BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਪੰਜਾਬ

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ : ਛਾਇਆ ਰਿਹਾ ਕਾਨੂੰਨ ਵਿਵਸਥਾ ਦਾ ਮੁੱਦਾ

June 25, 2022 10:51 AM

- ਕਾਂਗਰਸ ਵੱਲੋਂ ਸਦਨ ’ਚੋਂ ਵਾਕਆਊਟ
- ਵਿਛੜਿਆਂ ਨੂੰ ਸ਼ਰਧਾਂਜਲੀ ਭੇਟ, 2 ਮਿੰਟ ਦਾ ਰੱਖਿਆ ਮੋਨ

ਵੀ.ਪੀ.ਸਿੰਘ ਨਾਗਰਾ
ਚੰਡੀਗੜ੍ਹ/24 ਜੂਨ : ਅੱਜ ਇਥੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਸ਼ੁਰੂਆਤ ਹੋਈ। ਵਿਧਾਨ ਸਭਾ ਦੇ ਸਵੇਰ ਦੇ ਸੈਸ਼ਨ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਦਨ ’ਚ ਵਿਛੜੀਆਂ ਸ਼ਖ਼ਸੀਅਤਾਂ, ਆਜ਼ਾਦੀ ਘੁਲਾਟੀਆਂ, ਰਾਜਨੀਤਿਕ ਹਸਤੀਆਂ ਅਤੇ ਪੰਜਾਬ ਦੇ ਉੱਘੇ ਗਾਇਕ, ਜਿਨ੍ਹਾਂ ਦਾ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਦੇਹਾਂਤ ਹੋ ਗਿਆ ਸੀ, ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
16ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਸਦਨ ਨੇ ਸਾਬਕਾ ਮੰਤਰੀਆਂ ਹਰਦੀਪਇੰਦਰ ਸਿੰਘ ਬਾਦਲ ਅਤੇ ਜਥੇਦਾਰ ਤੋਤਾ ਸਿੰਘ ਤੋਂ ਇਲਾਵਾ ਸਾਬਕਾ ਵਿਧਾਇਕਾਂ ਸੁਖਦੇਵ ਸਿੰਘ ਸੁਖਲੱਧੀ ਅਤੇ ਸ਼ਿੰਗਾਰਾ ਰਾਮ ਸਹੂੰਗੜਾ ਨੂੰ ਸ਼ਰਧਾਂਜਲੀ ਭੇਟ ਕੀਤੀ। ਸਦਨ ਨੇ ਆਜ਼ਾਦੀ ਘੁਲਾਟੀਆਂ ਤਾਰਾ ਸਿੰਘ, ਸਵਰਨ ਸਿੰਘ, ਕਰੋੜਾ ਸਿੰਘ ਅਤੇ ਸੁਖਰਾਜ ਸਿੰਘ ਸੰਧਾਵਾਲੀਆ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ, ਜਿਨ੍ਹਾਂ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਇਸ ਦੌਰਾਨ ਸਦਨ ਨੇ ਪਰਬਤਾਰੋਹੀ ਗੁਰਚਰਨ ਸਿੰਘ ਭੰਗੂ ਅਰਜੁਨ ਐਵਾਰਡੀ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਜੋ 1965 ਵਿੱਚ ਵਿਸ਼ਵ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ’ਤੇ ਸਫਲਤਾਪੂਰਵਕ ਚੜ੍ਹੇ । ਇਸ ਦੌਰਾਨ ਐਥਲੈਟਿਕਸ ਦੇ ਖੇਤਰ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਮਹਾਨ ਐਥਲੀਟ ਹਰੀ ਚੰਦ ਅਰਜੁਨ ਐਵਾਰਡੀ ਨੂੰ ਵੀ ਸਦਨ ਨੇ ਸ਼ਰਧਾਂਜਲੀ ਭੇਟ ਕੀਤੀ।
ਸਦਨ ਨੇ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਸੰਗੀਤ ਅਤੇ ਮਨੋਰੰਜਨ ਦੇ ਖੇਤਰ ਵਿੱਚ ਆਪਣੇ ਲਈ ਵੱਖਰਾ ਸਥਾਨ ਬਣਾਇਆ। ਸਦਨ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਉੱਘੀ ਸਿੱਖ ਸ਼ਖ਼ਸੀਅਤ ਪ੍ਰਿੰਸੀਪਲ ਸੁਰਿੰਦਰ ਸਿੰਘ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ।
ਵਿਧਾਨ ਸਭਾ ਦਾ ਪਹਿਲੇ ਦਿਨ ਦਾ ਬਜਟ ਇਜਲਾਸ ਸਵੇਰੇ 11 ਵਜੇ ਸ਼ੁਰੂ ਹੋਇਆ। ਵਿਛੜਿਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ ਦੋ ਵਜੇ ਤਕ ਮੁਲਤਵੀ ਕਰ ਦਿੱਤੀ ਗਈ। 2 ਵਜੇ ਮੁੜ ਸਦਨ ਦੀ ਕਾਰਵਾਈ ਸ਼ੁਰੂ ਹੋਈ।
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਸਿਫਰ ਕਾਲ ਦੌਰਾਨ ਪੰਜਾਬ ਵਿਚ ਅਮਨ ਕਾਨੂੰਨ ਦੀ ਵਿਗੜੀ ਸਥਿਤੀ ਨੂੰ ਲੈ ਕੇ ਬਹਿਸ ਕਰਾਉਣ ਦੀ ਮੰਗ ਕੀਤੀ ਗਈ। ਇਸ ਨੂੰ ਲੈ ਕੇ ਹੰਗਾਮਾ ਹੋਇਆ ਤੇ ਸਾਰੀਆਂ ਵਿਰੋਧੀ ਧਿਰਾਂ ਸਪੀਕਰ ਦੀ ਵੈਲ ’ਚ ਪੁੱਜ ਗਈਆਂ। ਇਸ ਮੌਕੇ ਕਾਂਗਰਸ ਨੇ ਸਪੀਕਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਕੰਮ ਰੋਕੂ ਮਤਾ ਰੱਦ ਕਰਨ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਕਾਂਗਰਸ ਭੜਕ ਉਠੀ ਤੇ ਸਦਨ ਵਿਚ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਵਿਰੋਧੀ ਧਿਰ ਨੇ ਰਾਜਪਾਲ ਦੇ ਭਾਸ਼ਣ ਦੌਰਾਨ ਸਦਨ ਵਿਚੋਂ ਵਾਕਆਊਟ ਕੀਤਾ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਾਂਗਰਸ ਪਾਰਟੀ ਵੱਲੋਂ ਪੇਸ਼ ਕੀਤੇ ਗਏ ਕੰਮ ਰੋਕੂ ਮਤੇ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਕਿ ਅਮਨ-ਕਾਨੂੰਨ ਦੀ ਸਥਿਤੀ ਦਾ ਮੁੱਦਾ ਵਿਚਾਰ ਅਧੀਨ ਹੈ। ਇਸ ’ਤੇ ਸਦਨ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੀ ਇਸ ਤੋਂ ਵੱਡਾ ਕੋਈ ਮੁੱਦਾ ਹੈ ਜਿਸ ’ਤੇ ਚਰਚਾ ਕੀਤੀ ਜਾਵੇ। ਉਹ ਸਪੀਕਰ ਨੂੰ ਅੱਧਾ ਘੰਟਾ ਬਹਿਸ ਕਰਨ ਲਈ ਕਹਿ ਰਹੇ ਸਨ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਸੀਂ ਇਸ ਮੁੱਦੇ ’ਤੇ ਬਾਅਦ ਵਿਚ ਗੱਲ ਕਰਾਂਗੇ। ਤੁਸੀਂ ਅਨੁਭਵੀ ਹੋ। ਸਪੀਕਰ ਦੀ ਗੱਲ ’ਤੇ ਬਾਜਵਾ ਨੇ ਕਿਹਾ ਕਿ ਜੇਕਰ ਸ਼ਾਮ ਨੂੰ ਕੋਈ ਗੋਲੀ ਚਲਾਵੇ ਤਾਂ ਤਜਰਬਾ ਇੱਥੇ ਹੀ ਰਹੇਗਾ। ਇਸ ਦੌਰਾਨ ਸਿੱਖਿਆ ਦੇ ਦਿੱਲੀ ਮਾਡਲ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਵਿਵਾਦ ਹੋਇਆ। ਇਸ ਤੋਂ ਬਾਅਦ ਵਿਰੋਧੀ ਧਿਰ ਦੇ ਵਿਧਾਇਕ ਵੈਲ ’ਚ ਆ ਗਏ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਕਾਂਗਰਸੀ ਵਿਧਾਇਕਾਂ ਨੇ ਸਦਨ ਤੋਂ ਵਾਕਆਊਟ ਕੀਤਾ। ਇਸ ਦੌਰਾਨ ਅਕਾਲੀ ਦਲ ਅਤੇ ਬਸਪਾ ਦੇ ਵਿਧਾਇਕ ਬਾਹਰ ਨਹੀਂ ਗਏ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਮੀਟਿੰਗ ਹੋਈ

ਫੋਨ ਰਾਹੀਂ ਹੋਈ ਦੋਸਤੀ ਮਗਰੋਂ ਵਿਆਹ ਦਾ ਝਾਂਸਾ ਦੇ ਕੇ ਮੁਟਿਆਰ ਨੂੰ ਬਣਾਇਆ ਹਵਸ ਦਾ ਸ਼ਿਕਾਰ, ਕੇਸ ਦਰਜ

15 ਅਗਸਤ ਨੂੰ ਘਰਾਂ ’ਤੇ ਕੌਮੀ ਝੰਡਾ ਲਹਿਰਾ ਕੇ ਸੰਵਿਧਾਨ ਦੀ ਰਾਖੀ ਦਾ ਪ੍ਰਣ ਲਵਾਂਗੇ : ਕਾਮਰੇਡ ਅਜਨਾਲਾ

ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦ

ਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀ

ਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀ

ਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀ

ਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂ

ਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜ

ਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦ