ਦੁਨੀਆ

ਟੈਕਸਾਸ : ਟਰੱਕ ’ਚੋਂ ਮਿਲੀਆਂ 46 ਲਾਸ਼ਾਂ

June 29, 2022 12:05 PM

ਏਜੰਸੀਆਂ
ਸੇਨ ਐਂਟੋਨੀਓ/28 ਜੂਨ : ਅਮਰੀਕਾ ਦੇ ਦੱਖਣ-ਪੱਛਮੀ ਟੈਕਸਾਸ ਦੇ ਸੇਨ ਐਂਟੋਨੀਓ ਵਿੱਚ ਇੱਕ ਟਰੈਕਟਰ-ਟ੍ਰੇਲਰ ਦੇ ਅੰਦਰ ਘੱਟੋ-ਘੱਟ 46 ਲੋਕ ਮ੍ਰਿਤਕ ਪਾਏ ਗਏ ਅਤੇ 16 ਹੋਰਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਹ ਘਟਨਾ ਪ੍ਰਵਾਸੀਆਂ ਦੀ ਤਸਕਰੀ ਨਾਲ ਜੁੜੀ ਹੋਣ ਦਾ ਸ਼ੱਕ ਹੈ।
ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਪੁਲਿਸ ਮੁਖੀ ਵਿਲੀਅਮ ਮੈਕਮੈਨਸ ਨੇ ਕਿਹਾ ਕਿ ਸ਼ਾਮ 6 ਵਜੇ ਦੇ ਕਰੀਬ ਮਦਦ ਲਈ ਆਵਾਜ਼ ਸੁਣ ਕੇ ਘਟਨਾ ਸਥਾਨ ’ਤੇ ਮੌਜੂਦ ਸ਼ਹਿਰ ਦੇ ਇੱਕ ਕਰਮਚਾਰੀ ਨੂੰ ਸਥਿਤੀ ਦਾ ਅੰਦਾਜ਼ਾ ਹੋਇਆ।
ਜਦੋਂ ਅਧਿਕਾਰੀ ਟਰੈਕਟਰ-ਟਰਾਲੀ ਕੋਲ ਪਹੁੰਚਿਆ ਤਾਂ ਉਸ ਨੇ ਬਾਹਰ ਜ਼ਮੀਨ ’ਤੇ ਲਾਸ਼ ਪਈ ਦੇਖੀ। ਫਾਇਰ ਡਿਪਾਰਟਮੈਂਟ ਦੇ ਮੁਖੀ ਚਾਰਲਸ ਹੁੱਡ ਨੇ ਕਿਹਾ ਕਿ ਗਰਮੀ ਕਾਰਨ ਬੀਮਾਰ ਪਏ, ਜਿਨ੍ਹਾਂ 16 ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ, ਉਨ੍ਹਾਂ ਵਿੱਚ 12 ਬਾਲਗ ਅਤੇ 4 ਬੱਚੇ ਹਨ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਸਰੀਰ ਤਪ ਰਹੇ ਸਨ ਅਤੇ ਟਰੇਲਰ ਵਿੱਚ ਬਿਲਕੁਲ ਵੀ ਪਾਣੀ ਨਹੀਂ ਸੀ। ਮੈਕਮੈਨਸ ਨੇ ਕਿਹਾ ਕਿ ਇਸ ਮਾਮਲੇ ’ਚ 3 ਲੋਕਾਂ ਨੂੰ ਹਿਰਾਸਤ ’ਚ ਲਿਆ ਗਿਆ ਹੈ, ਪਰ ਇਹ ਸਪੱਸ਼ਟ ਨਹੀਂ ਹੈ ਕਿ ਕੀ ਉਹ ਮਨੁੱਖੀ ਤਸਕਰੀ ਨਾਲ ਜੁੜੇ ਹੋਏ ਸਨ ਜਾਂ ਨਹੀਂ। ਇਹ ਪਿਛਲੇ ਕੁਝ ਦਹਾਕਿਆਂ ਤੋਂ ਅਮਰੀਕੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਵਿਚ ਮਾਰੇ ਗਏ ਹਜ਼ਾਰਾਂ ਲੋਕਾਂ ਦੀ ਘਟਨਾ ਵਿਚ ਇਹ ਸਭ ਤੋਂ ਘਾਤਕ ਤ੍ਰਾਸਦੀ ਹੋ ਸਕਦੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ