BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਪੰਜਾਬ

ਪੰਜਾਬ ਰੋਡਵੇਜ਼ ਪਨਬੱਸ ਤੇ ਪੀਆਰਟੀਸੀ ਕਰਮਚਾਰੀਆਂ ਬੱਸ ਅੱਡਾ ਬੰਦ ਰੱਖ ਕੇ ਕੀਤੀ ਨਾਅਰੇਬਾਜ਼ੀ

June 22, 2022 12:57 PM

- 23 ਜੂਨ ਨੂੰ ਬਾਅਦ ਦੁਪਹਿਰ ਤੋਂ ਬੱਸਾਂ ਦਾ ਚੱਕਾ ਜਾਮ ਕਰ ਕੇ ਤਿੱਖੇ ਸੰਘਰਸ਼ ਦਾ ਐਲਾਨ

ਕੇ.ਐਲ. ਮੁਕਸਰੀ
ਸ੍ਰੀ ਮੁਕਤਸਰ ਸਾਹਿਬ/21 ਜੂਨ : ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਭਾਗ ਵੱਲੋਂ ਨਾ ਦੇਣ ਦੇ ਰੋਸ ਵਜੋਂ ਤਨਖਾਹ ਨਹੀਂ ਤਾਂ ਕੰਮ ਨਹੀਂ ਦਾ ਨਾਅਰਾ ਬੁਲੰਦ ਕਰਦੇ ਹੋਏ ਮੁਕਤਸਰ ਬੱਸ ਅੱਡਾ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸ੍ਰੀ ਮੁਕਤਸਰ ਸਾਹਿਬ ਬੱਸ ਸਟੈਂਡ ’ਤੇ ਧਰਨੇ ਦੌਰਾਨ ਬੋਲਦਿਆਂ ਸੂਬਾ ਆਗੂ ਕਮਲ ਕੁਮਾਰ, ਤਰਸੇਮ ਸਿੰਘ, ਡਿਪੂ ਪ੍ਰਧਾਨ ਜਗਸੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਕਾਂਗਰਸ ਤੇ ਅਕਾਲੀ ਦਲ ਭਾਜਪਾ ਸਰਕਾਰਾਂ ਵਾਂਗ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਤੇ ਸੰਘਰਸ਼ ਕਰਦੇ ਕੱਚੇ ਮੁਲਾਜ਼ਮਾਂ ਨੂੰ ਹੁਣ ਪਹਿਲਾਂ ਤੋਂ ਵੀ ਮਾੜੇ ਹਲਾਤ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੈਦਾ ਕੀਤੇ ਜਾ ਰਹੇ ਹਨ ਜਿਸਦੇ ਚਲਦਿਆਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਤੇ ਸੰਘਰਸ਼ ਦੇ ਨਾਲ ਨਾਲ ਹੁਣ ਹਰ ਮਹੀਨੇ ਪਨਬੱਸ ਅਤੇ ਪੀਆਰਟੀਸੀ ਮੁਲਾਜ਼ਮਾਂ ਦੀਆਂ ਤਨਖਾਹਾਂ ਬਹੁਤ ਹੀ ਲੇਟ ਅਦਾ ਕੀਤੀਆਂ ਜਾ ਰਹੀਆਂ ਹਨ ਅਤੇ ਤਨਖਾਹ ਪਾਵਾਉਣ ਲਈ ਵੀ ਰੋਸ ਮੁਜਾਹਰੇ ਜਾਂ ਹੜਤਾਲ ਕਰਨੀ ਪੈਂਦੀ ਹੈ। ਦਿਨ ਰਾਤ ਮਿਹਨਤ ਕਰਕੇ ਪੰਜਾਬ ਦੀ ਜਨਤਾਂ ਨੂੰ ਮੰਜਿਲ ਤੇ ਪਹੁੰਚਾਉਣ ਵਾਲੇ ਅਤੇ ਲੋਕਾਂ ਨੂੰ ਫ੍ਰੀ ਸਫਰ ਸਹੂਲਤਾਂ ਦੇਣ ਵਾਲੇ ਇਨ੍ਹਾਂ ਮੁਲਾਜ਼ਮਾਂ ਦੇ ਪਰਿਵਾਰ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਰਹੇ ਨੇ ਜਿਸ ਕਾਰਨ ਬੱਸਾਂ ਚਲਾਉਣ ਵਾਲੇ ਡਰਾਇਵਰ ਕੰਡਕਟਰ ਵੀ ਮਾਨਸਿਕ ਤਣਾਅ ’ਚ ਬੱਸਾਂ ਚਲਾਉਣ ਲਈ ਮਜਬੂਰ ਹਨ। ਉਨ੍ਹਾਂ ਆਖਿਆ ਕਿ ਇਨ੍ਹਾਂ ਹਾਲਾਤਾਂ ਨੂੰ ਵੇਖਦੇ ਹੋਏ ਜਥੇਬੰਦੀ ਵੱਲੋਂ ਵਾਰ ਵਾਰ ਉੱਚ ਅਧਿਕਾਰੀਆਂ ਨਾਲ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਸੰਪਰਕ ਕਰਨ ’ਤੇ ਵੀ ਹੁਣ ਤੱਕ ਤਨਖਾਹਾਂ ਨਾ ਆਉਣ ਕਾਰਨ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ ਅਤੇ ਇਸਤੋਂ ਵੀ ਬਾਅਦ ਜੇਕਰ ਤਨਖਾਹ ਨਹੀਂ ਆਉਂਦੀ ਤਾਂ ਮਿਤੀ 23/6/22 ਨੂੰ ਦੁਪਹਿਰ 12 ਵਜੇ ਤੋਂ ਸਮੂਹ ਕਰਮਚਾਰੀ ਬੱਸਾਂ ਬੰਦ ਕਰਕੇ ਪਨਬੱਸ ਤੇ ਪੀਆਰਟੀਸੀ ਦਾ ਚੱਕਾ ਜਾਮ ਕਰਨਗੇ ਤੇ ਮੌਕੇ ’ਤੇ ਹੀ ਜਥੇਬੰਦੀ ਵੱਲੋਂ ਪੰਜਾਬ ਭਰ ’ਚ ਬੱਸਾਂ ਟੇਢੀਆਂ ਲਾ ਕੇ ਪੰਜਾਬ ਬਲੌਕ ਕਰਨ ਅਤੇ ਕਿਸੇ ਵੀ ਮੰਤਰੀ ਦੀ ਕੋਠੀ ਦਾ ਘਿਰਾਓ ਜਦੋਂ ਤੱਕ ਤਨਖਾਹ ਨਹੀ ਆਵੇਗੀ ਉਦੋਂ ਤੱਕ ਕਰਨ ਦਾ ਐਲਾਨ ਕੀਤਾ। ਇਹ ਸੰਘਰਸ਼ ਤਨਖਾਹ ਨਾ ਆਉਣ ਤੱਕ ਜਾਰੀ ਰਹੇਗਾ। ਇਸ ਮੌਕੇ ਗੁਰਸੇਵਕ ਸਿੰਘ, ਲਖਵੀਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਰੇ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੇ ਨਾਲ ਨਾਲ ਫੌਜ ਵਿੱਚ ਠੇਕੇਦਾਰੀ ਸਿਸਟਮ ਲਿਆਉਣਾ ਇਸ ਗੱਲ ਦਾ ਸਬੂਤ ਹੈ ਕਿ ਭਾਰਤ ਅੰਦਰ ਸਰਕਾਰੀ ਅਦਾਰਿਆਂ ਨੂੰ ਖਤਮ ਕਰਨ ਲਈ ਕੇਂਦਰ ਸਰਕਾਰ ਪੱਬਾਂ ਭਾਰ ਹੈ। ਇਸਦੇ ਨਾਲ ਹੀ ਪੰਜਾਬ ਵਿੱਚ ਮੌਜੂਦ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਸਰਕਾਰੀ ਵਿਭਾਗਾਂ ਨੂੰ ਬਚਾਉਣ ਅਤੇ ਪੱਕਾ ਰੋਜਗਾਰ ਦੇਣ ਦੇ ਨਾਮ ਤੇ ਸੱਤਾ ਵਿੱਚ ਆਈਸੀ ਵੀ ਕੇਂਦਰ ਦੇ ਨਕਸ਼ੇਕਦਮਾਂ ਤੇ ਚੱਲ ਰਹੀ ਹੈ ਅਤੇ ਪੰਜਾਬ ਦੇ ਸਰਕਾਰੀ ਵਿਭਾਗਾਂ ਨੂੰ ਖਤਮ ਕਰਨ ਦੇ ਰਾਹ ਤੁਰੀ ਹੈ ਜਿਸ ਦਾ ਸਬੂਤ ਪਨਬੱਸ ਅਤੇ ਪੀਆਰਟੀਸੀ ’ਚ ਠੇਕੇਦਾਰੀ ਸਿਸਟਮ ਤਹਿਤ ਆਊਟਸੋਰਸਿੰਗ ਤੇ ਨਵੀਂ ਭਰਤੀ ਜੋ ਕੇਵਲ ਮਿਨਿਮਮ ਰੇਟਾਂ ਤੇ ਭਾਵ 9100 ਤੇ ਕਰ ਰਹੀ ਹੈ। ਪੰਜਾਬ ਦੇ ਨੌਜਵਾਨਾਂ ਨੂੰ ਬਚਾਉਣ ਲਈ ਜਨਤੱਕ ਮੰਗਾਂ ਅਤੇ ਆਪਣੀਆਂ ਮੰਗਾਂ ਲਈ ਯੂਨੀਅਨ ਹਮੇਸ਼ਾ ਸੰਘਰਸ਼ ਕਰਦੀ ਰਹੀ ਹੈ, ਹੁਣ ਵੀ ਤਨਖਾਹਾਂ ਸਮੇਂ ਸਿਰ ਪਾਉਣ ਦੀ ਮੰਗ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ, ਘੱਟੋ-ਘੱਟ 10 ਹਜਾਰ ਸਰਕਾਰੀ ਬੱਸਾਂ ਕਰਨ ਦੀ ਮੰਗ, ਫਾਰਗ ਕੀਤੇ ਮੁਲਾਜ਼ਮਾਂ ਨੂੰ ਬਹਾਲ ਕਰਨ ਦੀ ਮੰਗ, ਆਊਟਸੋਰਸਿੰਗ ਭਰਤੀ ਬੰਦ ਕਰਕੇ ਪੱਕੀ ਭਰਤੀ ਦੀ ਮੰਗ ਸਮੇਤ ਡਾਟਾ ਐਂਟਰੀ ਉਪਰੇਟਰ ਅਤੇ ਅਡਵਾਸ ਬੁੱਕਰਾ ਦੀ ਤਨਖਾਹ ਵਾਧਾ, ਵਰਕਸ਼ਾਪ ਦੇ ਮੁਲਾਜ਼ਮਾਂ ਨੂੰ ਪੱਕੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੈਸਟਾ ਅਤੇ ਹਾਈ ਸਕੇਲ ਸਹੂਲਤਾਂ ਦੀ ਮੰਗ ਤੇ ਸੰਘਰਸ਼ ਕਰ ਰਹੀ ਯੂਨੀਅਨ ਨੂੰ ਪੰਜਾਬ ਸਰਕਾਰ ਅਤੇ ਉੱਚ ਅਧਿਕਾਰੀਆਂ ਵਲੋਂ ਤਨਖਾਹ ਦੇ ਮੁੱਦੇ ਤੇ ਸੰਘਰਸ਼ ਕਰਨ ਲਈ ਮਜਬੂਰ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਤੋਂ 7 ਤਰੀਕ ਤੋਂ ਬਾਅਦ ਗੇਟ ਰੈਲੀਆਂ ਅਤੇ 10 ਤੋਂ ਬਾਅਦ ਬੱਸ ਸਟੈਂਡ ਬੰਦ ਸਮੇਤ 15 ਤੋਂ ਮੁਕੰਮਲ ਪੰਜਾਬ ਬੰਦ ਦੇ ਪ੍ਰੋਗਰਾਮ ਉਲੀਕੇ ਜਾਣਗੇ। ਇਸ ਮੌਕੇ ਮਨਜੀਤ ਸਿੰਘ, ਗੁਰਵਿੰਦਰ ਸਿੰਘ, ਭੁਪਿੰਦਰ ਸਿੰਘ, ਜਸਪ੍ਰੀਤ ਸਿੰਘ, ਦਲਜੀਤ ਸਿੰਘ ਵਰਕਸਾਪ ਤੋਂ ਇੰਦਰਜੀਤ ਸਿੰਘ, ਬਲਰਾਜ ਸਿੰਘ, ਅਮਨਦੀਪ ਸਿੰਘ ਆਦਿ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪ੍ਰੈੱਸ ਕਲੱਬ ਮਾਲੇਰਕੋਟਲਾ ਦੀ ਚੋਣ ਹੋਈ

2 ਕਿਲੋ 600 ਗ੍ਰਾਮ ਅਫ਼ੀਮ, ਨਕਦੀ, ਮੋਬਾਇਲ ਫੋਨ ਤੇ ਮੋਟਰਸਾਈਕਲ ਸਮੇਤ ਇਕ ਗ੍ਰਿਫ਼ਤਾਰ

ਵਿਧਾਇਕ ਅਮਰਪਾਲ ਨੇ ਹਲਕਾ ਵਾਸੀਆਂ ਲਈ ਵੱਟਸਐਪ ਹੈਲਪਲਾਈਨ ਨੰਬਰ ਜਾਰੀ ਕੀਤਾ

ਸਿੰਗਲ ਯੂਜ਼ ਪਲਾਸਟਿਕ ਮੁਹਿੰਮ ਤਹਿਤ ਦੁਕਾਨਦਾਰਾਂ ਅਤੇ ਰੇਹੜੀ-ਫੜੀ ਵਾਲਿਆਂ ਦੇ ਕੀਤੇ ਚਲਾਨ

ਗਾਰਮੈਂਟਸ ਦੀ ਦੁਕਾਨ ’ਚੋਂ 1 ਕਿੱਲੋ ਅਫ਼ੀਮ ਬਰਾਮਦ, ਦੋਸ਼ੀ ਗ੍ਰਿਫ਼ਤਾਰ

ਸਾਉਣੀ ਦੀਆਂ ਫਸਲਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਹੋਈ ਮੀਟਿੰਗ

ਗੁਰਮੀਤ ਸਿੰਘ ਬਨੂੜ ਨੇ ਮਾਰਕੀਟ ਕਮੇਟੀ ਸਕੱਤਰ ਦਾ ਅਹੁਦਾ ਸੰਭਾਲਿਆ

ਅਮਰਗੜ੍ਹ : ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ ਨੇ ਅਹੁਦਾ ਸੰਭਾਲਿਆ

ਰਾਜਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਰਮਾਜਰਾ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਬਾਰ੍ਹਵੀਂ ਜਮਾਤ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਕੀਤੇ ਸਨਮਾਨਿਤ