BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਪੰਜਾਬ

ਭਵਾਨੀਗੜ੍ਹ ਵਿਖੇ ਰੋਡ ਸ਼ੋਅ ’ਚ ਵੱਡੀ ਗਿਣਤੀ ਦੇ ਵਿੱਚ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਪਹੁੰਚੇ

June 22, 2022 01:02 PM

ਰਾਜ ਖੁਰਮੀ
ਭਵਾਨੀਗੜ੍ਹ/21ਜੂਨ : ਸੰਗਰੂਰ ਵਿਖੇ ਹੋਣ ਜਾ ਰਹੀ ਲੋਕ ਸਭਾ ਦੀ ਉਪ ਚੋਣ ਲਈ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕੱਢੇ ਜਾਣ ਵਾਲੇ ਰੋਡ ਸ਼ੋਅ ਵਿਚ ਭਵਾਨੀਗੜ੍ਹ ਵਿਖੇ ਵੱਡੀ ਗਿਣਤੀ ਦੇ ਵਿਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਪਹੁੰਚੇ ਹੋਏ ਸਨ। ਇਸ ਰੋਡ ਸ਼ੋਅ ਨੂੰ ਲੈ ਕੇ ਹਲਕੇ ਦੇ ਨੌਜਵਾਨਾਂ ਅਤੇ ਆਮ ਲੋਕਾਂ ਦੇ ਵਿੱਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੱਢੇ ਗਏ ਰੋਡ ਸ਼ੋਅ ਦੇ ਵਿੱਚ ਗੱਡੀਆਂ ਦਾ ਵੱਡਾ ਕਾਫਲਾ ਦੇਖਣ ਨੂੰ ਮਿਲਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਲੀਮੈਂਟ ਵਿੱਚ ਪੰਜਾਬ ਦੀ ਆਵਾਜ਼ ਬੰਦ ਨਹੀਂ ਹੋਣੀ ਚਾਹੀਦੀ ਉਨ੍ਹਾਂ ਕਿਹਾ ਕਿ ਬਾਕੀ 12 ਉਮੀਦਵਾਰਾਂ ਤੋਂ ਕੋਈ ਉਮੀਦ ਨਾ ਕਰਿਓ ਕਿਉਂਕਿ ਉਹ ਤਾਂ ਸੰਸਦ ਵਿੱਚ ਸੌਂ ਕੇ ਇਹ ਮੁੜ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸੰਸਦ ਵਿੱਚ ਜਾ ਕੇ ਸੰਗਰੂਰ ਦੀ ਆਵਾਜ਼ ਕਿਸ ਤਰ੍ਹਾਂ ਉਠਾਉਣੀ ਹੈ, ਪੰਜਾਬ ਦੇ ਵਿਕਾਸ ਲਈ ਮੋਦੀ ਸਰਕਾਰ ਤੋਂ ਗਰਾਂਟਾਂ ਦਾ ਪੈਕੇਜ ਕਿਸ ਤਰ੍ਹਾਂ ਲਿਆਉਣਾ ਹੈ, ਸੰਸਦ ਚ ਪੰਜਾਬ ਦੇ ਹੱਕਾਂ ਦੀ ਆਵਾਜ਼ ਕਿਸ ਤਰ੍ਹਾਂ ਉਠਾਉਣੀ ਹੈ ਇਸ ਸਭ ਦੇ ਪਾਸਵਰਡ ਮੈਂ ਗੁਰਮੇਲ ਸਿੰਘ ਨੂੰ ਦੱਸਾਂਗਾ ਕਿਉਂਕਿ ਮੈਂ ਪਹਿਲਾਂ ਹੀ ਸਾਰੀ ਲੜਾਈ ਉੱਥੇ ਲੜ ਚੁੱਕਾ ਹਾਂ ਤੇ ਮੈਨੂੰ ਸੰਸਦ ਵਿਚ ਆਵਾਜ਼ ਉਠਾਉਣ ਦਾ ਪੂਰਾ ਤਜਰਬਾ ਹੈ ਉਨ੍ਹਾਂ ਕਿਹਾ ਕਿ ਤੁਸੀਂ ਇਹ ਸਮਝ ਲੈਣਾ ਕਿ ਤੁਸੀਂ ਮੈਨੂੰ ਹੀ ਦੁਬਾਰਾ ਸੰਸਦ ਵਿੱਚ ਭੇਜ ਰਹੇ ਹੋ। ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸੁਖਬੀਰ ਬਾਦਲ ਵੱਲੋਂ ਚੋਣ ਰੈਲੀਆਂ ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਉੱਪਰ ਲਗਾਏ ਜਾ ਰਹੇ ਦੋਸ਼ਾਂ ਸਬੰਧੀ ਪੁੱਛੇ ਜਾਣ ਤੇ ਮੁੱਖਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਦੀਆਂ ਗੱਲਾਂ ਨੂੰ ਜ਼ਿਆਦਾ ਗੰਭੀਰਤਾ ਨਾਲ ਨਾ ਲਿਆ ਕਰੋ ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਬਾਦਲ ਦੀਆਂ ਗੱਲਾਂ ਵਿੱਚ ਕੋਈ ਦਮ ਹੁੰਦਾ ਤਾਂ ਅੱਜ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਏਨੀ ਬੁਰੀ ਹਾਲਤ ਨਹੀਂ ਹੋਣੀ ਸੀ ਕਿ ਉਨ੍ਹਾਂ ਨੂੰ ਉਮੀਦਵਾਰ ਵੀ ਬਾਹਰੋਂ ਲਿਆ ਕੇ ਖਡ੍ਹੇ ਕਰਨੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਚੋਣ ਆਮ ਆਦਮੀ ਪਾਰਟੀ ਨੂੰ ਪਹਿਲਾਂ ਵਰਗਾ ਹੀ ਹੁੰਗਾਰਾ ਮਿਲ ਰਿਹਾ ਹੈ ਅਤੇ ਹਲਕੇ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਵੱਲੋਂ ਖੜੇ ਕੀਤੇ ਪਾਰਟੀ ਦੇ ਇੱਕ ਆਮ ਵਾਲੰਟੀਅਰ ਗੁਰਮੇਲ ਸਿੰਘ ਜਿਤਾ ਕੇ ਹੀ ਸੰਸਦ ਜਾਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਹੁੰਚਣ ਤੋਂ ਪਹਿਲਾਂ ਪੰਜਾਬ ਦੇ ਵੱਖ ਵੱਖ ਹਲਕਿਆਂ ਤੋਂ ਪਹੁੰਚੇ ਵਿਧਾਇਕਾਂ ਵੱਲੋਂ ਲੋਕਾਂ ਨੂੰ ਸੰਬੋਧਨ ਕਰਕੇ ਸਰਕਾਰ ਦੀ ਕਾਰਗੁਜ਼ਾਰੀ ਤੋਂ ਜਾਣੂ ਕਰਵਾਇਆ ਗਿਆ ਅਤੇ ਵਿਰੋਧੀਆਂ ਦੇ ਉੱਪਰ ਵੀ ਤਿੱਖੇ ਨਿਸ਼ਾਨੇ ਸਾਧੇ ਗਏ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਨਰਿੰਦਰ ਕੌਰ ਭਰਾਜ ਹਲਕਾ ਵਿਧਾਇਕ ਸੰਗਰੂਰ, ਚੇਤਨ ਸਿੰਘ ਜੌਡਾਮਾਜਰਾ ਵਿਧਾਇਕ ਸਮਾਣਾ, ਨੀਨਾ ਮਿੱਤਲ ਵਿਧਾਇਕ ਰਾਜਪੁਰਾ, ਪ੍ਰੋ ਜਸਵੰਤ ਸਿੰਘ ਗੱਜਣਮਾਜਰਾ ਵਿਧਾਇਕ ਅਮਰਗੜ੍ਹ, ਗੁਰਲਾਲ ਸਿੰਘ ਵਿਧਾਇਕ ਘਨੌਰ, ਅਜੀਤਪਾਲ ਕੋਹਲੀ ਵਿਧਾਇਕ ਪਟਿਆਲਾ, ਗਾਇਕ ਬਲਕਾਰ ਸਿੱਧੂ ਹਲਕਾ ਵਿਧਾਇਕ ਰਾਮਪੁਰਾ ਫੂਲ, ਹਰਦੀਪ ਸਿੰਘ ਤੂਰ ਪ੍ਰਧਾਨ ਟਰੱਕ ਯੂਨੀਅਨ, ਸਰਬਜੀਤ ਸਿੰਘ ਬਿੱਟੂ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਰਾਮ ਗੋਇਲ, ਸ਼ਿੱਬੂ ਗੋਇਲ, ਪ੍ਰਗਟ ਢਿੱਲੋਂ, ਪ੍ਰਦੀਪ ਮਿੱਤਲ, ਗੁਰਪ੍ਰੀਤ ਸਿੰਘ ਆਲੋਅਰਖ, ਵਿਸ਼ਾਲ ਭਾਂਬਰੀ, ਗੁਰਪ੍ਰੀਤ ਸਿੰਘ ਆਲੋਅਰਖ, ਜਗਤਾਰ ਸਿੰਘ, ਅਵਤਾਰ ਸਿੰਘ ਤਾਰੀ, ਗੁਰਪ੍ਰੀਤ ਸਿੰਘ ਨਦਾਮਪੁਰ, ਬਿਕਰਮ ਸਿੰਘ ਨਕਟੇ, ਰਾਜਿੰਦਰ ਚਹਿਲ, ਰਾਜ ਨਫਰੀਆਂ, ਮਨਜੀਤ ਵਾਈ ਘਰਾਚੋਂ ਤੇ ਭੀਮ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪ੍ਰੈੱਸ ਕਲੱਬ ਮਾਲੇਰਕੋਟਲਾ ਦੀ ਚੋਣ ਹੋਈ

2 ਕਿਲੋ 600 ਗ੍ਰਾਮ ਅਫ਼ੀਮ, ਨਕਦੀ, ਮੋਬਾਇਲ ਫੋਨ ਤੇ ਮੋਟਰਸਾਈਕਲ ਸਮੇਤ ਇਕ ਗ੍ਰਿਫ਼ਤਾਰ

ਵਿਧਾਇਕ ਅਮਰਪਾਲ ਨੇ ਹਲਕਾ ਵਾਸੀਆਂ ਲਈ ਵੱਟਸਐਪ ਹੈਲਪਲਾਈਨ ਨੰਬਰ ਜਾਰੀ ਕੀਤਾ

ਸਿੰਗਲ ਯੂਜ਼ ਪਲਾਸਟਿਕ ਮੁਹਿੰਮ ਤਹਿਤ ਦੁਕਾਨਦਾਰਾਂ ਅਤੇ ਰੇਹੜੀ-ਫੜੀ ਵਾਲਿਆਂ ਦੇ ਕੀਤੇ ਚਲਾਨ

ਗਾਰਮੈਂਟਸ ਦੀ ਦੁਕਾਨ ’ਚੋਂ 1 ਕਿੱਲੋ ਅਫ਼ੀਮ ਬਰਾਮਦ, ਦੋਸ਼ੀ ਗ੍ਰਿਫ਼ਤਾਰ

ਸਾਉਣੀ ਦੀਆਂ ਫਸਲਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਹੋਈ ਮੀਟਿੰਗ

ਗੁਰਮੀਤ ਸਿੰਘ ਬਨੂੜ ਨੇ ਮਾਰਕੀਟ ਕਮੇਟੀ ਸਕੱਤਰ ਦਾ ਅਹੁਦਾ ਸੰਭਾਲਿਆ

ਅਮਰਗੜ੍ਹ : ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ ਨੇ ਅਹੁਦਾ ਸੰਭਾਲਿਆ

ਰਾਜਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਰਮਾਜਰਾ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਬਾਰ੍ਹਵੀਂ ਜਮਾਤ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਕੀਤੇ ਸਨਮਾਨਿਤ