BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਹਰਿਆਣਾ

10 ਸਾਲਾ ਬੱਚੇ ਦੀ ਆਵਾਰਾ ਕੁੱਤਿਆਂ ਵੱਲੋਂ ਵੱਢਣ ਕਾਰਨ ਮੌਤ

June 29, 2022 01:56 PM

- ਜਾਮਣ ਖਾ ਕੇ ਦਰੱਖਤ ਹੇਠਾਂ ਸੌਂ ਰਿਹਾ ਸੀ ਬੱਚਾ

ਜਸਬੀਰ ਸਿੰਘ ਦੁੱਗਲ/ ਹਿਮਸ਼ਿਖਾ ਲਾਂਬਾ
ਕੁਰੂਕਸ਼ੇਤਰ/28 ਜੂਨ : ਧਰਮਨਗਰੀ ’ਚ ਮੰਗਲਵਾਰ ਨੂੰ ਦਿਲ ਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਖੇਤ ਵਿੱਚ ਇੱਕ ਦਰੱਖਤ ਹੇਠਾਂ ਸੌਂ ਰਹੇ 10 ਸਾਲਾ ਬੱਚੇ ਨੂੰ 5-6 ਅਵਾਰਾ ਕੁੱਤਿਆਂ ਨੇ ਨੌਚ ਲਿਆ। ਹਫੜਾ-ਦਫੜੀ ਵਿਚ ਖੂਨ ਨਾਲ ਲਥਪਥ ਬੱਚੇ ਨੂੰ ਲੈ ਕੇ ਪਰਿਜਨ ਹਸਪਤਾਲ ਪੁੱਜੇ, ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਅਮਨ ਪੁੱਤਰ ਚੰਦਰਪਾਲ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਹਰਦੋਈ ਯੂਪੀ ਦਾ ਰਹਿਣ ਵਾਲਾ ਚੰਦਰਪਾਲ ਆਪਣੇ ਪਰਿਵਾਰ ਨਾਲ ਕੁਰੂਕਸ਼ੇਤਰ ਦੇ ਪਿੰਡ ਚਨਾਰਥਲ ‘ਚ ਜਰਨੈਲ ਸਿੰਘ ਦੇ ਖੇਤ ‘ਚ ਝੋਨਾ ਲਾਉਣ ਲਈ ਆਇਆ ਸੀ। ਦਿਨ ਵੇਲੇ ਉਹ ਖੇਤ ਵਿੱਚ ਝੋਨਾ ਲਗਾ ਰਿਹਾ ਸੀ। ਇਸ ਦੌਰਾਨ ਉਸ ਦੀ ਬੇਟੀ ਅੰਜਲੀ ਅਤੇ ਦਸ ਸਾਲਾ ਪੁੱਤਰ ਅਮਨ ਨਾਲ ਲਗਦੇ ਖੇਤ ਵਿੱਚ ਜਾਮੁਨ ਖਾਣ ਲਈ ਚਲੇ ਗਏ। ਉਥੋਂ ਅੰਜਲੀ ਵਾਪਸ ਆ ਗਈ, ਪਰ ਅਮਨ ਉਥੇ ਜਾਮੁਨ ਦੇ ਦਰਖਤ ਹੇਠਾਂ ਸੌ ਗਿਆ।
ਦਰੱਖਤ ਹੇਠਾਂ ਸੌਂ ਰਹੇ ਅਮਨ ’ਤੇ 5-6 ਆਵਾਰਾ ਕੁੱਤਿਆਂ ਨੇ ਹਮਲਾ ਕਰ ਦਿੱਤਾ। ਕੁੱਤਿਆਂ ਨੇ ਅਮਨ ਨੂੰ ਸਿਰ ਅਤੇ ਗਰਦਨ ‘ਤੇ ਬੁਰੀ ਤਰ੍ਹਾਂ ਵੱਢ ਲਿਆ। ਜਦੋਂ ਤੱਕ ਪਰਿਜਨ ਹਸਪਤਾਲ ਪੁੱਜੇ, ਤਾਂ ਅਮਨ ਦੀ ਮੌਤ ਹੋ ਚੁੱਕੀ ਸੀ। ਪੁਲਿਸ ਨੇ ਪੋਸਟ ਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਮਾਰਕੰਡਾ ਨਦੀ ’ਚ ਆਇਆ 15 ਹਜ਼ਾਰ ਕਿਊਸਿਕ ਪਾਣੀ, ਫਸਲਾਂ ਡੁੱਬੀਆਂ

ਖਾਟੂ ਸ਼ਾਮ ਲਈ ਜਲਦੀ ਪੰਚਕੂਲਾ ਤੋਂ ਵੀ ਸ਼ੁਰੂ ਕੀਤੀ ਜਾਵੇਗੀ ਬੱਸ ਸਰਵਿਸ : ਮੂਲਚੰਦ ਸ਼ਰਮਾ

ਹਰਿਆਣਾ ਸਕੂਲ ਸਿੱਖਿਆ ਬੋਰਡ, ਭਿਵਾਨੀ ਵੱਲੋਂ ਜਾਂਚ ਬਾਅਦ ਨਤੀਜਾ ਸੋਧ ਦੇ ਨਵੇਂ ਪ੍ਰਮਾਣ ਪੱਤਰ ਬੋਰਡ ਤੋਂ ਦਸਤੀ ਲੈ ਸਕਦੇ ਹਨ ਵਿਦਿਆਰਥੀ

ਹਰਿਆਣਾ ਰੋਡਵੇਜ਼ ਦੇ ਮੁਲਾਜ਼ਮਾਂ ਨੇ ਪੰਚਕੂਲਾ ਡਿੱਪੂ ਦੇ ਮੈਨੇਜਰ ਨੂੰ ਮੰਗ ਪੱਤਰ ਸੌਂਪਿਆ

ਸਰਕਾਰੀ ਪ੍ਰਾਇਮਰੀ ਸਕੂਲ ਕੇਵਲ ਵਿਖੇ ਹੋਈ ਹਰ ਘਰ ਤਿਰੰਗਾ ਪ੍ਰੋਗਰਾਮ ਦੀ ਰਿਹਰਸਲ

ਸਿਰਸਾ ’ਚ ਕਾਂਗਰਸੀ ਆਗੂ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਗਰਜੇ

ਇਨਸੋ ਦੇ ਸਥਾਪਨਾ ਦਿਵਸ ’ਤੇ ਦੇਸ਼ ਭਰ ਦੇ ਸੈਂਕੜੇ ਨੌਜਵਾਨ ਸਾਥੀ ਹੋਣਗੇ ਸ਼ਾਮਲ : ਬਬਲੂ ਕਾਜਲ

ਡਿਪਟੀ ਕਮਿਸ਼ਨਰ ਨੇ ਤਿਰੰਗਾ ਲੱਗੇ 200 ਆਟੋ ਰਿਕਸ਼ਿਆਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਬਿਜਲੀ ਕਰਮਚਾਰੀ ਯੂਨੀਅਨ ਦੀ ਚੋਣ

ਪੰਚਕੂਲਾ ਜਨਰਲ ਹਸਪਤਾਲ ’ਚ ਮੰਕੀਪਾਕਸ ਦਾ ਕੋਈ ਕੇਸ ਨਹੀਂ : ਪ੍ਰਿੰਸੀਪਲ ਮੈਡੀਕਲ ਅਫ਼ਸਰ