ਦਸਬ
ਚੰਡੀਗੜ੍ਹ/30 ਜੂਨ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਵਿਧਾਨ ਸਭਾ ਦਾ ਨਵਾਂ ਡਿਪਟੀ ਸਪੀਕਰ ਚੁਣਿਆ ਗਿਆ ਹੈ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਲਕਾ ਗੜ੍ਹਸ਼ੰਕਰ ਤੋਂ ਦੂਜੀ ਵਾਰ ਵਿਧਾਇਕ ਬਣੇ ਜੈ ਕ੍ਰਿਸ਼ਨ ਰੌੜੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉਹ ਵਧਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਫੋਟੋਗ੍ਰਾਫਰ ਦੇ ਤੌਰ ’ਤੇ ਆਪਣੇ ਕੈਰੀਅਰ ਦੀ ਸ਼ੁਰੂਆਤ ਕਰਨ ਵਾਲੇ ਜੈ ਕ੍ਰਿਸ਼ਨ ਰੌੜੀ ਦੀਆਂ ਹੁਣ ਖੁਦ ਤਸਵੀਰਾਂ ਛਪਿਆ ਕਰਨਗੀਆਂ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਆਪਣਾ ਕੰਮ ਪੂਰੀ ਮਿਹਨਤ ਅਤੇ ਈਮਾਨਦਾਰੀ ਨਾਲ ਕਰਨਗੇ।