BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਹਰਿਆਣਾ

ਵਿਜੀਲੈਂਸ ਬਿਊਰੋ ਨੇ ਮਹਿਲਾ ਏਐਸਆਈ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਗਿਰਫਤਾਰ

June 29, 2022 04:57 PM

ਜਸਬੀਰ ਸਿੰਘ ਦੁੱਗਲ
ਕੁਰੂਕਸ਼ੇਤਰ/ਕਰਨਾਲ, 29 ਜੂਨ : ਹਰਿਆਣਾ ਰਾਜ ਵਿਜੀਲੈਂਸ ਬਿਉੂਰੋ ਵੱਲੋਂ ਭ੍ਰਿਸ਼ਟਾਚਾਰੀਆਂ 'ਤੇ ਕੀਤੀ ਜਾ ਰਹੀ ਲਗਾਤਾਰ ਕਾਰਵਾਈ ਦੇ ਤਹਿਤ ਐਫਆਈਆਰ ਤੋਂ ਵੱਖ-ਵੱਖ ਧਾਰਾਵਾਂ ਨੂੰ ਹਟਾਉਣ ਦੀ ਏਵਜ ਵਿਚ ਕੱਲ ਦੇਰ ਸ਼ਾਮ ਇਕ ਮਹਿਲਾ ਏਐਸਆਈ ਨੂੰ 4 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥ ਗਿਰਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਗਿਰਫਤਾਰ ਆਰੋਪੀ ਏਐਸਆਈ ਦੀ ਪਹਿਚਾਣ ਥਾਣਾ ਸੈਕਟਰ-32-33 ਕਰਨਾਲ ਵਿਚ ਤੈਨਾਤ ਸਰੀਤਾ ਦੇਵੀ ਵਜੋਂ ਹੋਈ ਹੈ। ਪਿੰਡ ਗੋਖਰਾ, ਤਰਾਵੜੀ ਨਿਵਾਸੀ ਨਵਜੋਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਭ੍ਰਿਸ਼ਟਾਚਾਰ ਹੱਲ ਐਕਟ ਦੇ ਤਹਿਤ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਬਿਊਰੋ ਵਿਚ ਦਿੱਤੀ ਸ਼ਿਕਾਇਤ ਵਿਚ ਇਲਜ਼ਾਮ ਲਗਾਇਆ ਕਿ ਆਰੋਪੀ ਏਐਸਆਈ ਦਹੇਜ ਅਤੇ ਰੇਪ ਦੇ ਮਾਮਲੇ ਭਾਰਤੀ ਦੰਡ ਸੰਹਿਤਾ ਦੀ ਵੱਖ-ਵੱਖ ਧਾਰਾਵਾਂ ਦੇ ਨਾਲ-ਨਾਲ ਪਰਿਵਾਰ ਦੇ ਦੋ ਮੈਂਬਰਾਂ ਦੇ ਨਾਂਅ ਹਟਾਉਣ ਦੀ ਏਵਜ ਵਿਚ 8 ਲੱਖ ਰੁਪਏ ਦੀ ਰਿਸ਼ਵਤ ਮੰਗ ਰਹੀ ਹੈ। ਦੋਸ਼ੀ ਸ਼ਿਕਾਇਤਕਰਤਾ ਤੋਂ ਪਹਿਲਾਂ ਹੀ 10 ਹਜਾਰ ਰੁਪਏ ਲੈ ਵੀ ਚੁੱਕੀ ਹੈ। ਸ਼ਿਕਾਇਤ ਦੀ ਪੁਸ਼ਟੀ ਦੇ ਬਾਅਦ ਬਿਊਰੋ ਨੇ ਟੀਮ ਗਠਨ ਕਰ ਰੇਡ ਕਰਦੇ ਹੋਏ ਆਰੋਪੀ ਏਐਸਆਈ ਨੂੰ ਚਾਰ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗਿਰਫਤਾਰ ਕਰ ਲਿਆ। ਉਸ ਦੇ ਖਿਲਾਫ ਬਿਊਰੋ ਥਾਣਾ ਕਰਨਾਲ ਵਿਚ ਭ੍ਰਿਸ਼ਟਾਚਾਰ ਹੱਲ ਐਕਟ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅੱਗੇਰਲੀ ਜਾਂਚ ਕੀਤੀ ਜਾ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਮਾਰਕੰਡਾ ਨਦੀ ’ਚ ਆਇਆ 15 ਹਜ਼ਾਰ ਕਿਊਸਿਕ ਪਾਣੀ, ਫਸਲਾਂ ਡੁੱਬੀਆਂ

ਖਾਟੂ ਸ਼ਾਮ ਲਈ ਜਲਦੀ ਪੰਚਕੂਲਾ ਤੋਂ ਵੀ ਸ਼ੁਰੂ ਕੀਤੀ ਜਾਵੇਗੀ ਬੱਸ ਸਰਵਿਸ : ਮੂਲਚੰਦ ਸ਼ਰਮਾ

ਹਰਿਆਣਾ ਸਕੂਲ ਸਿੱਖਿਆ ਬੋਰਡ, ਭਿਵਾਨੀ ਵੱਲੋਂ ਜਾਂਚ ਬਾਅਦ ਨਤੀਜਾ ਸੋਧ ਦੇ ਨਵੇਂ ਪ੍ਰਮਾਣ ਪੱਤਰ ਬੋਰਡ ਤੋਂ ਦਸਤੀ ਲੈ ਸਕਦੇ ਹਨ ਵਿਦਿਆਰਥੀ

ਹਰਿਆਣਾ ਰੋਡਵੇਜ਼ ਦੇ ਮੁਲਾਜ਼ਮਾਂ ਨੇ ਪੰਚਕੂਲਾ ਡਿੱਪੂ ਦੇ ਮੈਨੇਜਰ ਨੂੰ ਮੰਗ ਪੱਤਰ ਸੌਂਪਿਆ

ਸਰਕਾਰੀ ਪ੍ਰਾਇਮਰੀ ਸਕੂਲ ਕੇਵਲ ਵਿਖੇ ਹੋਈ ਹਰ ਘਰ ਤਿਰੰਗਾ ਪ੍ਰੋਗਰਾਮ ਦੀ ਰਿਹਰਸਲ

ਸਿਰਸਾ ’ਚ ਕਾਂਗਰਸੀ ਆਗੂ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਗਰਜੇ

ਇਨਸੋ ਦੇ ਸਥਾਪਨਾ ਦਿਵਸ ’ਤੇ ਦੇਸ਼ ਭਰ ਦੇ ਸੈਂਕੜੇ ਨੌਜਵਾਨ ਸਾਥੀ ਹੋਣਗੇ ਸ਼ਾਮਲ : ਬਬਲੂ ਕਾਜਲ

ਡਿਪਟੀ ਕਮਿਸ਼ਨਰ ਨੇ ਤਿਰੰਗਾ ਲੱਗੇ 200 ਆਟੋ ਰਿਕਸ਼ਿਆਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਬਿਜਲੀ ਕਰਮਚਾਰੀ ਯੂਨੀਅਨ ਦੀ ਚੋਣ

ਪੰਚਕੂਲਾ ਜਨਰਲ ਹਸਪਤਾਲ ’ਚ ਮੰਕੀਪਾਕਸ ਦਾ ਕੋਈ ਕੇਸ ਨਹੀਂ : ਪ੍ਰਿੰਸੀਪਲ ਮੈਡੀਕਲ ਅਫ਼ਸਰ