਤੱਕ ਕੇ ਕੱਚੇ ਕਾਮਿਆਂ ਦੀਆਂ ਤਨਖਾਹਾਂ ਵਿੱਚ ਵਾਧੇ ਦਾ ਪੱਤਰ ਵੀ ਜਾਰੀ ਨਹੀਂ ਕੀਤਾ ਜਾ ਰਿਹਾ । ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਰੈਗੂਲਰ ਕਰ ਕੇ ਵਧੀਆਂ ਤਨਖਾਹਾਂ ਸਮੇਤ ਭੱਤੇ ਦੇਣੇ ਯਕੀਨੀ ਬਣਾਏ ਜਾਣ ਅਤੇ ਠੇਕਾ ਕਾਮਿਆਂ ਨੂੰ ਵਿਭਾਗ ਅਧੀਨ ਮਿਲਦੇ ਸਾਰੇ ਹੱਕ ਦਿੱਤੇ ਜਾਣ ਨਹੀਂ ਤਾਂ ਉਹ ਆਉਂਦੇ ਸਮੇਂ ਵਿੱਚ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ। ਇਸ ਮੌਕੇ ਲਖਵਿੰਦਰ ਸਿੰਘ, ਸੰਦੀਪ ਸਿੰਘ, ਗਗਨਦੀਪ ਸਿੰਘ, ਅੰਗਰੇਜ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਬਾਬਾ ਬੰਦਾ ਸਿੰਘ ਬਹਾਦਰ ਸਕੂਲ ਮੁੱਲਾਂਪੁਰ ਕਲਾਂ ਦਾ ਦਸਵੀਂ ਅਤੇ ਬਾਰਵ੍ਹੀਂ ਦਾ ਨਤੀਜਾ ਰਿਹਾ ਸ਼ਾਨਦਾਰ

ਪਰਿਵਾਰਕ ਮੁੱਦਿਆਂ ਦੇ ਨਿਪਟਾਰੇ ਲਈ ਦੇਸ਼ ਭਗਤ ਯੂਨੀਵਰਸਿਟੀ ਵਿਖੇ ਲਗਾਇਆ ਗਿਆ ਕੈਂਪ

ਪ੍ਰੈੱਸ ਕਲੱਬ ਮਾਲੇਰਕੋਟਲਾ ਦੀ ਚੋਣ ਹੋਈ

2 ਕਿਲੋ 600 ਗ੍ਰਾਮ ਅਫ਼ੀਮ, ਨਕਦੀ, ਮੋਬਾਇਲ ਫੋਨ ਤੇ ਮੋਟਰਸਾਈਕਲ ਸਮੇਤ ਇਕ ਗ੍ਰਿਫ਼ਤਾਰ

ਵਿਧਾਇਕ ਅਮਰਪਾਲ ਨੇ ਹਲਕਾ ਵਾਸੀਆਂ ਲਈ ਵੱਟਸਐਪ ਹੈਲਪਲਾਈਨ ਨੰਬਰ ਜਾਰੀ ਕੀਤਾ

ਸਿੰਗਲ ਯੂਜ਼ ਪਲਾਸਟਿਕ ਮੁਹਿੰਮ ਤਹਿਤ ਦੁਕਾਨਦਾਰਾਂ ਅਤੇ ਰੇਹੜੀ-ਫੜੀ ਵਾਲਿਆਂ ਦੇ ਕੀਤੇ ਚਲਾਨ

ਗਾਰਮੈਂਟਸ ਦੀ ਦੁਕਾਨ ’ਚੋਂ 1 ਕਿੱਲੋ ਅਫ਼ੀਮ ਬਰਾਮਦ, ਦੋਸ਼ੀ ਗ੍ਰਿਫ਼ਤਾਰ

ਸਾਉਣੀ ਦੀਆਂ ਫਸਲਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਹੋਈ ਮੀਟਿੰਗ

ਗੁਰਮੀਤ ਸਿੰਘ ਬਨੂੜ ਨੇ ਮਾਰਕੀਟ ਕਮੇਟੀ ਸਕੱਤਰ ਦਾ ਅਹੁਦਾ ਸੰਭਾਲਿਆ

ਅਮਰਗੜ੍ਹ : ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ ਨੇ ਅਹੁਦਾ ਸੰਭਾਲਿਆ