BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਪੰਜਾਬ

ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ ਬੱਚਿਆਂ ਨੂੰ ਕਵਰ ਕਰਨ ਦਾ ਟੀਚਾ ਮੁਕੰਮਲ : ਡਾ. ਗੁਰਿੰਦਰਜੀਤ ਸਿੰਘ

June 22, 2022 12:37 PM

ਹਰਮੇਲ ਸਹੂੰਗੜਾ
ਪੋਜੇਵਾਲ/ਸੜੋਆ/21 ਜੂਨ : ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਐਚ.ਸੀ. ਸੜੋਆ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਬਲਾਕ ਸੜੋਆ ਦੇ ਵਿੱਚ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਤਿੰਨ ਦਿਨਾਂ ਦੌਰਾਨ 0 ਤੋਂ 5 ਸਾਲ ਪ੍ਰਵਾਸੀ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਸੀਨੀਅਰ ਮੈਡੀਕਲ ਅਫਸਰ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਬਲਾਕ ਵਿੱਚ ਸੜੋਆ ਵਿੱਚ ਬੱਚਿਆ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਸਾਲ 2011 ਤੋਂ ਬਾਅਦ ਭਾਰਤ ਵਿੱਚ ਪੋਲੀਓ ਦਾ ਕੋਈ ਵੀ ਕੇਸ ਨਹੀਂ ਨਿਕਲਿਆ, ਪਰ ਗੁਆਂਢੀ ਦੇਸ਼ਾਂ ਪਾਕਿਸਤਾਨ ਤੇ ਅਫਗਾਨਿਸਤਾਨ ਵਿਚ ਪੋਲੀਓ ਦੇ ਕੇਸ ਪਾਏ ਜਾ ਰਹੇ ਹਨ, ਜਿਸ ਕਰਕੇ ਭਾਰਤ ਉੱਤੇ ਇਸ ਬਿਮਾਰੀ ਦਾ ਖਤਰਾ ਮੰਡਰਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਇਕਜੁੱਟ ਹੋ ਕੇ ਬਲਾਕ ਵਿਚ ਇਸ ਮੁਹਿੰਮ ਨੂੰ ਸਫਲ ਬਣਾਇਆ ਗਿਆ ਤਾਂ ਜੋ ਇਸ ਬਿਮਾਰੀ ਨੂੰ ਮੁੜ ਸਿਰ ਚੁੱਕਣ ਤੋਂ ਰੋਕਿਆ ਜਾ ਸਕੇ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹਾਈ ਰਿਸਕ ਖੇਤਰਾਂ ਝੁੱਗੀਆਂ-ਝੌਂਪੜੀਆਂ, ਗੁੱਜਰਾਂ ਦੇ ਡੇਰਿਆਂ, ਇੱਟਾਂ ਦੇ ਭੱਠਿਆਂ, ਉਸਾਰੀ ਅਧੀਨ ਇਮਾਰਤਾਂ ਅਤੇ ਦੂਜੇ ਰਾਜਾਂ ਤੋਂ ਆਏ ਪ੍ਰਵਾਸੀ ਵਿਅਕਤੀਆਂ ਦੇ ਬੱਚਿਆਂ ਨੂੰ ਇਸ ਤਿੰਨ ਦਿਨਾਂ ਮੁਹਿੰਮ ਦੌਰਾਨ ਕਵਰ ਕੀਤਾ ਗਿਆ ਹੈ ਇਸ ਸਬੰਧੀ ਉਹਨਾ ਵਲੋਂ ਅਜਿਹੀਆ ਝੁੱਗੀਆ ਝੌਪੜੀਆ ਵਿੱਚ ਜਾ ਕੇ ਪੜਤਾਲ ਵੀ ਕੀਤੀ ਗਈ ਹੈ ਤਾਂ ਜੋ ਕੋਈ ਬੱਚਾ ਇਹਨਾਂ ਬੂੰਦਾ ਤੋਂ ਵਾਂਝਾ ਨਾ ਰਹਿ ਜਾਵੇ। ਇਸ ਮੌਕੇ ਡੀ.ਆਈ.ਓ. ਡਾ. ਬਲਵਿੰਦਰ ਕੁਮਾਰ ਸਮੇਤ ਸਿਹਤ ਵਿਭਾਗ ਦੀ ਟੀਮ ਵਿੱਚ ਸੁਨੀਲ ਕੁਮਾਰ, ਕ੍ਰਾਂਤੀ ਪਾਲ ਸਿੰਘ, ਗੁਰਕਿਪਾਲ ਸਿੰਘ ਸੰਧੂ ਵੀ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਬਾਬਾ ਬੰਦਾ ਸਿੰਘ ਬਹਾਦਰ ਸਕੂਲ ਮੁੱਲਾਂਪੁਰ ਕਲਾਂ ਦਾ ਦਸਵੀਂ ਅਤੇ ਬਾਰਵ੍ਹੀਂ ਦਾ ਨਤੀਜਾ ਰਿਹਾ ਸ਼ਾਨਦਾਰ

ਪਰਿਵਾਰਕ ਮੁੱਦਿਆਂ ਦੇ ਨਿਪਟਾਰੇ ਲਈ ਦੇਸ਼ ਭਗਤ ਯੂਨੀਵਰਸਿਟੀ ਵਿਖੇ ਲਗਾਇਆ ਗਿਆ ਕੈਂਪ

ਪ੍ਰੈੱਸ ਕਲੱਬ ਮਾਲੇਰਕੋਟਲਾ ਦੀ ਚੋਣ ਹੋਈ

2 ਕਿਲੋ 600 ਗ੍ਰਾਮ ਅਫ਼ੀਮ, ਨਕਦੀ, ਮੋਬਾਇਲ ਫੋਨ ਤੇ ਮੋਟਰਸਾਈਕਲ ਸਮੇਤ ਇਕ ਗ੍ਰਿਫ਼ਤਾਰ

ਵਿਧਾਇਕ ਅਮਰਪਾਲ ਨੇ ਹਲਕਾ ਵਾਸੀਆਂ ਲਈ ਵੱਟਸਐਪ ਹੈਲਪਲਾਈਨ ਨੰਬਰ ਜਾਰੀ ਕੀਤਾ

ਸਿੰਗਲ ਯੂਜ਼ ਪਲਾਸਟਿਕ ਮੁਹਿੰਮ ਤਹਿਤ ਦੁਕਾਨਦਾਰਾਂ ਅਤੇ ਰੇਹੜੀ-ਫੜੀ ਵਾਲਿਆਂ ਦੇ ਕੀਤੇ ਚਲਾਨ

ਗਾਰਮੈਂਟਸ ਦੀ ਦੁਕਾਨ ’ਚੋਂ 1 ਕਿੱਲੋ ਅਫ਼ੀਮ ਬਰਾਮਦ, ਦੋਸ਼ੀ ਗ੍ਰਿਫ਼ਤਾਰ

ਸਾਉਣੀ ਦੀਆਂ ਫਸਲਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਹੋਈ ਮੀਟਿੰਗ

ਗੁਰਮੀਤ ਸਿੰਘ ਬਨੂੜ ਨੇ ਮਾਰਕੀਟ ਕਮੇਟੀ ਸਕੱਤਰ ਦਾ ਅਹੁਦਾ ਸੰਭਾਲਿਆ

ਅਮਰਗੜ੍ਹ : ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ ਨੇ ਅਹੁਦਾ ਸੰਭਾਲਿਆ